ਬਟਾਲਾ, 27 ਅਪ੍ਰੈਲ (ਨੀਰਜ ਸ਼ਰਮਾ ਜਸਬੀਰ ਸਿੰਘ )- ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ, ਫਸਲ ਦੀ ਖਰੀਦ ਤੇ ਚੁਕਾਈ ਦੇ ਨਾਲ ਕਿਸਾਨਾਂ ਨੂੰ ਅਦਾਇਗੀ ਵੀ ਨਿਸ਼ਚਿਤ ਸਮੇਂ ਅੰਦਰ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦਿਆਂ ਗੁਰਦਾਸਪੁਰ ਜ਼ਿਲ੍ਹੇ ਅੰਦਰ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਕਰੀਬ 300 ਕਰੋੜ ਰੁਪਏ ਹੋ ਚੁੱਕੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਨੇ ਦੱਸਿਆ ਮਾਰਕਿਟ ਕਮੇਟੀਆਂ ਵਿਚ ਸਿੱਧੀ ਅਦਾਇਗੀ ਕਰਨ ਲਈ ਹੈਲਸ ਡੈਸਕ ਸਥਾਪਿਤ ਕੀਤੇ ਗਏ ਸਨ, ਤਾਂ ਜੋ ਕਿਸਾਨਾਂ ਨੂੰ ਸਿੱਧੀ ਅਦਾਇਗੀ ਕਰਨ ਵਿਚ ਕੋਈ ਮੁਸ਼ਕਿਲ ਆਉਣ ਤੇ ਉਸਦਾ ਨਿਬੇੜਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ 48 ਘੰਟੇ ਅੰਦਰ ਕਰਨ ਲਈ ਰਜਿਸ਼ਟਰੇਸ਼ਨ ਦੇ ਕੰਮ ਲਈ ਵਿਸ਼ੇਸ ਸਟਾਫ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਆੜ੍ਹਤੀਆਂ ਨੂੰ ਵੇਚਣ ਵਾਲੇ ਦੀ ਰਜਿਸ਼ਟਰੇਸ਼ਨ ਕਰਨ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ ਹੈ, ਤਾਂ ਜੋ ਅਦਾਇਗੀ ਕਰਨ ਵਿਚ ਦੇਰੀ ਨਾ ਹੋਵੇ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅੱਗੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਮੰਡੀਆਂ ਵਿਚ ਕੋਵਿਡ-19 ਮਹਾਂਮਾਰੀ ਨੂੰ ਮੁੱਖ ਰੱਖਦਿਆਂ ਸੁਚਾਰੂ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਕੋਰੋਨਾ ਬਿਮਾਰੀ ਤੋਂ ਬਚਾਅ ਕੀਤਾ ਜਾ ਸਕੇ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਹ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਫਸਲ ਸੁਕਾ ਹੀ ਮੰਡੀਆਂ ਵਿਚ ਲਿਆਉਣ।
ਕੁਲਜੀਤ ਸਿੰਘ ਜ਼ਿਲ੍ਹਾ ਮੰਡੀ ਅਫਸਰ ਨੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿਚ 270887 ਮੀਟਰਕ ਟਨ ਕਣਕ (25 ਅਪ੍ਰੈਲ ਤਕ) ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ 256788 ਮੀਟਰਕ ਟਨ ਦੀ ਖਰੀਦ ਹੋ ਗਈ ਹੈ। ਪਨਗਰੇਨ ਵਲੋਂ 75479 ਮੀਟਰਕ ਟਨ, ਮਾਰਕਫੈੱਡ ਵਲੋਂ 71227 ਮੀਟਰਕ ਟਨ, ਪਨਸਪ ਵਲੋਂ 51905 ਮੀਟਰਕ ਟਨ, ਵੇਅਰਹਾਊਸ ਵਲੋਂ 38644 ਅਤੇ ਐਫ.ਸੀ.