ਗੁਰਦਾਸਪੁਰ, 8 ਅਪ੍ਰੈਲ (ਨੀਰਜ ਸ਼ਰਮਾ ਜਸਬੀਰ ਸਿੰਘ ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਕੋਵਿਡ-19 ਮਹਾਂਮਾਰੀ ਕਾਰਨ ਪਿਛਲੇ ਇਕ ਹਫਤੇ ਦੌਰਾਨ 32 ਮੌਤਾ ਹੋਈਆਂ ਹਨ, ਜੋ ਇਸ ਗੱਲ ਦਾ ਸੰਕੇਤ ਹੈ ਕਿ ਕੋਵਿਡ-19 ਦੀ ਦੂਸਰੀ ਲਹਿਰ ਦਾ ਪ੍ਰਭਾਵ ਬਹੁਤ ਖ਼ਤਰਨਾਕ ਹੈ। ਇਸ ਲਈ ਜ਼ਿਲਾ ਵਾਸੀ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ। ਮਾਸਕ ਪਹਿਨਣ, ਕੋਰੋਨਾ ਬਿਮਾਰੀ ਦੇ ਲੱਛਣ ਹੋਣ ਤੇ ਤੁਰੰਤ ਕੋਰੋਨਾ ਟੈਸਟ ਕਰਵਾਉਣ, ਰਿਪੋਰਟ ਆਉਣ ਤਕ ਆਪਣੇ ਆਪ ਨੂੰ ਏਕਾਂਤਵਾਸ ਕਰਨ, ਸਮਾਜਿਕ ਦੂਰੀ ਬਣਾ ਕੇ ਰੱਖਣ, ਹੱਥਾਂ ਵਾਰ-ਵਾਰ ਸਾਬੁਣ ਨਾਲ ਧੋਣ ਤੇ ਯੋਗ ਵਿਅਕਤੀ ਤੁਰੰਤ ਵੈਕਸੀਨ ਲਗਾਵਾਉਣ।
ਡਿਪਟੀ ਕਮਿਸ਼ਨਰ ਵਲੋਂ ਫੇਸਬੁੱਕ ਲਾਈਵ ਪ੍ਰੋਗਰਾਮ ਜ਼ਰੀਏ ਜ਼ਿਲਾ ਵਾਸੀਆਂ ਨੂੰ ਮੁਖਾਤਿਬ ਹੁੰਦਿਆਂ ਦੱਸਿਆ ਗਿਆ ਕਿ ਉਨਾਂ ਵਲੋਂ ਕੋਰੋਨਾ ਬਿਮਾਰੀ ਦੇ ਵੱਧ ਰਹੇ ਕੇਸਾਂ ਦੇ ਮੱਦੇ ਨਜ਼ਰ ਵਧੀਕ ਡਿਪਟੀ ਕਮਿਸ਼ਨਰ (ਜ), ਜਿਲੇ ਦੀਆਂ ਪੰਜ ਸਬ ਡਵੀਜ਼ਨਾਂ ਦੇ ਐਸ.ਡੀ.ਐਮਜ਼, ਸਿਵਲ ਸਰਜਨ ਸਮੇਤ ਸੀਨੀਅਰ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਫੈਸਲਾ ਲਿਆ ਹੈ ਕਿ ਜ਼ਿਲ੍ਹੇ ਅੰਦਰ ਕੋਰੋਨਾ ਬਿਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਕੁਝ ਹੋਰ ਸਖ਼ਤ ਕਦਮ ਉਠਾਏ ਜਾਣ ਦੀ ਲੋੜ ਹੈ। ਉਨਾਂ ਦੱਸਿਆ ਕਿ ਪਹਿਲਾਂ ਵੀ ਜਿਸ ਖੇਤਰ ਵਿਚ ਕੋਰੋਨਾ ਬਿਮਾਰੀ ਦੇ ਕੇਸ ਆ ਰਹੇ ਸਨ, ਉਸ ਖੇਤਰ ਨੂੰ ਕੰਨਟੋਨਮੈਨ ਜ਼ੋਨ ਘੋਸ਼ਿਤ ਕੀਤਾ ਜਾਂਦਾ ਸੀ ਪਰ ਹੁਣ ਕੰਟੋਨਮੈਂਟ ਜ਼ੋਨ ਦੇ ਖੇਤਰ ਨੂੰ ਹੋਰ ਵਧਾਇਆ ਜਾਵੇਗਾ ਤੇ ਜਰੂਰੀ ਸੇਵਾਵਾਂ ਤੋਂ ਇਲਾਵਾ ਸਾਰੀਆਂ ਗਤੀਵਿਧੀਆਂ ਤੇ ਸਖਤੀ ਨਾਲ ਰੋਕ ਲਗਾਈ ਜਾਵੇਗੀ, ਜਿਸ ਸਬੰਧੀ ਪੁਲਿਸ ਵਿਭਾਗ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ, ਕਿ ਉਹ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ। ਉਨਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੀ ਚੈਨ ਨੂੰ ਰੋਕਣ ਲਈ ਅਜਿਹੇ ਕਦਮ ਉਠਾਉਣੇ ਲਾਜ਼ਮੀ ਹਨ, ਜਿਸ ਲਈ ਜ਼ਿਲਾ ਵਾਸੀਆਂ ਨੂੰ ਵੀ ਪ੍ਰਸ਼ਾਸਨ ਨਾਲ ਸਹਿਯੋਗ ਕਰਨਾ ਚਾਹੀਦਾ ਹੈ।
