ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਬਟਾਲਾ ਸ਼ਹਿਰ ਵਿੱਚ 25 ਪ੍ਰਚਾਰ ਰਿਕਸ਼ੇ ਚਲਾਏ
ਕੋਰੋਨਾ ਮਹਾਂਮਾਰੀ ਉੱਪਰ ਫ਼ਤਹਿ ਹਾਸਲ ਕਰਨ ਲਈ ਵੈਕਸੀਨ ਲਗਵਾਉਣੀ ਬੇਹੱਦ ਜ਼ਰੂਰੀ - ਡਿਪਟੀ ਕਮਿਸ਼ਨਰ
ਬਟਾਲਾ, 11 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ਵਿਨੋਦ ਸ਼ਰਮਾ) - ਕੋਵਿਡ-19 ਮਹਾਂਮਾਰੀ ਦੇ ਦਿਨੋਂ-ਦਿਨ ਵੱਧਦੇ ਖਤਰੇ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਵੈਕਸੀਨ ਲਗਵਾਉਣ ਅਤੇ ਕੋਰੋਨਾ ਵਾਇਰਸ ਤੋਂ ਬਚਣ ਦੀਆਂ ਸਾਵਧਾਨੀਆਂ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੇ ਨਿਰਦੇਸ਼ਾਂ ਤਹਿਤ ਅੱਜ ਬਟਾਲਾ ਸ਼ਹਿਰ ਵਿੱਚ ਲੋਕਾਂ ਨੂੰ ਕੋਵਿਡ ਵੈਕਸੀਨ ਬਾਰੇ ਜਾਗਰੂਕ ਕਰਨ ਲਈ 25 ਵਿਸ਼ੇਸ਼ ਪ੍ਰਚਾਰ ਰਿਕਸ਼ੇ ਚਲਾਏ ਗਏ ਜੋ ਸ਼ਹਿਰ ਦੇ ਹਰ ਗਲੀ ਮੁਹੱਲੇ ਵਿੱਚ ਜਾ ਕੇ ਲੋਕਾਂ ਤੱਕ ਪਹੁੰਚ ਕਰਨਗੇ। ਬਟਾਲਾ ਸ਼ਹਿਰ ਵਿਖੇ ਅੱਜ ਸਵੇਰੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਚਲਾਏ ਇਨ੍ਹਾਂ 25 ਪ੍ਰਚਾਰ ਰਿਕਸ਼ਿਆਂ ਨੂੰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਬਟਾਲਾ ਇੰਦਰਜੀਤ ਸਿੰਘ ਅਤੇ ਐੱਸ.ਐੱਚ.ਓ. ਥਾਣਾ ਸਿਵਲ ਲਾਈਨ ਅਮੋਲਕ ਸਿੰਘ ਵੱਲੋਂ ਰਵਾਨਾ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਹਰ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਨੂੰ ਵੈਕਸੀਨ ਲਗਵਾਉਣੀ ਬੇਹੱਦ ਜਰੂਰੀ ਹੈ ਕਿਉਂਕਿ ਇਸ ਨਾਲ ਕੋਰੋਨਾ ਦੇ ਮਾਰੂ ਪ੍ਰਭਾਵ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੈਕਸੀਨ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਉੱਪਰ ਬਿਲਕੁੱਲ ਯਕੀਨ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਸਿਹਤ ਵਿਭਾਗ ਵੱਲੋਂ ਮੁਫ਼ਤ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਵਿੱਚ ਸਿਵਲ ਹਸਪਤਾਲ ਤੋਂ ਇਲਾਵਾ ਹਰ ਰੋਜ਼ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਵਿੱਚ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ ਅਤੇ ਨਾਗਰਿਕਾਂ ਨੂੰ ਅੱਜ ਹੀ ਵੈਕਸੀਨ ਲਗਵਾ ਕੇ ਆਪਣਾ, ਆਪਣੇ ਪਰਿਵਾਰ ਅਤੇ ਸਮਾਜ ਦਾ ਭਲਾ ਕਰਨਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੈਕਸੀਨ ਸਬੰਧੀ ਸੋਸਲ ਮੀਡੀਆਂ ਉਪਰ ਜੋ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ ਉਸ ਉੱਪਰ ਬਿਲਕੁਲ ਯਕੀਨ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਅਫ਼ਵਾਹਾਂ ਫੈਲਾਉਣ ਵਾਲੇ ਸਮਾਜ ਵਿਰੋਧੀ ਅਨਸਰਾਂ ਦੀ ਪਛਾਣ ਕਰਕੇ ਉਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੈਕਸੀਨ ਜਰੂਰ ਲਗਵਾਉਣ ਤਾਂ ਜੋ ਅਸੀਂ ਸਾਰੇ ਮਿਲ ਕੇ ਕੋਰੋਨਾ ਮਹਾਂਮਾਰੀ ਉੱਪਰ ਫ਼ਤਹਿ ਹਾਸਲ ਕਰ ਸਕੀਏ।
[Important News]$type=slider$c=4$l=0$a=0$sn=600$c=8
अधिक खबरे देखे .
-
26 जनवरी से पहले पठानकोट पुलिस ने हथियारों की खेप बड़ी मात्रा में पकड़ी पठानकोट 17 जनवरी 2025 (दीपक महाजन)अमृतसर सीमा रेंज के पुलिस उप महान...
-
डिस्ट्रिक्ट लीगल सर्विसेज़ अथॉरिटी ने बाढ़ पीड़ित 10 परिवारों को 7.70 लाख रुपये की आर्थिक मदद दी पठानकोट 14 जनवरी (दीपक महाजन) - डिस्ट्रि...
-
असिस्टेंट कमिश्नर जनरल ने डिस्ट्रिक्ट लेवल पर रिपब्लिक डे की तैयारियों का रिव्यू किया पठानकोट 19 जनवरी (दीपक महाजन):असिस्टेंट कमिश्नर जनरल ...
-
डिस्ट्रिक्ट मजिस्ट्रेट ने प्रेगाबेलिन दवा के खुलेआम इस्तेमाल पर रोक लगाई पठानकोट, 09 जनवरी, 2026(दीपक महाजन)--- प्रेगाबेलिन के फॉर्मूले से...
-
पठानकोट में नशा बेचने वालों पर पंजाब सरकार का बुलडोजर चला पठानकोट (दीपक महाजन)पंजाब का युवा पीढ़ी को नशे में धकेल उनके घर उजाड़ कर अपने घ...
-
कर्मचारी राज्य बीमा निगम द्वारा बीमाकृत की मृत्यु के उपरांत उनके आश्रितों को आश्रितजन हितलाभ का भुगतान किया गया पठानकोट 8 जनवरी (दीपक महा...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
e-Shram card: ई-श्रम कार्ड योजना से असंगठित क्षेत्र के मजदूरों को फायदा होगा. इस योजना से देश के लगभग 38 करोड़ से ज्यादा श्रमिक संगठित हो सक...
-
ब्रेकिंग न्यूज--- बांसी के पत्रकार व उनके परिजनों के साथ दबंगों ने की मारपीट जहां कोरोना महामारी मे पत्रकारों की...
-
समाज की सेवा ही समाज का कल्याण कर सकती है- उपाध्यक्ष समाज कल्याण योजनाएं अनुश्रवण समिति। टिहरी गढ़वाल।।(सू०वि०)आज गुरूवार को विक...

COMMENTS