ਰੈਮਡੇਸਿਵਿਰ ਦੀ ਕੋਈ ਥੁੜ ਨਹੀਂ-ਜਿਲਾ ਪ੍ਰਸ਼ਾਸ਼ਨ ਵਲੋਂ ਕੋਵਿਡ ਬਿਮਾਰੀ ਵਿਰੁੱਧ ਕੀਤੇ ਗਏ ਹਨ ਪੁਖਤਾ ਪ੍ਰਬੰਧ
ਬਟਾਲਾ, 30 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ਵਿਨੋਦ ਸ਼ਰਮਾ) - ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਆਕਸੀਜਨ ਜਾਂ ਰੈਮਡੇਸਿਵਿਰ ਦੀ ਕੋਈ ਘਾਟ ਨਹੀਂ, ਲੋਕ ਕਿਸੇ ਤਰਾਂ ਦੀ ਘਬਰਾਹਟ ਵਿਚ ਨਾ ਆਉਣ। ਜਿਲਾ ਪ੍ਰਸ਼ਾਸਨ ਵਲੋਂ ਆਕਸੀਜਨ ਅਤੇ ਰੈਮਡੇਸਿਵਿਰ ਤੇ ਹੋਰ ਲੋੜੀਦੀਆਂ ਦਵਾਈਆਂ ਦੀ ਉਪਬੱਧਤਾ ਲਈ ਵਿਸ਼ੇਸ ਪ੍ਰਬੰਧ ਕੀਤੇ ਗਏ ਹਨ ਅਤੇ ਜੇਕਰ ਕਿਸੇ ਵਿਅਕਤੀ ਨੂੰ ਉਪਰੋਕਤ ਸਬੰਧੀ ਕੋਈ ਜਰੂਰਤ ਪੈਂਦੀ ਹੈ ਤਾਂ ਉਹ ਜ਼ਿਲ੍ਹਾ ਰੈੱਡ ਕਰਾਸ ਦਫ਼ਤਰ ਗੁਰਦਾਸਪੁਰ ਜਾਂ ਰੈੱਡ ਕਰਾਸ ਦੇ ਸੈਕਟਰੀ ਰਾਜੀਵ ਕੁਮਾਰ 62831-14877 ਮੋਬਾਇਲ ਨੰਬਰ ਤੇ ਸੰਪਰਕ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਉਨਾਂ ਵਲੋਂ ਪਹਿਲਾਂ ਹੀ ਜਿਲੇ ਅੰਦਰ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ ਕਿ ਆਕਸੀਜਨ ਦੀ ਸਪਲਾਈ/ਵਰਤੋਂ ਕੇਵਲ ਹਸਪਤਾਲਾਂ, ਡਿਫੈਂਸ ਅਤੇ ਦਵਾਈਆਂ ਬਣਾਉਣ ਲਈ ਹੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਆਕਸੀਜਨ ਦੀ ਵਰਤੋਂ ਕਿਸੇ ਹੋਰ ਮੰਤਵ ਲਈ ਕੀਤੀ ਜਾਂਦੀ ਹੈ ਤਾਂ ਸਬੰਧਤ ਦੋਸ਼ੀ ਦੇ ਖਿਲਾਫ ਐਪੀਡੇਮਿਕ ਐਕਟ 1897 ਅਤੇ ਡਿਜਾਸਟਰ ਮੈਨਜੇਮੈਂਟ ਐਕਟ 2005 ( Epidemic act 1897 and Disaster management act 2005) ਐਕਟ ਅਧੀਨ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਉਨਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਜਿਲੇ ਅੰਦਰ ਰੈਮਡੇਸਿਵਿਰ ਦੀ ਕੋਈ ਘਾਟ ਨਹੀਂ ਹੈ। ਨਾਲ ਹੀ ਉਨਾਂ ਰੈਮਡੇਸਿਵਿਰ ਦੀ ਜਮਾਂਖੋਰੀ ਜਾਂ ਕਾਲਾਬਜ਼ਾਰੀ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਸਖਤ ਲਫਜ਼ਾ ਵਿਚ ਕਿਹਾ ਕਿ ਅਗਰ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਡਿਜਾਸਟਰ ਮੈਨੇਜਮੈਂਟ ਐਕਟ 2005 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਕਿਹਾ ਕਿ ਉਹ ਅਜਿਹੇ ਸਮਾਜ ਵਿਰੋਧੀ ਅਨਸਰਾਂ ਦੀ ਜ਼ਿਲਾ ਪ੍ਰਸ਼ਾਸਨ ਨੂੰ ਜਾਣਕਾਰੀ ਮੁਹੱਈਆ ਕਰਨ ਤਾਂ ਜੋ ਉਨਾਂ ਵਿਰੁੱਧ ਕਾਰਾਵਈ ਅਮਲ ਵਿਚ ਲਿਆਂਦੀ ਜਾ ਸਕੇ। ਇਸ ਮੌਕੇ ਉਨ੍ਹਾਂ ਜਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਤੇ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ। ਮਾਸਕ ਲਾਜ਼ਮੀ ਤੋਰ ਤੇ ਪਹਿਨਣ। ਸ਼ੋਸਲ ਡਿਸਟੈਸਿੰਗ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਹੱਥਾਂ ਨੂੰ ਸਾਫ ਰੱਖਿਆ ਜਾਵੇ ਜਾਂ ਸਾਬੁਣ ਨਾਲ ਨਾਲ ਵਾਰ-ਵਾਰ ਧੋਤਾ ਜਾਵੇ ਅਤੇ ਯੋਗ ਵਿਅਕਤੀ ਕੋਵਿਡ ਵੈਕਸੀਨ ਜਰੂਰ ਲਗਵਾਉਣ।
[Important News]$type=slider$c=4$l=0$a=0$sn=600$c=8
अधिक खबरे देखे .
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿ...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
ગુજરાત કોરોના ઇફેકક્ટ્સ એક તરફ કોરોના નો વધતો કાળો કેર અને બીજી બાજુ રોમિયો ગિરી કરતા અમુક ઈસમો પર્યાવરણ ને અને લોકો ના સ્વાસ્થ્ય ને બ...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
भारतीय सेना में 12वीं पास के लिए बेहद सुनहरा मौका, जल्द करे अप्लाई 12वीं पास जल्द से जल्द करें आवेदन, 50 हजार रु मिलेंगी सैलरी TS पुलिस, P...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...

COMMENTS