ਉਨਾਂ ਅੱਗੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਖੰਘ, ਜੁਕਾਮ, ਬੁਖਾਰ, ਸਰੀਰ ਦਰਦ ਆਦਿ ਵਰਗੇ ਲੱਛਣ ਹੁੰਦੇ ਹਨ ਤਾਂ ਉਹ ਇਸ ਨੂੰ ਮੌਸਮ ਦੀ ਤਬਦੀਲੀ ਦਾ ਕਾਰਨ ਨਾ ਸਮਝਣ, ਬਲਕਿ ਆਪਣਾ ਕੋਰੋਨਾ ਟੈਸਟ ਕਰਵਾਉਣ ਅਤੇ ਜਦ ਤਕ ਰਿਪੋਰਟ ਨਹੀਂ ਆ ਜਾਂਦੀ ਆਪਣੇ ਆਪ ਨੂੰ ਘਰ ਵਿਚ ਏਕਾਂਤਵਾਸ ਕਰਨ। ਇਸ ਤਰਾਂ ਕਰਨ ਨਾਲ ਜਿਥੇ ਉਹ ਆਪਣੀ, ਆਪਣੇ ਪਰਿਵਾਰ ਦੀ ਭਲਾਈ ਦਾ ਕੰਮ ਕਰਦੇ ਹਨ ਓਥੇ ਸਮਾਜ ਦੀ ਤੰਦਰੁਸਤੀ ਲਈ ਵੀ ਅਹਿਮ ਰੋਲ ਨਿਭਾਉਂਦੇ ਹਨ। ਉਨਾਂ ਕਿਹਾ ਕਿ ਕੋੋਰਨਾ ਮਹਾਂਮਾਰੀ ਤੋ ਬਚਣ ਲਈ ਕੋਰੋਨਾ ਟੈਸਟਿੰਗ, ਕੋਰੋਨਾ ਪੀੜਤ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੀ ਪਹਿਚਾਣ ਕਰਨੀ ਅਤੇ ਕੋਵਿਡ ਵੈਕਸੀਨ ਲਗਵਾਉਣੀ ਬਹੁਤ ਅਹਿਮ ਹੈ।
ਡਿਪਟੀ ਕਮਿਸ਼ਨਰ ਨੇ ਸਮਾਜ ਸੇਵੀ ਸੰਸਥਾਵਾਂ ਤੇ ਸੀਨੀਅਰ ਸਿਟੀਜ਼ਨ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਲੋਕਾਂ ਨੂੰ ਕੋੋਰੋਨਾ ਬਿਮਾਰੀ ਤੋਂ ਬਚਾਅ ਲਈ ਅਤੇ ਕੋਰੋਨਾ ਵੈਕਸੀਨ ਲਗਾਵਾਉਣ ਲਈ ਜਾਗਰੂਕ ਕਰਨ। ਨਾਲ ਹੀ ਉਨਾਂ ਸਾਰੀਆਂ ਰਾਜਨੀਤਿਕ ਪਾਰਟੀਆਂ ਅਤੇ ਧਾਰਮਿਕ ਸੰਸਥਾਵਾਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਵੀ ਆਪਣੇ ਪੱਧਰ ਤੇ ਜਿਥੇ ਲੋਕਾਂ ਨੂੰ ਕੋਰੋਨਾ ਵਿਰੁੱਧ ਜਾਗਰੂਕ ਕਰਨ, ਉਸਦੇ ਨਾਲ ਕੋਵਿਡ ਵਿਰੁੱਧ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਤਾਂ ਜੋ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ, ਜਿਸਦੇ ਬਹੁਤ ਮਾੜੇ ਪ੍ਰਭਾਵ ਦਿੱਖ ਰਹੇ ਹਨ, ਉਸ ਤੋਂ ਬਚਿਆ ਜਾ ਸਕੇ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
विकासखंड रामनगर ग्राम सभा नरायनपुर के प्रधान के भतीजा कोटेदार राजनाथ यादव द्वारा कार्ड धारकों का एक यूनिट राशन धमकी देकर दबंगई पूर्वक काट...
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
ਕਹਿਰ ਦੀ ਬਾਰਿਸ਼ ਵਿੱਚ ਬਸਪਾ ਵਰਕਰਾਂ ਨੇ ਬੁਲੰਦ ਹੌਂਸਲੇ ਵਿੱਚ ਘੇਰੀ ਭਗਵੰਤ ਮਾਨ ਦੀ ਕੋਠੀ ਸਰਕਾਰ ਸਿਹਤ ਸਿਖਿਆ ਰੁਜ਼ਗਾਰ ਸਹੂਲਤਾਂ ਦੇਣ ਨਾਲ ਮਹਿੰਗਾਈ ਨੂੰ ਕੰਟਰੋਲ ਕ...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...
-
श्री गुरु तेग बहादुर जी के 350वें प्रकाश पर्व के उपलक्ष्य में निकाले जाने वाले नगर कीर्तन की अग्रिम व्यवस्था हेतु जिला प्रशासन द्वारा विशेष ...
-
बानस्कांठा जिले के डीसा तालुका के कंपा गाँव में शितला सतम के अवसर पर एक अद्वितीय भटिगाल लोक मेला आयोजित किया गया था। न केवल इस मेले में बान...

COMMENTS