ਬਟਾਲਾ, 25 ਅਪ੍ਰੈਲ ( ਨੀਰਜ ਸ਼ਰਮਾ/ ਜਸਬੀਰ ਸਿੰਘ/ ਵਿਨੋਦ ਸ਼ਰਮਾ ) - ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਕਿਸੇ ਤਰਾਂ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾ ਰਹੀ। ਮੌਸਮ ਠੀਕ ਹੋਣ ਤੋਂ ਬਾਅਦ ਮੰਡੀਆਂ ਵਿੱਚ ਕਣਕ ਦੀ ਖਰੀਦ ਨੇ ਮੁੜ ਜੋਰ ਫੜ੍ਹ ਲਿਆ ਹੈ ਅਤੇ ਕਿਸਾਨ ਓਸੇ ਦਿਨ ਆਪਣੀ ਫਸਲ ਵੇਚ ਕੇ ਘਰਾਂ ਨੂੰ ਜਾ ਰਹੇ ਹਨ। ਇਹ ਪ੍ਰਗਟਾਵਾ ਕਰਦਿਆਂ ਹਲਕਾ ਕਾਦੀਆਂ ਦੇ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਕਿਸਾਨਾਂ ਨੂੰ ਨਿਸਚਿਤ ਸਮੇਂ ਅੰਦਰ ਫਸਲ ਦੀ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਰਤੇ ਗਏ ਚੰਗੀ ਕੁਆਲਿਟੀ ਵਾਲੇ ਬਾਰਦਾਨੇ ਦੀ ਮੁੜ ਵਰਤੋਂ ਕਰਨ ਦੀ ਆਗਿਆ ਦੇਣ ਨਾਲ ਬਾਰਦਾਨਾ ਢੁੱਕਵੀਂ ਮਾਤਰਾ ਵਿਚ ਉਪਲੱਬਧ ਕਰਵਾ ਦਿੱਤਾ ਗਿਆ ਅਤੇ ਮੰਡੀਆਂ ਵਿੱਚ ਬਾਰਦਾਨੇ ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ।
ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਕਣਕ ਦੀ ਖਰੀਦ ਪ੍ਰਕਿਕਿਆ ਨਿਰਵਿਘਨ ਜਾਰੀ ਹੈ ਪਰ ਬੀਤੇ ਦੋ ਦਿਨਾਂ ਦੋ ਮੌਸਮ ਖਰਾਬ ਤੇ ਮੀਂਹ ਕਾਰਨ ਮੰਡੀਆਂ ਵਿਚ ਫਸਲ ਦੀ ਖਰੀਦ ਤੇ ਚੁਕਾਈ ਪ੍ਰਭਾਵਿਤ ਹੋਈ ਹੈ ਪਰ ਹੁਣ ਮੌਸਮ ਸਾਫ ਹੋਣ ਕਾਰਨ ਖਰੀਦੀ ਗਈ ਕਣਕ ਦੀ ਚੁਕਾਈ ਵਿਚ ਵੀ ਤੇਜੀ ਲਿਆਂਦੀ ਗਈ ਹੈ। ਉਨਾਂ ਅੱਗੇ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਵਿਸ਼ੇਸ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਵਿਚ ਸੈਨਟਾਇਜ਼ਰ ਤੇ ਮਾਸਕ ਮੁਹੱਈਆ ਕਰਵਾਏ ਜਾ ਰਹੇ ਹਨ।
ਸ. ਬਾਜਵਾ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 23 ਅਪ੍ਰੈਲ ਤਕ ਕਿਸਾਨਾਂ ਦੇ ਖਾਤਿਆਂ ਵਿਚ 149 ਕਰੋੜ 41 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਮੀਂਹ ਕਾਰਨ ਮੰਡੀਆਂ ਵਿਚ ਆਮਦ ਰੁਕਣ ਕਾਰਨ 23 ਅਪ੍ਰੈਲ ਤੱਕ ਮੰਡੀਆਂ ਵਿਚ 214185 ਮੀਟਰਕ ਟਨ ਕਣਕ ਦੀ ਆਮਦ ਵਿਚੋਂ 199955 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਹੁਣ ਮੰਡੀਆਂ ਵਿੱਚ ਫਸਲ ਦੀ ਚੁਕਾਈ ਵਿੱਚ ਵੀ ਤੇਜ਼ੀ ਲਿਆਂਦੀ ਗਈ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
हल्दी रस्म के बीच पहुंचे अधिकारी,रुकवाया बाल विवाह- रोमी पाठक जिला बाल संरक्षण इकाई टीम के त्वरित कार्यवाही से नाबालिग बालिका को बधू बनने ...
-
आज शाहजहांपुर जेल में बंदियों में सद्भाव व आध्यात्मिक ज्ञान दर्शन के उद्देश्य से प्रसिद्ध श्रीमद्भागवत कथावाचक परमपूज्य प्रशांत प्रभु जी महा...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
राम भक्तों का नगर रॉबर्ट्सगंज सोनभद्र-संपूर्ण विश्व लोक ग्रंथ महाकाव्य श्री रामचरितमानस के रचनाकार संत शिरोमणि गोस्वामी ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
भिण्ड ।। महिला डेस्क मुख्य अधिकारी dsp पूनम थापा की सक्रिय कार्यबाही मुखविर तंत्र की सूचना पर हुई कार्यबाही शासकीय इंसास गन के मिले जिंदा का...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
बहरोड मोती होटल एनएच 8 के पास बड़ा हादसा होने से बचा शाम 5:30 बजे एक ट्रक दिल्ली की तरफ जाते हुए शॉर्ट सर्किट होने से ट्रक केबिन में लगी ...

COMMENTS