ਲੋਕ ਆਪਣੀਆਂ ਸ਼ਿਕਾਇਤਾਂ 104 ਹੈਲਪ ਲਾਈਨ ’ਤੇ ਕਰਵਾ ਸਕਦੇ ਹਨ ਦਰਜ਼
ਬਟਾਲਾ, 18 ਮਈ ( ਨੀਰਜ ਸ਼ਰਮਾ/ ਜਸਬੀਰ ਸਿੰਘ/ਵਿਨੋਦ ਸ਼ਰਮਾ) - ਕੋਵਿਡ-19 ਮਹਾਂਮਾਰੀ ਦੌਰਾਨ ਮਰੀਜਾਂ ਦੀ ਮਜਬੂਰੀ ਦਾ ਫਾਇਦਾ ਚੁਕਦਿਆਂ ਜੇਕਰ ਕਿਸੇ ਨਿੱਜੀ ਹਸਪਤਾਲ ਨੇ ਮਰੀਜ਼ਾਂ ਦੀ ਆਰਥਿਕ ਲੁੱਟ ਕੀਤੀ ਤਾਂ ਸਰਕਾਰ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਕਿਹਾ ਕੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਸਰਕਾਰ ਦੁਆਰਾ ਤਹਿ ਰੇਟਾਂ ਤੋਂ ਵੱਧ ਪੈਸੇ ਵਸੂਲਣ ਦੀ ਕਈ ਸ਼ਿਕਾਇਤਾਂ ਆ ਰਹੀਆਂ ਹਨ ਅਤੇ ਅਜਿਹਾ ਕਰਨ ਵਾਲੇ ਕਿਸੇ ਵੀ ਹਸਪਤਾਲ ਨੂੰ ਬਖਸ਼ਿਆ ਨਹੀਂ ਜਾਵੇਗਾ ਉਨਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਜੋ ਵੀ ਕੰਮ ਕੀਤਾ ਜਾਵੇ ਉਹ ਸਰਬੱਤ ਦੇ ਭਲੇ ਲਈ ਹੋਵੇ ਪਰ ਜੇਕਰ ਕੋਈ ਹਸਪਤਾਲ ਜਾਂ ਡਾਕਟਰ ਕਿਸੇ ਵੀ ਮਰੀਜ਼ ਦੀ ਲੁੱਟ-ਖਸੁੱਟ ਕਰਦੇ ਹਨ ਤਾਂ ਸਰਕਾਰ ਨੂੰ ਉਨਾਂ ਖਿਲਾਫ ਸਖਤ ਕਾਰਵਾਈ ਲਈ ਮਜਬੂਰ ਹੋਣਾ ਪਵੇਗਾ। ਮਹਾਂਮਾਰੀ ਐਕਟ ਦੇ ਅਧੀਨ ਸਰਕਾਰ ਦੇ ਕੋਲ ਇਹ ਅਧਿਕਾਰ ਹੈ ਕਿ ਅਜਿਹਾ ਕਰਨ ਵਾਲੇ ਹਸਪਤਾਲਾਂ ਨੂੰ ਸਰਕਾਰ ਬੰਦ ਕਰ ਸਕਦੀ ਹੈ ਜਾਂ ਫਿਰ ਆਪਣੇ ਅਧੀਨ ਲੈ ਕੇ ਚਲਾ ਸਕਦੀ ਹੈ।
ਚੇਅਰਮੈਨ ਚੀਮਾ ਨੇ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਮਰੀਜ਼ ਦੀ ਮਜਬੂਰੀ ਦਾ ਫਾਇਦਾ ਨਾ ਚੁੱਕਿਆ ਜਾਵੇ। ਉਨਾਂ ਕਿਹਾ ਕਿ ਇਸ ਔਖੀ ਘੜੀ ਦੌਰਾਨ ਸਾਡੇ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ (ਜਿਸ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਾਰੇ ਸ਼ਾਮਿਲ ਹਨ) ਨੇ ਲੋਕਾਂ ਦੀ ਸੇਵਾ ਦੀ ਇੱਕ ਵਧੀਆ ਉਦਾਹਰਣ ਪੇਸ਼ ਕੀਤੀ ਹੈ ਅਤੇ ਜੀਅ-ਜਾਨ ਨਾਲ ਲੋਕਾਂ ਦੀ ਸੇਵਾ ਕਰ ਰਹੇ ਹਨ, ਪਰ ਕੁਝ ਕਾਲੀਆਂ ਭੇਡਾਂ ਹਨ ਜੋ ਇਹਨਾਂ ਹਾਲਾਤਾਂ ਦਾ ਗ਼ਲਤ ਫਾਇਦਾ ਚੁੱਕ ਕੇ ਲੋਕਾਂ ਨੂੰ ਠੱਗ ਰਹੀਆਂ ਹਨ ਜਿਸ ਨਾਲ ਕਿ ਪੂਰੇ ਪੇਸ਼ੇ ਦਾ ਅਕਸ ਖਰਾਬ ਹੋ ਸਕਦਾ ਹੈ। ਉਨਾਂ ਅਜਿਹੇ ਗੈਰ ਕਾਨੂੰਨੀ ਅਨਸਰਾਂ ਨੂੰ ਸਖਤ ਸ਼ਬਦਾਂ ਵਿੱਚ ਚਿਤਾਵਨੀ ਦਿੰਦੇ ਹੋਏ ਆਖਿਆ ਕਿ ਉਹ ਤੁਰੰਤ ਪ੍ਰਭਾਵ ਨਾਲ ਗ਼ਲਤ ਕਾਰਵਾਈਆਂ ਨੂੰ ਬੰਦ ਕਰਨ ਅਤੇ ਨਹੀਂ ਤਾਂ ਉਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਚੇਅਰਮੈਨ ਚੀਮਾ ਨੇ ਕਿਹਾ ਕਿ ਜੇਕਰ ਕਿਸੇ ਵੀ ਮਰੀਜ਼ ਨੂੰ ਨਿੱਜੀ ਹਸਪਤਾਲਾਂ ਜਾਂ ਸਰਕਾਰੀ ਸਿਹਤ ਸੇਵਾਵਾਂ ਸਬੰਧੀ ਕੋਈ ਸ਼ਿਕਾਇਤ ਹੈ ਤਾਂ ਉਹ 104 ਹੈਲਪ ਲਾਈਨ ਉੱਪਰ ਦਰਜ ਕਰਵਾ ਸਕਦੇ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
