ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਦੇ ਕੀਤੇ ਪ੍ਰਬੰਧਾਂ ਤੋਂ ਕਿਸਾਨ ਬਾਗੋਬਾਗ
ਬਟਾਲਾ, 20 ਅਪ੍ਰੈਲ (ਨੀਰਜ ਸ਼ਰਮਾ ਜਸਬੀਰ ਸਿੰਘ ਡਾ ਬਲਜੀਤ ਸਿੰਘ ਢਡਿਆਲਾ ) - ਪੰਜਾਬ ਸਰਕਾਰ ਵੱਲੋਂ ਕੀਤੇ ਵਧੀਆ ਪ੍ਰਬੰਧਾਂ ਦੀ ਬਦੌਲਤ ਮੰਡੀਆਂ ਵਿੱਚ ਕਿਸਾਨਾਂ ਦੀ ਕਣਕ ਦੀ ਫਸਲ ਦੀ ਸਰਕਾਰੀ ਖਰੀਦ ਨਿਰਵਿਘਨ ਢੰਗ ਨਾਲ ਜਾਰੀ ਹੈ। ਜਿਥੇ ਸ਼ਹਿਰੀ ਖੇਤਰਾਂ ਦੀ ਮੰਡੀਆਂ ਵਿੱਚ ਖਰੀਦ ਦੇ ਵਧੀਆ ਪ੍ਰਬੰਧ ਹਨ ਓਥੇ ਪਿੰਡਾਂ ਦੀਆਂ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਨਿਰੰਤਰ ਜਾਰੀ ਹੈ। ਮੰਡੀਆਂ ਵਿੱਚ ਕਣਕ ਦੀ ਹੋ ਰਹੀ ਸਰਕਾਰੀ ਖਰੀਦ ਤੋਂ ਕਿਸਾਨ ਪੂਰੀ ਤਰਾਂ ਖੁਸ਼ ਹਨ ਅਤੇ ਫਸਲ ਵੇਚਣ ਆਏ ਕਿਸਾਨਾਂ ਨੇ ਇਸ ਲਈ ਪੰਜਾਬ ਸਰਕਾਰ ਦੀ ਸਰਾਹਨਾ ਕੀਤੀ ਹੈ।
ਬਟਾਲਾ ਨੇੜਲੇ ਪਿੰਡ ਵਡਾਲਾ ਗ੍ਰੰਥੀਆਂ ਦੀ ਦਾਣਾ ਮੰਡੀ ਵਿੱਚ ਪਿੰਡ ਹਰਪੁਰਾ ਦੇ ਕਿਸਾਨ ਸੁਖਦੇਵ ਸਿੰਘ ਆਪਣੀ ਕਣਕ ਦੀ ਫਸਲ ਲੈ ਕੇ ਆਇਆ ਸੀ। ਕਿਸਾਨ ਸੁਖਦੇਵ ਸਿੰਘ ਦੀ ਕਣਕ ਦੀ ਫਸਲ ਓਸੇ ਹੀ ਦਿਨ ਸਰਕਾਰੀ ਖਰੀਦ ਏਜੰਸੀ ਵੱਲੋਂ ਪੂਰੇ ਭਾਅ ਉੱਪਰ ਖਰੀਦ ਲਈ ਗਈ ਅਤੇ ਉਸਨੂੰ ਫਸਲ ਵੇਚਣ ਲਈ ਕੋਈ ਇੰਤਜ਼ਾਰ ਨਹੀਂ ਕਰਨਾ ਪਿਆ। ਸੁਖਦੇਵ ਸਿੰਘ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਖਰੀਦ ਦੇ ਪ੍ਰਬੰਧ ਬਹੁਤ ਵਧੀਆ ਹਨ ਅਤੇ ਕਿਸੇ ਵੀ ਕਿਸਾਨ ਨੂੰ ਮੰਡੀ ਵਿੱਚ ਕੋਈ ਮੁਸ਼ਕਲ ਨਹੀਂ ਆ ਰਹੀ ਹੈ। ਓਧਰ ਗੰਡੇ-ਕੇ-ਚੋਣੇ ਦੀ ਦਾਣਾ ਮੰਡੀ ਵਿੱਚ ਵੀ ਕਣਕ ਦੀ ਸਰਕਾਰੀ ਖਰੀਦ ਨਿਰੰਤਰ ਜਾਰੀ ਹੈ। ਭਾਂਵੇ ਕਿ ਕਣਕ ਦੀ ਵਾਢੀ ਨੇ ਪੂਰਾ ਜ਼ੋਰ ਫੜ ਲਿਆ ਹੈ ਪਰ ਮੰਡੀਆਂ ਵਿੱਚ ਸਰਕਾਰ ਦੇ ਪੂਰੇ ਪ੍ਰਬੰਧ ਹੋਣ ਕਾਰਨ ਕਿਸਾਨਾਂ ਨੂੰ ਫਸਲ ਵੇਚਣ ਵਿੱਚ ਕੋਈ ਮੁਸ਼ਕਲ ਨਹੀਂ ਆ ਰਹੀ।
ਬਟਾਲਾ ਦਾਣਾ ਮੰਡੀ ਵਿੱਚ ਫਸਲ ਵੇਚਣ ਆਏ ਭਾਈ ਕੇ ਪਿੰਡ ਦੇ ਕਿਸਾਨ ਬਲਜਿੰਦਰ ਸਿੰਘ ਅਤੇ ਗੁਰਜਿੰਦਰ ਸਿੰਘ ਨੇ ਵੀ ਕਣਕ ਦੀ ਖਰੀਦ ਉੱਪਰ ਤਸੱਲੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੇ ਰਾਜ ਵਿੱਚ ਕਿਸਾਨਾਂ ਨੂੰ ਆਪਣੀਆਂ ਫਸਲਾਂ ਵੇਚਣ ਵਿੱਚ ਕਦੀ ਮੁਸ਼ਕਲ ਨਹੀਂ ਆਈ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਵਧੀਆ ਢੰਗ ਨਾਲ ਕਣਕ ਦੀ ਖਰੀਦ ਕਰਕੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ।
