ਸੀਨੀਅਰ ਡਿਪਟੀ ਮੇਅਰ ਲਈ ਸੁਨੀਲ ਕੁਮਾਰ ਸਰੀਨ ਅਤੇ ਡਿਪਟੀ ਮੇਅਰ ਵਜੋਂ ਸ੍ਰੀਮਤੀ ਚੰਦਰ ਕਾਂਤਾ ਦੀ ਚੋਣ ਹੋਈ
ਜਲੰਧਰ ਡਵੀਜ਼ਨ ਦੀ ਕਮਿਸ਼ਨਰ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਹੋਈ ਅਹੁਦੇਦਾਰਾਂ ਦੀ ਚੋਣ
ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਅਤੇ ਸਰਕਾਰੀਆ ਵੱਲੋਂ ਨਵੇਂ ਚੁਣੇ ਅਹੁਦੇਦਾਰਾਂ ਨੂੰ ਮੁਬਾਰਕਬਾਦ
ਬਟਾਲਾ ਸ਼ਹਿਰ ਦਾ ਸਰਬਪੱਖੀ ਵਿਕਾਸ ਮੇਰੀ ਮੁੱਖ ਤਰਜੀਹ ਰਹੇਗੀ - ਮੇਅਰ ਸੁਖਦੀਪ ਸਿੰਘ ਤੇਜਾ
ਬਟਾਲਾ, 19 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ) - ਸ. ਸੁਖਦੀਪ ਸਿੰਘ ਤੇਜਾ ਨਗਰ ਨਿਗਮ ਬਟਾਲਾ ਦੇ ਪਹਿਲੇ ਮੇਅਰ ਚੁਣੇ ਗਏ ਹਨ ਅਤੇ ਉਨ੍ਹਾਂ ਦੀ ਚੋਣ ਕੌਂਸਲਰਾਂ ਵੱਲੋਂ ਸਰਬਸੰਮਤੀ ਨਾਲ ਕੀਤੀ ਗਈ ਹੈ। ਇਸ ਤੋਂ ਇਲਾਵਾ ਸੀਨੀਅਰ ਡਿਪਟੀ ਮੇਅਰ ਸ੍ਰੀ ਸੁਨੀਲ ਕੁਮਾਰ ਸਰੀਨ ਅਤੇ ਡਿਪਟੀ ਮੇਅਰ ਵਜੋਂ ਸ੍ਰੀਮਤੀ ਚੰਦਰ ਕਾਂਤਾ ਚੁਣੇ ਗਏ ਹਨ।
ਅੱਜ ਸਭ ਤੋਂ ਪਹਿਲਾਂ ਸਵੇਰੇ 11 ਵਜੇ ਨਗਰ ਨਿਗਮ ਬਟਾਲਾ ਦੇ ਹਾਊਸ ਦੀ ਪਹਿਲੀ ਮੀਟਿੰਗ ਹੋਈ ਜਿਸ ਵਿੱਚ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਆਈ.ਏ.ਐੱਸ. ਨੇ ਚੁਣੇ ਹੋਏ ਸਾਰੇ ਕੌਂਸਲਰਾਂ ਨੂੰ ਸਹੁੰ ਚੁਕਾਈ। ਇਸ ਮੌਕੇ ਬਟਾਲਾ ਦੇ ਵਿਧਾਇਕ ਸ. ਲਖਬੀਰ ਸਿੰਘ ਲੋਧੀਨੰਗਲ, ਏ.ਡੀ.ਸੀ. ਜਨਰਲ ਸ੍ਰੀ ਰਾਹੁਲ ਆਈ.ਏ.ਐੱਸ. ਅਤੇ ਕਮਿਸ਼ਨਰ ਨਗਰ ਨਿਗਮ ਬਟਾਲਾ ਸ. ਬਲਵਿੰਦਰ ਸਿੰਘ ਵੀ ਮੌਜੂਦ ਸਨ।
ਨਵੇਂ ਚੁਣੇ ਕੌਂਸਲਰਾਂ ਨੂੰ ਸਹੁੰ ਚੁਕਾਉਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਦੀ ਕਾਰਵਾਈ ਅਰੰਭ ਕੀਤੀ ਗਈ। ਸਭ ਤੋਂ ਪਹਿਲਾਂ ਵਾਰਡ ਨੰਬਰ 32 ਦੇ ਕੌਂਸਲਰ ਸ੍ਰੀ ਅਨਿਲ ਕੁਮਾਰ ਨੇ ਸ. ਸੁਖਦੀਪ ਸਿੰਘ ਤੇਜਾ ਵਾਰਡ ਨੰਬਰ 30 ਦਾ ਨਾਮ ਮੇਅਰ ਦੇ ਅਹੁਦੇ ਲਈ ਪੇਸ਼ ਕੀਤਾ ਅਤੇ ਇਸ ਦੀ ਤਾਈਦ ਵਾਰਡ ਨੰਬਰ 33 ਦੀ ਕੌਂਸਲਰ ਸ੍ਰੀਮਤੀ ਮੋਨਿਕਾ ਸੇਖੜੀ ਨੇ ਕੀਤੀ। ਇਸ ਤੋਂ ਬਾਅਦ ਹਾਊਸ ਦੇ ਸਾਰੇ ਮੈਂਬਰਾਂ ਨੇ ਸੁਖਦੀਪ ਸਿੰਘ ਤੇਜਾ ਨੂੰ ਸਰਬਸੰਮਤੀ ਨਾਲ ਮੇਅਰ ਚੁਣ ਲਿਆ।
ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਦੀ ਚੋਣ ਲਈ ਵਾਰਡ ਨੰਬਰ 38 ਦੇ ਕੌਂਸਲਰ ਸ. ਹਰਿੰਦਰ ਸਿੰਘ ਨੇ ਵਾਰਡ ਨੰਬਰ 42 ਦੇ ਕੌਂਸਲਰ ਸ੍ਰੀ ਸੁਨੀਲ ਕੁਮਾਰ ਸਰੀਨ ਦਾ ਨਾਮ ਪਰਪੋਜ ਕੀਤਾ ਅਤੇ ਵਾਰਡ ਨੰਬਰ 26 ਦੇ ਕੌਂਸਲਰ ਸ੍ਰੀ ਹਰਨੇਕ ਸਿੰਘ ਨੇਕੀ ਨੇ ਇਸ ਨਾਮ ਦੀ ਤਾਈਦ ਕੀਤੀ। ਇਸ ਤੋਂ ਬਾਅਦ ਸਾਰੇ ਹਾਊਸ ਨੇ ਸਰਬਸੰਮਤੀ ਨਾਲ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਸ੍ਰੀ ਸੁਨੀਲ ਕੁਮਾਰ ਸਰੀਨ ਦੇ ਨਾਮ ਉੱਪਰ ਮੋਹਰ ਲਗਾ ਦਿੱਤੀ।
ਡਿਪਟੀ ਮੇਅਰ ਦੇ ਅਹੁਦੇ ਲਈ ਸਰਬਸੰਮਤੀ ਨਾਲ ਵਾਰਡ ਨੰਬਰ 45 ਦੀ ਕੌਂਸਲਰ ਸ੍ਰੀਮਤੀ ਚੰਦਰ ਕਾਂਤਾ ਦੀ ਚੋਣ ਹੋਈ ਹੈ। ਉਨ੍ਹਾਂ ਦੇ ਨਾਮ ਨੂੰ ਵਾਰਡ ਨੰਬਰ 40 ਦੇ ਕੌਂਸਲਰ ਸ੍ਰੀ ਚੰਦਰ ਮੋਹਨ ਵੱਲੋਂ ਪੇਸ਼ ਕੀਤਾ ਗਿਆ, ਜਦਕਿ ਇਸ ਦੀ ਤਾਈਦ ਵਾਰਡ ਨੰਬਰ 36 ਦੇ ਕੌਂਸਲਰ ਸ. ਸੁਖਦੇਵ ਸਿੰਘ ਬਾਜਵਾ ਵੱਲੋਂ ਕੀਤੀ ਗਈ।
ਸ. ਸੁਖਦੀਪ ਸਿੰਘ ਤੇਜਾ ਦੀ ਨਗਰ ਨਿਗਮ ਬਟਾਲਾ ਦੇ ਮੇਅਰ, ਸ੍ਰੀ ਸੁਨੀਲ ਕੁਮਾਰ ਸਰੀਨ ਦੀ ਸੀਨੀਅਰ ਡਿਪਟੀ ਮੇਅਰ ਅਤੇ ਸ੍ਰੀਮਤੀ ਚੰਦਰ ਕਾਂਤਾ ਦੀ ਡਿਪਟੀ ਮੇਅਰ ਵਜੋਂ ਚੋਣ ਹੋਣ ਤੋਂ ਬਾਅਦ ਜਲੰਧਰ ਡਵੀਜ਼ਨ ਦੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਨੇ ਤਿੰਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਆਪਣੇ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਵਿਧਾਇਕ ਸ. ਲਖਬੀਰ ਸਿੰਘ ਲੋਧੀਨੰਗਲ ਨੇ ਨਵੇਂ ਚੁਣੇ ਅਹੁਦੇਦਾਰਾਂ ਅਤੇ ਸਮੂਹ ਕੌਂਸਲਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਨਵਾਂ ਹਾਊਸ ਬਟਾਲਾ ਸ਼ਹਿਰ ਦੇ ਵਿਕਾਸ ਵਿੱਚ ਆਪਣਾ ਅਹਿਮ ਯੋਗਦਾਨ ਪਾਵੇਗਾ।
ਇਸ ਤੋਂ ਬਾਅਦ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਕੈਬਨਿਟ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਨਵੇਂ ਚੁਣੇ ਮੇਅਰ ਸ. ਸੁਖਦੀਪ ਸਿੰਘ ਤੇਜਾ, ਸੀਨੀਅਰ ਡਿਪਟੀ ਮੇਅਰ ਸ੍ਰੀ ਸੁਨੀਲ ਕੁਮਾਰ ਸਰੀਨ ਅਤੇ ਡਿਪਟੀ ਮੇਅਰ ਸ੍ਰੀਮਤੀ ਚੰਦਰ ਕਾਂਤਾ ਨੂੰ ਵਧਾਈ ਦਿੱਤੀ ਅਤੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਉਨ੍ਹਾਂ ਦੀਆਂ ਸੀਟਾਂ ’ਤੇ ਬੈਠਾਇਆ। ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਨਗਰ ਨਿਗਮ ਬਟਾਲਾ ਦਾ ਨਵਾਂ ਚੁਣਿਆ ਹਾਊਸ ਸ਼ਹਿਰ ਦੇ ਵਿਕਾਸ ਨੂੰ ਨਵੀਂਆਂ ਉਚਾਈਆਂ ’ਤੇ ਲੈ ਕੇ ਜਾਵੇਗਾ।