मलिकपुर कॉम्प्लेक्स में अपनी बदहाली पर आंसू बहाता वॉटरफॉल पठानकोट ()मलिकपुर कॉम्प्लेक्स में सुंदरता के लिए बनाया गया वाटरफॉल अब अपनी बदहा...
-
ग्रीनलैंड क्रिकेट क्लब द्वारा आयोजित 47वें टूर्नामेंट में पठानकोट क्रिकेट क्लब ने दीनानगर क्रिकेट टीम को हराकर फाइनल में जगह बनाई। ---पठानक...
-
*युवा दिवस के अवसर पर अभाविप ने निकाली भव्य शोभा यात्रा* *अभाविप की देशव्यापी मुहिम "परिसर चलो अभियान" की हुई शुरुवात* सोनभद्र। ...
-
खबर राजसमंद के आमेट की जहां प्रधानमंत्री आवास योजना की राशि देने के एवज में 8000 की रिश्वत मांगी 8 हजार की रिश्वत लेते संविदाकर्मी गिरफ्तार ...
-
राष्ट्रीय लोक अदालत में 9268 मामले पेश किए गए, 7719 का निपटारा किया गया 49,84,41,426 रुपये के मुआवज़े दिए गए पठानकोट,दिसंबर (दीपक महाजन )...
-
जिला पठानकोट से सटे जम्मू कश्मीर की सीमा चौकियों पर खनन सामग्री की रैंडम चेकिंग के लिए जिला प्रशासन द्वारा टीमें गठित पठानकोट, 10 दिसंबर (...
-
दिव्यांग एवं जरूरतमंद बुजुर्गों को 28 लाख 63 हजार रुपये के निःशुल्क उपकरण वितरित-- श्री लाल चंद कटारूचक पठानकोट, 7 नवंबर (दीपक महाजन) हमा...
-
सिरमौर की नवनियुक्त डीसी श्रीमती प्रियंका वर्मा ने आज पदभार ग्रहण किया। नाहन, 30 अप्रैल : श्रीमती प्रियंका वर्मा ने आज उपायुक...
-
नड्डा को हटाया नहीं गया, अब भी हैं बीजेपी के राष्ट्रीय अध्यक्ष खबरों में भ्रम फैलाया जा रहा | कुछ समाचार संस्थानों द्वारा यह लिखा गया कि ...

COMMENTS