ਲੋਕ ਮੁੱਦਿਆਂ ਨੂੰ ਹੱਲ ਕਰਵਾਉਣਾ ਉਨਾਂ ਦੀ ਨੈਤਿਕ ਜ਼ਿੰਮੇਵਾਰੀ - ਚੇਅਰਮੈਨ ਅਮਰਦੀਪ ਚੀਮਾ
ਬਟਾਲਾ, 26 ਅਪ੍ਰੈਲ ( ਨੀਰਜ ਸ਼ਰਮਾ/ ਜਸਬੀਰ ਸਿੰਘ /ਡਿੰਪਲ ਕੁਮਾਰ ) - ਲੋਕਹਿੱਤ ਮੁੱਦਿਆਂ ਨੂੰ ਉਭਾਰਨ ਵਾਲੇ ਬਟਾਲਾ ਦੇ ਨੌਜਵਾਨ ਆਗੂ ਅਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਦੀਆਂ ਕੋਸ਼ਿਸ਼ਾਂ ਸਦਕਾ ਜਲਦੀ ਹੀ ਅੰਮਿ੍ਰਤਸਰ ਬਾਈਪਾਸ ਅਤੇ ਗੁਰਦਾਸਪੁਰ ਬਾਈਪਾਸ ਵਿਖੇ ਬਣੇ ਐਕਸੀਡੈਂਟ ਸਪਾਟਸ ਦਾ ਮਸਲਾ ਜਲਦ ਹੱਲ ਹੋਣ ਜਾ ਰਿਹਾ ਹੈ। ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਵੱਲੋਂ ਅੰਮਿ੍ਰਤਸਰ ਬਾਈਪਾਸ ਵਿਖੇ ਓਵਰ ਬਰਿੱਜ ਬਣਾਇਆ ਜਾਵੇਗਾ ਜਿਸ ਨਾਲ ਬਟਾਲਾ ਸ਼ਹਿਰ ਨੂੰ ਸੁਰੱਖਿਅਤ ਲਾਂਘਾ ਮਿਲ ਸਕੇਗਾ। ਇਸੇ ਤਰਾਂ ਦੀ ਤਜਵੀਜ ਗੁਰਦਾਸਪੁਰ ਬਾਈਪਾਸ ਦੀ ਵੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਉਨਾਂ ਵੱਲੋਂ ਬਟਾਲਾ ਸ਼ਹਿਰ ਦੇ ਇਨਾਂ ਦੋਵਾਂ ਐਂਟਰੀ ਪੁਆਇੰਟਾਂ ਉੱਪਰ ਹੁੰਦੇ ਸੜਕ ਹਾਦਸਿਆਂ ਦਾ ਨੋਟਿਸ ਲੈਂਦਿਆਂ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਕੋਲ ਇਹ ਮੁੱਦਾ ਲਗਾਤਾਰ ਚੁੱਕਿਆ ਜਾ ਰਿਹਾ ਸੀ ਅਤੇ ਉਨਾਂ ਦੇ ਕਹਿਣ ’ਤੇ ਨੈਸ਼ਨਲ ਹਾਈਵੇ ਅਥਾਰਟੀ ਦੇ ਪ੍ਰੋਜੈਕਟ ਡਾਇਰੈਕਟਰ ਵੱਲੋਂ ਕੁਝ ਸਮਾਂ ਪਹਿਲਾਂ ਇਸਦਾ ਦੌਰਾ ਵੀ ਕੀਤਾ ਗਿਆ ਸੀ। ਸ. ਚੀਮਾ ਨੇ ਦੱਸਿਆ ਕਿ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਅੰਮਿ੍ਰਤਸਰ ਬਾਈਪਾਸ ਵਿਖੇ ਇੱਕ ਓਵਰ ਬਰਿੱਜ ਬਣਾਇਆ ਜਾਵੇਗਾ ਜੋ ਬਾਬਾ ਬਕਾਲਾ-ਡੇਰਾ ਬਾਬਾ ਨਾਨਕ ਰੋਡ ਨੂੰ ਵੀ ਜੋੜੇਗਾ ਅਤੇ ਬਾਈਪਾਸ ਦੇ ਇਸ ਓਵਰ ਬਰਿੱਜ ਦੇ ਥੱਲਿਓਂ ਦੀ ਬਟਾਲਾ ਨੂੰ ਸੁਰੱਖਿਅਤ ਲਾਂਘਾ ਮਿਲ ਜਾਵੇਗਾ। ਉਨਾਂ ਕਿਹਾ ਕਿ ਜਲਦੀ ਹੀ ਇਸ ਪ੍ਰੋਜੈਕਟ ਉੱਪਰ ਕੰਮ ਸ਼ੁਰੂ ਹੋਣ ਜਾ ਰਿਹਾ ਹੈ।
