ਵੈਕਸੀਨ ਲਗਵਾਉਣ ਵਾਲੇ ਵਿਅਕਤੀਆਂ ਦੀ ਗਿਣਤੀ ਸਵਾ ਦੋ ਲੱਖ ਤੋਂ ਟੱਪੀ
ਹਰ ਯੋਗ ਵਿਅਕਤੀ ਕੋਵਿਡ-19 ਤੋਂ ਬਚਾਅ ਲਈ ਵੈਕਸੀਨ ਜਰੂਰ ਲਗਵਾਏ - ਡੀ.ਸੀ.
ਬਟਾਲਾ, 20 ਅਪ੍ਰੈਲ (ਨੀਰਜ ਸ਼ਰਮਾ ਜਸਬੀਰ ਸਿੰਘ ) - ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੀਆਂ ਕੋਸ਼ਿਸ਼ਾਂ ਸਦਕਾ ਜ਼ਿਲੇ ਅੰਦਰ ਕੋਵਿਡ-19 ਵੈਕਸੀਨ ਲਗਾਉਣ ਦੀ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ, ਜਿਸ ਦੇ ਚੱਲਦਿਆਂ ਸਵਾ ਦੋ ਲੱਖ ਤੋਂ ਵੱਧ ਵਿਅਕਤੀਆਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਗਠਿਤ ਵੱਖ-ਵੱਖ ਵੈਕਸ਼ੀਨੇਸ਼ਨ ਟੀਮਾਂ ਵਲੋਂ ਪੇਂਡੂ ਤੇ ਸ਼ਹਿਰੀ ਪੱਧਰ ਤੇ ਵਿਸ਼ੇਸ ਮੁਹਿੰਮ ਚਲਾਈ ਜਾ ਰਹੀ ਹੈ ਤੇ ਯੋਗ ਵਿਅਕਤੀਆਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ।
ਵੈਕਸੀਨੇਸ਼ਨ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਕੱਲ ਤੱਕ 2 ਲੱਖ 13 ਹਜ਼ਾਰ 272 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 13 ਹਜ਼ਾਰ 907 ਵਿਅਕਤੀਆਂ ਨੂੰ ਦੂਸਰੀ ਡੋਜ਼ ਲੱਗ ਚੁੱਕੀ ਹੈ। ਉਨਾਂ ਦੱਸਿਆ ਕਿ 40 ਤੋਂ 60 ਸਾਲ ਦੀ ਉਮਰ ਦੇ ਵਿਅਕਤੀਆਂ ਨੂੰ 1 ਲੱਖ 03 ਹਜ਼ਾਰ 215 ਅਤੇ 60 ਸਾਲ ਅਤੇ 60 ਸਾਲ ਦੀ ਉਮਰ ਤੋਂ ਵੱਧ 87 ਹਜ਼ਾਰ 834 ਦੇ ਵਿਅਕਤੀਆਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ।
ਉਨਾਂ ਦੱਸਿਆ ਕਿ ਜ਼ਿਲੇ੍ਹ ਵਿਚ ਵਿਸ਼ੇਸ਼ ਕੈਂਪ ਲਗਾ ਕੇ ਵੈਕਸੀਨ ਲਗਾਈ ਜਾ ਰਹੀ ਹੈ, ਜਿਸ ਤਹਿਤ ਪਿੰਡਾਂ ਦੇ ਪੰਚ-ਸਰਪੰਚਾਂ ਦੇ ਸਹਿਯੋਗ ਨਾਲ ਲੋਕਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸ਼ਹਿਰੀ ਖੇਤਰ ਅੰਦਰ ਵੀ ਵੱਖ-ਵੱਖ ਵਾਰਡਾਂ ਵਿਚ ਕੋਂਸਲਰਾਂ ਦੀ ਸਹਾਇਤਾ ਲਈ ਜਾ ਰਹੀ ਹੈ। ਉਨਾਂ ਅੱਗੇ ਕਿਹਾ ਕਿ ਸਿਹਤ ਵਿਭਾਗ ਵਲੋਂ ਟੀਕਾਕਰਨ ਲਈ ਲੋੜੀਦੀਆਂ ਵੈਕਸ਼ੀਨੇਸ਼ਨ ਟੀਮਾਂ, ਬੂਥ ਲੈਵਲ ਅਫਸਰਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ ਮਹਾਂਮਾਰੀ ਦੀ ਦੂਜੀ ਲਹਿਰ ਤੋਂ ਬਚਾਅ ਲਈ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕਰਨ। ਮਾਸਕ ਜਰੂਰ ਲਗਾਉਣ, ਸ਼ੋਸਲ ਡਿਸਟੈਸਿੰਗ ਦੇ ਨਿਯਮਾਂ ਦੀ ਪਾਲਣਾ ਕਰਨ, ਹੱਥਾਂ ਨੂੰ ਵਾਰ-ਵਾਰ ਸੈਨੀਟਾਇਜ਼ ਕਰਦੇ ਰਹਿਣ ਅਤੇ ਯੋਗ ਵਿਅਕਤੀ ਵੈਕਸੀਨ ਜਰੂਰ ਲਗਵਾਉਣ। ਉਨ੍ਹਾਂ ਕਿਹਾ ਕਿ ਕੋਰੋਨਾ ਬਿਮਾਰੀ ਦੇ ਲੱਛਣ ਜਿਵੇਂ ਸਰੀਰ ਦਰਦ ਕਰਨਾ, ਸਾਹ ਲੈਣ ਵਿਚ ਮੁਸ਼ਕਿਲ ਆਉਣੀ, ਬੁਖਾਰ ਤੇ ਜੁਕਾਮ ਆਦਿ ਹੋਵੇ ਤਾਂ ਕੋਰੋਨਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਰਿਪੋਰਟ ਆਉਣ ਤਕ ਘਰਾਂ ਵਿਚ ਏਕਾਂਤਵਸ ਰਿਹਾ ਜਾਵੇ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
हल्दी रस्म के बीच पहुंचे अधिकारी,रुकवाया बाल विवाह- रोमी पाठक जिला बाल संरक्षण इकाई टीम के त्वरित कार्यवाही से नाबालिग बालिका को बधू बनने ...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
भिण्ड ।। महिला डेस्क मुख्य अधिकारी dsp पूनम थापा की सक्रिय कार्यबाही मुखविर तंत्र की सूचना पर हुई कार्यबाही शासकीय इंसास गन के मिले जिंदा का...
-
आज शाहजहांपुर जेल में बंदियों में सद्भाव व आध्यात्मिक ज्ञान दर्शन के उद्देश्य से प्रसिद्ध श्रीमद्भागवत कथावाचक परमपूज्य प्रशांत प्रभु जी महा...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...

COMMENTS