ਓਧਰ ਮਾਰਕਿਟ ਕਮੇਟੀ ਦੇ ਸਕੱਤਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਮਾਰਕਿਟ ਕਮੇਟੀ ਬਟਾਲਾ ਦੀਆਂ ਸਾਰੀਆਂ ਮੰਡੀਆਂ ਵਿਚ ਕੋਵਿਡ-19 ਤੋਂ ਬਚਾਅ ਲਈ ਵੀ ਵਿਸ਼ੇਸ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਮੰਡੀਆਂ ਵਿੱਚ ਮਾਸਕ ਤੇ ਸ਼ੈਨੀਟਾਇਜ਼ਰ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਪੀਣ ਲਈ ਸਾਫ ਪਾਣੀ ਆਦਿ ਦੇ ਵਧੀਆ ਪ੍ਰਬੰਧ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਕੋਈ ਮੁਸ਼ਕਲ ਆਵੇ ਤਾਂ ਉਹ ਮਾਰਕਿਟ ਕਮੇਟੀ ਦਫ਼ਤਰ ਸੰਪਰਕ ਕਰ ਸਕਦਾ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
बटाला में नवनियुक्त डीएसपी सुखइंदर सिंह का भव्य स्वागत, ट्रैफिक समस्या पर हुई गंभीर बटाला: 23 अप्रैल(अशोक जरेवाल) श्री कृष्ण जन्मभूमि मुक्...
-
बटाला में ट्रैफिक की गंभीर समस्या, चालान काटने में उलझी ट्रैफिक पुलिस बटाला, 23 अप्रैल (अशोक जरेवाल): बटाला शहर में एसएसपी डॉ. महिताब सिंह ...
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
सूत्रों के अनुसार जिला परिषद वार्ड पलाइच अगर ओपन महिला आरक्षित होता है तो कांग्रेस पार्टी पूर्व प्रधान धाउगी विमला देवी पर खेल सकती है अप...
-
बिग मसल्स जिम, गगन बेकरी, ओबरॉय ब्रदर और सिटी हार्ट ढाबे से भरे गए सैंपल। रिपोर्ट आने पर की जाएगी बनती कार्रवाई: रजिंदर पाल सिंह पठानक...
-
देवघर: सोमवार रात्रि करीब 8:10 बजे नगर थाना क्षेत्र के हरि शरणम कुटिया कालीराखा निवासी अनिल सिंह के घर में घुसकर उनकी पत्नी व पुत्र क...
-
जिले के तीन अलग अलग थाना क्षेत्रों से 10 अपराधी को हथियार तथा लूट के बाइक के साथ किया गिरफ्तार,एसएसपी जयंत कांत ने प्रेस कांफ्रेंस कर दी जा...
-
गिरिडीह: कोरोना वायरस का दहशत विश्व प्रसिद्ध जैन तीर्थ स्थल मधुबन में भी देखा जा रहा है। इस दहशत के कारण देशभर से यहां आने वाले तीर्थया...
-
आशीष रावत मध्यप्रदेश - छिंदवाड़ा विश्वास जब अंधविश्वास में बदल जाये तो वो सब होता जिसकी कल्पना भी की जा सकती है ऐसा ही हुआ छिंदवाड़ा के परासि...

COMMENTS