ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਮੈਡੀਕਲ ਕੈਂਪ ਦਾ ਉਦਘਾਟਨ ਕੀਤਾ
ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਨੇੜੇ ਮੁਹੱਈਆ ਕਰਵਾਉਣ ਲਈ ਵਚਨਬੱਧ - ਚੀਮਾ
ਬਟਾਲਾ, 10 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ) - ਪੰਜਾਬ ਸਰਕਾਰ ਵੱਲੋਂ ‘ਹੈਲਥ ਫਾਰ ਆਲ’ ਦੇ ਵਾਅਦੇ ਤਹਿਤ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ’ਤੇ ਸਿਹਤ ਸੇਵਾਵਾਂ ਦੇਣ ਲਈ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਬਟਾਲਾ ਸ਼ਹਿਰ ਦੇ ਰੇਲਵੇ ਸਟੇਸ਼ਨ ਦੇ ਇਲਾਕੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਵੱਲੋਂ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸਦਾ ਉਦਘਾਟਨ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਕੀਤਾ।
ਕੈਂਪ ਦਾ ਉਦਘਾਟਨ ਕਰਨ ਮੌਕੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਨੇੜੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਆਸੇ ਨੂੰ ਮੁੱਖ ਰੱਖ ਕੇ ਸਿਹਤ ਵਿਭਾਗ ਦੇ ਮੋਬਾਇਲ ਮੈਡੀਕਲ ਯੂਨਿਟਾਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵੱਖ-ਵੱਖ ਇਲਾਕਿਆਂ ਵਿੱਚ ਜਾ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਮਾਹਿਰਾਂ ਡਾਕਟਰਾਂ ਵੱਲੋਂ ਮਰੀਜ਼ਾਂ ਦੇ ਲੋੜੀਂਦੇ ਟੈਸਟ ਕਰਕੇ ਬਿਮਾਰੀ ਨੂੰ ਡਾਇਗਨੋਜ਼ ਕੀਤਾ ਜਾਂਦਾ ਹੈ ਅਤੇ ਦਵਾਈ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਫਾਇਦਾ ਬਜ਼ੁਰਗਾਂ ਅਤੇ ਬਿਮਾਰਾਂ ਨੂੰ ਹੋਰ ਵੀ ਜਿਆਦਾ ਹੁੰਦਾ ਹੈ ਜੋ ਹਸਪਤਾਲ ਜਾ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬਟਾਲਾ ਸ਼ਹਿਰ ਵਿੱਚ ਅਜਿਹੇ ਮੈਡੀਕਲ ਕੈਂਪ ਹੋਰ ਵੀ ਲਗਾਏ ਜਾਣਗੇ। ਚੇਅਰਮੈਨ ਸ. ਚੀਮਾ ਨੇ ਕਿਹਾ ਕਿ ਮੈਡੀਕਲ ਕੈਂਪਾਂ ਦੌਰਾਨ ਲੋਕਾਂ ਨੂੰ ਕੋਵਿਡ-19 ਤੋਂ ਬਚਣ ਦੀਆਂ ਸਾਵਧਾਨੀਆਂ ਦੀ ਪਾਲਣਾ ਕਰਨ ਲਈ ਪ੍ਰੇਰਤ ਕਰਨ ਦੇ ਨਾਲ ਉਨ੍ਹਾਂ ਨੂੰ ਵੈਕਸੀਨ ਲਗਾਉਣ ਲਈ ਵੀ ਕਿਹਾ ਜਾ ਰਿਹਾ ਹੈ।
ਇਸ ਮੌਕੇ ਓਹਨਾਂ ਨਾਲ ਐਸ.ਐਮ.ਓ. ਡਾਕਟਰ ਸੰਜੀਵ ਭੱਲਾ, ਪ੍ਰੋਜੈਕਟ ਕੋਡੀਨੇਟਰ ਸੁਖਦੇਵ ਸਿੰਘ, ਰਿਟਾਇਰਡ ਇੰਸਪੈਕਟਰ ਦਿਲਬਾਗ ਸਿੰਘ, ਰਿਟਾਇਰਡ ਇੰਸਪੈਕਟਰ ਮੱਖਣ ਸਿੰਘ, ਕਿਸ਼ਨ ਸੰਤ ਵੈਸ਼ਨੋ ਢਾਬਾ ਅਤੇ ਕੋਆਰਡੀਨੇਟਰ ਚਰਨਪ੍ਰੀਤ ਢਿੱਲੋਂ ਆਦਿ ਹਾਜ਼ਰ ਸਨ
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
जौनपुर। मुख्यमंत्री योगी आदित्यनाथ का पुतला फूंकने में सपा कार्यकर्ता हुए विफल। मड़ियाहूं कोतवाली अंतर्गत मड़ियाहूं कोतवाली के ...
-
सूत्रों के अनुसार जिला परिषद वार्ड पलाइच अगर ओपन महिला आरक्षित होता है तो कांग्रेस पार्टी पूर्व प्रधान धाउगी विमला देवी पर खेल सकती है अप...
-
बिग मसल्स जिम, गगन बेकरी, ओबरॉय ब्रदर और सिटी हार्ट ढाबे से भरे गए सैंपल। रिपोर्ट आने पर की जाएगी बनती कार्रवाई: रजिंदर पाल सिंह पठानक...
-
पखांजुर- कांकेर भाजपा के नवनिर्वाचित जिलाध्यक्ष सतीश लटिया का परलकोट में हुआ भव्यस्वागत जिसमें भाजपा के पूर्व जिलाध्यक्ष रहे हलदर साहू के ...
-
कोरोना संक्रमित व्यक्ति के संपर्क में आए 88 लोगों की पहचान, चल रही है जांच दिल्ली सरकार Corona Virus की चपेट में आये व्यक्ति के संपर्क म...
-
देवघर: सोमवार रात्रि करीब 8:10 बजे नगर थाना क्षेत्र के हरि शरणम कुटिया कालीराखा निवासी अनिल सिंह के घर में घुसकर उनकी पत्नी व पुत्र क...
-
गिरिडीह: कोरोना वायरस का दहशत विश्व प्रसिद्ध जैन तीर्थ स्थल मधुबन में भी देखा जा रहा है। इस दहशत के कारण देशभर से यहां आने वाले तीर्थया...
-
विश्व रक्तदान दिवस पर दर्जनों ने किया रक्तदान ============================ दुमका। _विश्व रक्तदान दिवस के अवसर पर भारतीय रेड क्रॉस सोसाइटी द...

COMMENTS