ਗੁਰਦਾਸਪੁਰ ਜ਼ਿਲ੍ਹੇ ਵਿਚ ਵੀ ਸਰਕਾਰੀ ਖਰੀਦ ਲਈ ਮੰਡੀਆਂ ਤਿਆਰ - ਡਿਪਟੀ ਕਮਿਸ਼ਨਰ
ਬਟਾਲਾ, 10 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ਚੰਦਨ ਮੋਹਨ ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਵਰਚੁਅਲ ਸਮਾਗਮ ਰਾਹੀਂ ਹਾੜੀ ਸੀਜਨ 2021 ਦੀ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਦਾ ਐਲਾਣ ਕੀਤਾ। ਇਸ ਮੌਕੇ ਉਨਾਂ ਨੇ ਕਿਹਾ ਕਿ ਕਿਸਾਨਾਂ ਦੀ ਕਣਕ ਦਾ ਦਾਣਾ ਦਾਣਾ ਖਰੀਦ ਕੀਤਾ ਜਾਵੇਗਾ ਅਤੇ ਇਸ ਸਾਰੀ ਪ੍ਰਕ੍ਰਿਆ ਵਿਚ ਆੜਤੀਆਂ ਦੀ ਅਹਿਮ ਭੁਮਿਕਾ ਬਣੀ ਰਹੇਗੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੌਕੇ ਕਣਕ ਦੀ ਅਦਾਇਗੀ 48 ਘੰਟੇ ਵਿਚ ਕਰਨ ਦੇ ਨਾਲ ਨਾਲ ਆੜਤੀਆਂ ਦੀਆਂ ਮੰਗਾਂ ਮੰਨਨ ਦਾ ਐਲਾਣ ਕੀਤਾ ਜਿਸ ਤੋਂ ਬਾਅਦ ਆੜਤੀਆਂ ਐਸੋਸੀਏਸ਼ਨ ਵੱਲੋਂ ਆਪਣੀ ਹੜਤਾਲ ਖਤਮ ਕਰਨ ਦਾ ਐਲਾਣ ਕਰਦਿਆਂ ਖਰੀਦ ਪ੍ਰਕ੍ਰਿਆ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਮੰਡੀ ਢਾਂਚਾ ਸਭ ਤੋਂ ਵਧੀਆ ਹੈ ਜਿਸ ਨੂੰ ਕੇਂਦਰ ਸਰਕਾਰ ਖਰਾਬ ਕਰਨ ਲਈ ਗਲਤ ਨੀਤੀਆਂ ਬਣਾ ਕੇ ਸੂਬਿਆਂ ਨੂੰ ਮੰਨਨ ਲਈ ਮਜਬੂਰ ਕਰ ਰਹੀ ਹੈ। ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਕਿਸਾਨਾਂ ਅਤੇ ਆੜਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਆੜਤੀਆਂ ਦੇ ਰੁਜਗਾਰ ਨੂੰ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਵੇਗਾ।
ਇਸ ਮੌਕੇ ਫੂਡ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੁਲਤ ਲਈ ਸਾਰੇ ਇੰਤਜਾਮ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਜਾਂ ਆੜਤੀਆਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਮੰਡੀ ਬੋਰਡ ਦੇ ਚੇਅਰਮੈਨ ਸ: ਲਾਲ ਸਿੰਘ ਨੇ ਦੱਸਿਆ ਕਿ ਕੋਵਿਡ ਦੇ ਮੱਦੇਨਜਰ ਮੰਡੀਆਂ ਵਿਚ ਪੁਰੇ ਸੁਰੱਖਿਆ ਉਪਾਅ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਡੀਆਂ ਵਿਚ ਵੈਕਸੀਨ ਲਗਾਉਣ ਦੀ ਵਿਵਸਥਾ ਵੀ ਸਿਹਤ ਮਹਿਕਮੇ ਨਾਲ ਮਿਲ ਕੇ ਕੀਤੀ ਜਾ ਰਹੀ ਹੈ।
ਓਧਰ ਬਟਾਲਾ ਦੇ ਐੱਸ.ਐੱਸ.ਪੀ. ਦਫ਼ਤਰ ਤੋਂ ਇਸ ਵਰਚੁਅਲ ਸਮਾਗਮ ਵਿਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ, ਐੱਸ.ਡੀ.ਐੱਮ ਬਟਾਲਾ ਸ. ਬਲਵਿੰਦਰ ਸਿੰਘ, ਐੱਸ.ਪੀ. ਗੁਰਪ੍ਰੀਤ ਸਿੰਘ ਨੇ ਸਿਰਕਤ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿਚ 95 ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 10 ਮੁੱਖ ਯਾਰਡ, 14 ਸਬ ਯਾਰਡ ਅਤੇ 71 ਹੋਰ ਖਰੀਦ ਕੇਂਦਰ ਹਨ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਦੌਰਾਨ ਕੋਵਿਡ-19 ਤੋਂ ਬਚਣ ਲਈ ਸਾਰੇ ਪ੍ਰੋਟੋਕਾਲ ਦੀ ਪਾਲਣਾ ਕੀਤੀ ਜਾਵੇਗੀ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਪਠਾਨਕੋਟ ਪ੍ਰੈਸ ਨੋਟ -3 ----- ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਘਰੋਟਾ ਬਲਾਕ ਦੀਆਂ ਪੰਚਾਇ...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
राजस्थान में चल रही है बीना पेपर के बस बस वालो के पास न ही है पेपर, ना ही मानते है किसी तरह के सरकारी नियम को. राजस्थान जितनी सुंदर और Touri...
-
शाहजहांपुर जेल में बंधिया के बेहतर स्वास्थ्य एवं बीमारियों से बचाव के लिए विशाल चिकित्सा शिविर आयोजित किया गया जिसमें शहर के जाने-माने वि...
-
करणी सेना हिमाचल प्रदेश की महिला शक्ति पिंकी शर्मा ने कहा की हिमाचल प्रदेश में करणी सेना ( Karni Army Himachal Pradesh )पिछले 2 सालों से का...
-
ਬਟਾਲਾ 5 ਜੁਲਾਈ(ਡਾ ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਲਖਬ...
-
टिहरी।।(सू०वि०) जनपद टिहरी गढ़वाल के त्रिस्तरीय पंचायत चुनाव में आरक्षण रोस्टर जारी होने के फलस्वरूप 578 आपत्तियां दर्ज हुई। दर्ज...
COMMENTS