ਆਈ ਵਲੋਂ 19533 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਮੰਡੀਆਂ ਵਿਚੋਂ 47 ਫੀਸਦ ਫਸਲ ਦੀ ਚੁਕਾਈ ਹੋ ਚੁੱਕੀ ਹੈ ਅਤੇ ਫਸਲ ਦੀ ਚੁਕਾਈ ਵਿਚ ਹੋਰ ਤੇਜ਼ੀ ਲਿਆਂਦੀ ਗਈ ਹੈ ਤਾਂ ਜੋ ਮੰਡੀਆਂ ਵਿਚ ਆਉਣ ਵਾਲੀ ਫਸਲ ਲਾਉਣ ਲਈ ਕੋਈ ਮੁਸ਼ਕਿਲ ਪੇਸ਼ ਨਾਲ ਆਵੇ। ਉਨਾਂ ਦੱਸਿਆ ਕਿ ਖਰੀਦ ਏਜੰਸੀਆਂ ਵਲੋਂ ਮੰਡੀਆਂ ਵਿਚ ਬਾਰਦਾਨੇ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਗਿਆ ਹੈ। ਦੱਸਣਯੋਗ ਹੈ ਕਿ ਪਿਛਲੇ ਸਾਲ ਜ਼ਿਲੇ ਅੰਦਰ 5 ਲੱਖ 15 ਹਜ਼ਾਰ 94 ਮੀਟਰਕ ਟਨ ਕਣਕ ਦੀ ਖਰੀਦ ਹੋਈ ਸੀ ਅਤੇ ਇਸ ਸਾਲ ਵੀ ਕਰੀਬ ਏਨੀ ਫਸਲ ਮੰਡੀਆਂ ਵਿਚ ਆਮਦ ਹੋਣ ਦੀ ਆਸ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिलाधिकारी टिहरी मयुर दिक्षित ने विभागीय कार्यों में लापरवाही बरतने पर अधिकारी का वेतन रोकने का दिया निर्देश। टिहरी गढ़वाल।। जिल...
-
थौलधार ब्लाक में एक प्रधानाध्यापक एवं एक सहायक अध्यापिका लापरवाही के आरोप में हुए निलंबित। टिहरी गढ़वाल।। प्राथमिक विद्यालय कोटी...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ਜ਼ਿਲ੍ਹੇ ਵਿੱਚ 16 ਸੈਂਟਰਾਂ ਵਿੱਚ ਅੱਠਵੀਂ ਤੇ ਦੱਸਵੀਂ ਦੇ 4852 ਵਿਦਿਆਰਥੀਆਂ ਅਪੀਅਰ ਹੋਏ ਸਿੱਖਿਆ ਅਧਿਕਾਰੀਆਂ ਵੱਲੋਂ ਸੈਂਟਰ ਵਿਜਟ ਕ...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
ਪੰਜਾਬ ਸਰਕਾਰ ਗੁਣਾਤਮਕ ਸਿੱਖਿਆ ਪ੍ਰਤੀ ਵਚਨਬੱਧ : ਅੰਮ੍ਰਿਤ ਕਲਸੀ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਾ ਸ਼ਲਾਘਾਯੋਗ ਉਪਰਾਲਾ ਹੈ: ਡੀ.ਈ.ਓ. ਪਰਮ...
-
छात्र सांसद में लोकसभा अध्यक्ष ऋषभ जुयाल एवं नेता प्रतिपक्ष हरिश भट्ट को चुना गया है। कंडीसौड़/मैण्डखाल।। पीएम श्री राजकीय इण्टर...
-
टिहरी गढ़वाल।।(सू.वि.)जिलाधिकारी मयूर दीक्षित ने मंगलवार को जिला सभागार नई टिहरी में संबंधित अधिकारियों के साथ की मासिक स्टाफ बैठक। ...
-
मुख्यमंत्री श्री पुष्कर सिंह धामी ने शुक्रवार को सचिवालय स्थित मीडिया सेंटर में पत्रकारों को संबोधित किया। देहरादून।।उत्तराखंड।...
COMMENTS