ਇਸ ਮੌਕੇ ਨਵੇਂ ਚੁਣੇ ਮੇਅਰ ਸ. ਸੁਖਦੀਪ ਸਿੰਘ ਤੇਜਾ ਨੇ ਸਮੁੱਚੇ ਹਾਊਸ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਕੈਬਨਿਟ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਬਟਾਲਾ ਸ਼ਹਿਰ ਦੇ ਵਿਕਾਸ ਵਿਚ ਆਪਣਾ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਸਮੂਹ ਕੌਂਸਲਰਾਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ ਅਤੇ ਸ਼ਹਿਰ ਦੇ ਜੋ ਵੀ ਬਕਾਇਆ ਵਿਕਾਸ ਕਾਰਜ ਹਨ ਉਨ੍ਹਾਂ ਨੂੰ ਸ. ਬਾਜਵਾ ਦੀ ਰਹਿਨੁਮਾਈ ਹੇਠ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਰਹੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ, ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ ਅਤੇ ਹੋਰ ਅਧਿਕਾਰੀ, ਸ਼ਹਿਰ ਦੇ ਪਤਵੰਤੇ ਵੀ ਨਗਰ ਨਿਗਮ ਦਫ਼ਤਰ ਵਿੱਚ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਪਠਾਨਕੋਟ ਪ੍ਰੈਸ ਨੋਟ -3 ----- ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਘਰੋਟਾ ਬਲਾਕ ਦੀਆਂ ਪੰਚਾਇ...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
राजस्थान में चल रही है बीना पेपर के बस बस वालो के पास न ही है पेपर, ना ही मानते है किसी तरह के सरकारी नियम को. राजस्थान जितनी सुंदर और Touri...
-
शाहजहांपुर जेल में बंधिया के बेहतर स्वास्थ्य एवं बीमारियों से बचाव के लिए विशाल चिकित्सा शिविर आयोजित किया गया जिसमें शहर के जाने-माने वि...
-
करणी सेना हिमाचल प्रदेश की महिला शक्ति पिंकी शर्मा ने कहा की हिमाचल प्रदेश में करणी सेना ( Karni Army Himachal Pradesh )पिछले 2 सालों से का...
-
ਬਟਾਲਾ 5 ਜੁਲਾਈ(ਡਾ ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਲਖਬ...
-
टिहरी।।(सू०वि०) जनपद टिहरी गढ़वाल के त्रिस्तरीय पंचायत चुनाव में आरक्षण रोस्टर जारी होने के फलस्वरूप 578 आपत्तियां दर्ज हुई। दर्ज...
COMMENTS