ਬਟਾਲਾ, 22 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ਵਿਨੋਦ ਸ਼ਰਮਾ) - ਨਾਗਰਿਕ ਕੇਂਦਰਿਤ ਸ਼ਿਕਾਇਤਾਂ ਦਾ ਨਿਵਾਰਨ ਕਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਇਸ ਮਹੀਨੇ ਦੇ ਅਖੀਰ ਤੱਕ ਇਕਹਿਰੇ ਨੰਬਰ ਵਾਲਾ ਸੂਬਾ ਪੱਧਰੀ ਕਾਲ ਸੈਂਟਰ ਸਥਾਪਤ ਕਰਨ ਲਈ ਪੂਰੀ ਤਰਾਂ ਤਿਆਰ ਹੈ। ਪੰਜਾਬ ਸਰਕਾਰ ਵੱਲੋਂ ਸ਼ਿਕਾਇਤ ਨਿਵਾਰਨ ਪ੍ਰਣਾਲੀ ਵਿੱਚ ਹੋਰ ਤੇਜ਼ੀ ਲਿਆਉਣ ਅਤੇ ਇਸ ਸਾਲ ਦੇ ਅੰਦਰ ਸੂਬੇ ਵਿੱਚ ਸੇਵਾ ਕੇਂਦਰਾਂ ਰਾਹੀਂ ਸਾਰੀਆਂ 500 ਨਾਗਰਿਕ ਸੇਵਾਵਾਂ ਨੂੰ ਆਨਲਾਈਨ ਕਰਨ ਦੀਆਂ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਾਗਰਿਕ ਕੇਂਦਰੀ ਸੇਵਾਵਾਂ ਦੀ ਪ੍ਰਣਾਲੀ ਦੇ ਮੁਕੰਮਲ ਕੰਪਿਊਟਰੀਕਰਨ ਅਤੇ ਡਿਜ਼ੀਟਾਈਜੇਸ਼ਨ ਦੇ ਵੀ ਹੁਕਮ ਦਿੱਤੇ ਗਏ ਹਨ ਤਾਂ ਕਿ ਸੇਵਾਵਾਂ ਨੂੰ ਹੋਰ ਵੀ ਕਾਰਗਾਰ ਅਤੇ ਸਮੇਂ ਸਿਰ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ।
ਸ. ਚੀਮਾ ਨੇ ਦੱਸਿਆ ਕਿ ਇਸ ਵੇਲੇ ਸੇਵਾ ਕੇਂਦਰਾਂ ਰਾਹੀਂ ਵੱਖ-ਵੱਖ ਵਿਭਾਗਾਂ ਦੀਆਂ 329 ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਸਾਂਝ ਕੇਂਦਰ (ਪੁਲਿਸ) ਅਤੇ ਫਰਦ ਕੇਂਦਰ (ਮਾਲ) ਨੂੰ ਵੀ ਹਾਲ ਹੀ ਵਿੱਚ ਇਸ ਪ੍ਰਣਾਲੀ ਦੇ ਦਾਇਰੇ ਹੇਠ ਲਿਆਂਦਾ ਗਿਆ ਹੈ। ਇਨਾਂ ਸੇਵਾਵਾਂ ਨਾਲ ਰਿਕਾਰਡ ਦੇ ਕੰਪਿਊਟਰੀਕਰਨ ਅਤੇ ਡਿਜ਼ੀਟਲ ਢੰਗ ਨਾਲ ਸਾਂਭਿਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਇਨਾਂ ਟੀਚਿਆਂ ਦੀ ਪ੍ਰਾਪਤੀ ਲਈ ਮੁੱਖ ਮੰਤਰੀ ਨੇ ਵਿਭਾਗ ਨੂੰ ਵੱਖ-ਵੱਖ ਪੱਧਰ ’ਤੇ 503 ਕਰਮਚਾਰੀ ਰੱਖਣ ਦੀ ਪ੍ਰਵਾਨਗੀ ਦਿੱਤੀ ਹੈ, ਜਿਨਾਂ ਵਿੱਚ ਮੁੱਖ ਤਕਨੀਕੀ ਅਧਿਕਾਰੀ, ਮੁੱਖ ਡਾਟਾ ਅਧਿਕਾਰੀ ਅਤੇ ਆਈ.ਟੀ. ਹੁਨਰ ਵਾਲੇ ਸਿਸਟਮ ਮੈਨੇਜਰ, ਬਿਜਨਸ ਵਿਸ਼ਲੇਸ਼ਕ, ਨੈਟਵਰਕ ਆਪ੍ਰੇਟਰਜ਼, ਆਈ.ਟੀ. ਸਹਾਇਕ ਸ਼ਾਮਲ ਹੋਣਗੇ। ਚੇਅਰਮੈਨ ਸ. ਚੀਮਾ ਨੇ ਦੱਸਿਆ ਕਿ ਸੂਬੇ ਦੇ ਚਾਰ ਜ਼ਿਲ੍ਹਿਆਂ ਗੁਰਦਾਸਪੁਰ, ਜਲੰਧਰ, ਹੁਸ਼ਿਆਰਪੁਰ ਤੇ ਪਟਿਆਲਾ ਵਿਖੇ ਲੰਬਿਤ ਮਾਮਲਿਆਂ ਦੀ ਗਿਣਤੀ 0.1 ਫੀਸਦੀ ਤੋਂ ਵੀ ਘੱਟ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
बाँसी नेत्र शिविर में उमड़ा लोगो का सैलाब ललितपुर।अंधता निवारण समिति के अंतर्गत समाज श्रेस्ठी कीर्तिशेष श्री कोमल चंद्र जैन बाँसी बालो के स्...
-
ਕਲੋਨੀ ਨਿਵਾਸੀਆਂ ਦੀ ਪੁਕਾਰ, ਸਾਨੂੰ ਕਰੋ ਨਾ ਬੇਘਰ ਕਿਸੇ ਰਿਹਾਇਸ਼ੀ ਕੋਠੀ ਨੂੰ ਖਾਲੀ ਨਹੀਂ ਕਰਵਾਇਆ ਜਾਵੇਗਾ- ਐਕਸੀਅਨ, ਅਮ੍ਰਿੰਤਸਰ,11ਮਾਰਚ(ਪੱਤਰ ਪ੍ਰੇਰਕ ਬਲਵੰਤ ਸਿੰਘ ਭ...
-
ਸਿਹਤ ਸੇਵਾਵਾਂ ਵਿੱਚ ਸੁਧਾਰ ਕਰਨਾ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਏਜੰਡਾ - ਵਿਧਾਇਕ ਸ਼ੈਰੀ ਕਲਸੀ ਬਟਾਲਾ, 25 ਅਪ੍ਰੈਲ ( ਜ...
-
एनएच 8 बहरोड दूध की पिकअप मैं कार वाले ने मारी टक्कर कार पूरी तरह से क्षतिग्रस्त सवारियों के किसी प्रकार की चोट नहीं आई कार की टक्कर से पिकअ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...

COMMENTS