ਚੇਅਰਮੈਨ ਸ. ਚੀਮਾ ਨੇ ਕਿਹਾ ਕਿ ਗੁਰਦਾਸਪੁਰ ਬਾਈਪਾਸ ਵੀ ਬਹੁਤ ਖਤਰਨਾਕ ਹੈ ਅਤੇ ਓਥੇ ਵੀ ਅਕਸਰ ਹੀ ਹਾਦਸੇ ਵਾਪਰਦੇ ਰਹਿੰਦੇ ਹਨ। ਉਨਾਂ ਕਿਹਾ ਕਿ ਇਸ ਬਾਈਪਾਸ ’ਤੇ ਵੀ ਓਵਰ ਬਰਿੱਜ ਬਣਾਉਣ ਦੀ ਤਜਵੀਜ ਹੈ ਅਤੇ ਜਿਨਾਂ ਚਿਰ ਇਹ ਪੁੱਲ ਨਹੀਂ ਬਣ ਜਾਂਦਾ ਓਨੀਂ ਦੇਰ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਗੁਰਦਾਸਪੁਰ ਤੋਂ ਬਟਾਲਾ ਨੂੰ ਆਉਣ ਵਾਲੀ ਟਰੈਫਿਕ ਨੂੰ ਕੰਢਿਆਲ ਤੋਂ ਸਰਵਿਸ ਲੇਨ ਰਾਹੀਂ ਐਂਟਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਇਥੇ ਵਾਹਨਾਂ ਦੀ ਸਪੀਡ ਨੂੰ ਕੰਟਰੋਲ ਕੀਤਾ ਜਾਵੇਗਾ, ਸਾਈਨਿੰਗ ਬੋਰਡ ਲਗਾਏ ਜਾ ਰਹੇ ਹਨ ਅਤੇ ਘਾਹ-ਬੂਟੀ ਨੂੰ ਸਾਫ਼ ਕੀਤਾ ਜਾ ਰਿਹਾ ਹੈ ਤਾਂ ਜੋ ਹਾਦਸਿਆਂ ਨੂੰ ਰੋਕਿਆ ਜਾ ਸਕੇ। ਸ. ਚੀਮਾ ਨੇ ਕਿਹਾ ਕਿ ਨੈਸ਼ਨਲ ਹਾਈਵੇ ਅਥਾਰਟੀ ਦੇ ਪ੍ਰੋਜੈਕਟ ਡਾਇਰੈਕਟਰ ਸੁਨੀਲ ਯਾਦਵ ਨੇ ਉਨਾਂ ਨੂੰ ਭਰੋਸਾ ਦਿੱਤਾ ਹੈ ਕਿ ਬਟਾਲਾ ਸ਼ਹਿਰ ਦੀ ਐਂਟਰੀ ਪੁਆਇੰਟਾਂ ’ਤੇ ਹੁੰਦੇ ਹਾਦਸਿਆਂ ਨੂੰ ਰੋਕਣ ਲਈ ਪੁਖਤਾ ਹੱਲ ਕੀਤਾ ਜਾਵੇਗਾ। ਸ. ਚੀਮਾ ਨੇ ਕਿਹਾ ਕਿ ਲੋਕ ਮੁੱਦਿਆਂ ਨੂੰ ਹੱਲ ਕਰਵਾਉਣਾ ਉਨਾਂ ਦੀ ਨੈਤਿਕ ਜ਼ਿੰਮੇਵਾਰੀ ਅਤੇ ਲੋਕਾਂ ਦੀ ਜ਼ਿੰਦਗੀ ਨਾਲ ਜੁੜੇ ਇਸ ਮੁੱਦੇ ਨੂੰ ਉਹ ਹੱਲ ਕਰਾ ਕੇ ਹੀ ਰਹਿਣਗੇ।
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
टिहरी,, जनपद टिहरी के अंतर्गत बालगंगा तहसील के मयकोट गांव में एक महिला का शव संदिग्ध परिस्थितियों में पेड़ पर लटका मिला है। मामले में महिला क...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
97 ਫੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਕੀਤਾ ਰੋਸ਼ਨ ਅੰਮ੍ਰਿਤਸਰ,8 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ...
-
ਮੰਤਰੀ ਬੈਂਸ ਨੂੰ ਭੇਜਿਆ ਮੰਗ ਪੱਤਰ ਕਿਹਾ ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਲਈ ਕਰਾਂਗੇ ਹੜਤਾਲ ਅੰਮ੍ਰਿਤਸਰ,13 ਜੁਲਾਈ (ਪੱਤ...
-
टिहरी।।।विकासखंड थौलधार के सरस्वती शिशु मंदिर राष्ट्रीय स्वयंसेवक संघ के द्वारा गुरु पूजन कार्यक्रम किया गया है। कार्यक्रम में म...
COMMENTS