ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ
ਬਟਾਲਾ, 12 ਮਈ ( ਨੀਰਜ ਸ਼ਰਮਾ/ ਜਸਬੀਰ ਸਿੰਘ/ਵਿਨੋਦ ਸ਼ਰਮਾ) - ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ-19 ਤੋਂ ਬਚਾਅ ਲਈ ਜਾਰੀ ਕੀਤੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਮਹਾਂਮਾਰੀ ਦੇ ਦੌਰ ਵਿੱਚ ਕਿਸੇ ਵੀ ਅਣਗਿਹਲੀ ਨਹੀਂ ਕਰਨੀ ਚਾਹੀਦੀ ਕਿਉਂਕਿ ਇਹ ਸਮਾਜ ਲਈ ਵੱਡਾ ਖਤਰਾ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਜ਼ਿਲ੍ਹਾ ਪੁਲਿਸ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਵਾਉਣ ਲਈ ਵਚਨਬੱਧ ਹੈ ਅਤੇ ਜੇਕਰ ਕਿਸੇ ਨੇ ਹਦਾਇਤਾਂ ਦੀ ਉਲੰਘਣਾ ਕੀਤੀ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਐੱਸ.ਐੱਸ.ਪੀ. ਬਟਾਲਾ ਨੇ ਕਿਹਾ ਕਿ ਪੁਲਿਸ ਵਿਭਾਗ ਵਲੋਂ ਵੱਖ-ਵੱਖ ਪੱਧਰ ਤੇ ਕੋਵਿਡ-19 ਵਿਰੁੱਧ ਨਿਯਮਾਂ ਨੂੰ ਲਾਗੂ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਤਾਂ ਜੋ ਜਿਥੇ ਇਕ ਪਾਸੇ ਜਾਰੀ ਹਦਾਇਤਾਂ ਦੀ ਪਾਲਣਾ ਕਰਵਾਈ ਜਾਵੇ, ਉਸਦੇ ਨਾਲ ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਵੀ ਰੋਕਿਆ ਜਾ ਸਕੇ। ਉਨਾਂ ਦੱਸਿਆ ਕਿ ਪੁਲਿਸ ਵਿਭਾਗ ਵਲੋਂ ਮਾਸਕ ਨਾ ਪਹਿਨਣ ਵਾਲਿਆਂ ਵਿਰੁੱਧ ਜਿਥੇ ਸਖ਼ਤ ਰੁਖ਼ ਅਪਣਾਇਆ ਗਿਆ ਹੈ, ਉਸਦੇ ਨਾਲ ਹੀ ਪੁਲਿਸ ਥਾਣਿਆਂ ਵਿਚ ਮਾਸਕ ਵੀ ਮੁਹੱਈਆ ਕਰਵਾਏ ਗਏ ਹਨ, ਜੋ ਲੋਕਾਂ ਨੂੰ ਮੁਫ਼ਤ ਵੰਡੇ ਜਾ ਰਹੇ ਹਨ। ਉਨਾਂ ਦੱਸਿਆ ਕਿ ਮਾਸਕ ਨਾ ਪਾਉਣ ਵਾਲੇ ਦਾ ਚਲਾਨ ਕਰਨ ਦੇ ਨਾਲ ਉਸਦਾ ਆਰ.ਟੀ.ਪੀ.ਸੀ.ਆਰ ਟੈਸਟ ਵੀ ਕੀਤਾ ਜਾਂਦਾ ਹੈ।
ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮਾਸਕ ਲਾਜ਼ਮੀ ਤੌਰ ’ਤੇ ਪਹਿਨਣ। ਸੋਸਲ ਡਿਸਟੈਸਿੰਗ ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਹੱਥਾਂ ਨੂੰ ਸੈਨਾਟਾਇਜ਼ ਰੱਖਣ ਜਾਂ ਵਾਰ-ਵਾਰ ਸਾਬੁਣ ਨਾਲ ਧੋਣ। ਉਨਾਂ ਕਿਹਾ ਕਿ ਕੋਵਿਡ ਵੈਕਸੀਨ ਲਗਾਉਣ ਦੀ ਮੁਹਿੰਮ ਵੀ ਤੇਜ਼ੀ ਨਾਲ ਚੱਲ ਰਹੀ ਹੈ, ਇਸ ਲਈ ਯੋਗ ਵਿਅਕਤੀ ਕੋਵਿਡ-19 ਵੈਕਸੀਨ ਜਰੂਰ ਲਗਵਾਉਣ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਦੀ ਪਾਲਣਾ ਕਰਕੇ ਕੋਰੋਨਾ ਦੇ ਕਹਿਰ ਤੋਂ ਬਚਿਆ ਜਾ ਸਕਦਾ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
नोहराधार कृषि विभाग के प्रसार अधिकारी प्रदीप कुमार ने जानकारी देते हुए बताया कि नोहराधार कृषि विभाग के अंतर्गत जितनी भी पंचायते आती है । ...
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
नाहन, 13 नवंबर : हिमाचल के मुख्यमंत्री ने रेणुका जी विधानसभा क्षेत्र में घोषणाओं का अंबाार लगाया है। नौहराधार में जनसभा को संबोधित करते हु...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ਗੁੰਮ ਹੋਏ 120 ਮੋਬਾਇਲ ਜਿੰਨਾ ਦੀ ਕੀਮਤ ਕ੍ਰੀਬ 20 ਲੱਖ ਰੁਪਏ ਸੀ ਨੂੰ ਇੱਕ ਮਹੀਨੇ ਦੇ ਅੰਦਰ ਟਰੇਸ ਕਰਕੇ ਕੀਤਾ ਉਹਨਾ ਦੇ ਵਾਰਸਾਂ ਦੇ ਹਵਾਲੇ- ਐ...
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
ਬਟਾਲਾ, 31 ਮਾਰਚ (ਨੀਰਜ ਸ਼ਰਮਾ ਜਸਬੀਰ ਸਿੰਘ ) - ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ...
-
ਅਮ੍ਰਿੰਤਸਰ,17 ਮਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ,ਡਾ ਬਲਜੀਤ ਸਿੰਘ ਢਡਿਆਲਾ) - ਨਹਿਰੀ ਪਟਵਾਰ ਯੂਨੀਅਨ ਪੰਜਾਬ ਦਾ ਇਕ ਉਚ ਪੱਧਰੀ ਵਫਦ ਸੂਬਾ ਪ੍ਰਧਾਨ ਜਸਕ...
-
बटाला में नवनियुक्त डीएसपी सुखइंदर सिंह का भव्य स्वागत, ट्रैफिक समस्या पर हुई गंभीर बटाला: 23 अप्रैल(अशोक जरेवाल) श्री कृष्ण जन्मभूमि मुक्...
-
आजकल विश्वभर में महामारी कोरोना वायरस की बजह से दयनीय स्थति बनी हुई है ,ऐसी स्थिति में सभी का रोज़गार अस्त -व्यस्त हो गया है , ऐसी स्थिति ...

COMMENTS