ਸ੍ਰ ਬਾਦਲ, ਬੀਬੀ ਜਗੀਰ ਕੌਰ ਅਤੇ ਸ੍ਰ ਮਜੀਠੀਆ ਨੇ ਸਾਂਝੇ ਤੌਰ ਤੇ ਕੀਤਾ ਉਦਘਾਟਨ
ਅੰਮ੍ਰਿਤਸਰ, 29 ਮਈ ( ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ, ਜਸਬੀਰ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਹਲਕਾ ਮਜੀਠਾ ਦੇ ਇਤਿਹਾਸਿਕ ਪਿੰਡ ਕੱਥੂਨੰਗਲ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਜੀ ਵਿਖੇ ਪੱਚੀ ਬੈਡਾਂ ਦਾ ਕੋਵਿਡ ਕੇਅਰ ਸੈਂਟਰ ਸਥਾਪਿਤ ਕੀਤਾ ਗਿਆ, ਜਿਸ ਦਾ ਉਦਘਾਟਨ ਸ਼੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਹਲਕਾ ਵਿਧਾਇਕ ਤੇ ਸਾਬਕਾ ਮੰਤਰੀ ਸ੍ਰ ਬਿਕਰਮ ਸਿੰਘ ਮਜੀਠੀਆ ਨੇ ਸਾਂਝੇ ਤੌਰ ਤੇ ਕੀਤਾ । ਇਸ ਮੌਕੇ ਸ੍ਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਕਰੋਨਾ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਮੈਡੀਕਲ ਸਹੂਲਤਾਂ ਦੇਣ ਲਈ ਅਸਫਲ ਸਿੱਧ ਹੋਈਆਂ ਹਨ, ਜਿਸ ਕਰਕੇ ਲੋਕਾਂ ਵੱਡੇ ਪੱਧਰ ਤੇ ਜਾਨੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਸ਼੍ਰੌਮਣੀ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਨੇ ਇਸ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਸ਼ਲਾਘਾਯੋਗ ਸੇਵਾ ਕਾਰਜ ਕਰ ਰਹੀਆਂ ਹਨ ।ਸ੍ਰ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਉੱਘੇ ਆਗੂ ਸ੍ਰੀ ਅਸ਼ਵਨੀ ਸੇਖੜੀ ਨੇ ਆਪਣੇ ਕਾਲਜ ਨੂੰ ਕੋਵਿਡ ਕੇਅਰ ਸੈਂਟਰ ਬਣਾਉਣ ਲਈ ਆਪਣੀ ਹੀ ਕੈਪਟਨ ਸਰਕਾਰ ਨੂੰ ਬੇਨਤੀ ਕੀਤੀ ਸੀ ਪਰ ਸਰਕਾਰ ਨੇ ਕੋਈ ਸਹਿਯੋਗ ਨਹੀਂ ਦਿੱਤਾ, ਜਿਸ ਤੋਂ ਪਤਾ ਲੱਗਦਾ ਹੈ ਕਿ ਕੈਪਟਨ ਸਰਕਾਰ ਇਸ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਕਿੰਨੀ ਕੁਝ
ਸੁਹਿਰਦ ਹੈ । ਉਨ੍ਹਾਂ ਕਿਹਾ ਕਿ ਇਸ ਵੇਲੇ ਰਾਜਨੀਤੀ ਤੋਂ ਉੱਪਰ ਉੱਠ ਕੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਸਾਂਝੇ ਯਤਨਾਂ ਦੀ ਲੋੜ ਹੈ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੱਸਵਾਂ ਕੋਵਿਡ ਕੇਅਰ ਸੈਂਟਰ ਸਥਾਪਿਤ ਕੀਤਾ ਗਿਆ ਹੈ, ਜੋ ਇਸ ਇਲਾਕੇ ਦੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਸਹਾਇਕ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮਾਨਵਤਾ ਦੇ ਭਲੇ ਲਈ ਅਜਿਹੇ ਸੇਵਾ ਕਾਰਜ ਨਿਰੰਤਰ ਜਾਰੀ ਰੱਖੇਗੀ। ਇਸ ਮੌਕੇ ਹਲਕਾ ਵਿਧਾਇਕ ਤੇ ਸਾਬਕਾ ਮੰਤਰੀ ਸ੍ਰ ਬਿਕਰਮ ਸਿੰਘ ਮਜੀਠੀਆ ਨੇ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸ੍ਰ ਬਾਦਲ ਦਾ ਕੋਵਿਡ ਕੇਅਰ ਸੈਂਟਰ ਸਥਾਪਿਤ ਕਰਨ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਇਥੇ ਕੋਵਿਡ ਕੇਅਰ ਸੈਂਟਰ ਦੇ ਪੰਚੀ ਬੈਡਾਂ ਤੋਂ ਇਹ ਹਲਕਾ ਮਜੀਠਾ ਦੇ ਸਰਕਲ ਕੱਥੂਨੰਗਲ, ਮੱਤੇਵਾਲ ਅਤੇ ਮਜੀਠਾ ਵਿੱਚ ਵੀ ਪੰਜ ਪੰਜ ਬੈਡਾਂ ਦੇ ਵੀ ਸੈਂਟਰ ਬਣਾਏ ਗਏ ਹਨ। ਇਸ ਮੌਕੇ ਸ਼੍ਰੌਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜਰਨਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਂਬਰ ਸ਼੍ਰੋਮਣੀ ਕਮੇਟੀ ਜੋਧ ਸਿੰਘ ਕੋਟਲਾ,ਹਰਜਾਪ ਸਿੰਘ, ਰਜਿੰਦਰ ਸਿੰਘ ਮਹਿਤਾ,ਮੇਜਰ ਸ਼ਿਵਚਰਨ ਸਿੰਘ , ਤਲਬੀਰ ਸਿੰਘ ਗਿੱਲ, ਸੁਖਵਿੰਦਰ ਸਿੰਘ ਗੋਲਡੀ, ਰਾਕੇਸ਼ ਪਰਾਸ਼ਰ, ਮਨਦੀਪ ਸਿੰਘ ਸ਼ਹਿਜ਼ਾਦਾ , ਪ੍ਰਧਾਨ ਅਮਰਪਾਲ ਸਿੰਘ ਪਾਲੀ ਉਦੋਕੇ, ਕਿਰਪਾਲ ਸਿੰਘ ਰਾਮਦੀਵਾਲੀ, ਸਰਪੰਚ ਜਸਪਾਲ ਸਿੰਘ ਭੋਆ, ਮੈਨੇਜਰ ਲਖਬੀਰ ਸਿੰਘ ਕੋਟ,ਸਰਵਣ ਸਿੰਘ ਰਾਮਦੀਵਾਲੀ, ਦਿਲਬਾਗ ਸਿੰਘ ਕਲੇਰ, ਗੁਰਮੀਤ ਸਿੰਘ ਸਹਿਣੇਵਾਲੀ, ਅਮਨਦੀਪ ਜੈਂਤੀਪੁਰ, ਪਲਵਿੰਦਰ ਸਿੰਘ ਖਾਲਸਾ,ਪ੍ਰਭਪਾਲ ਸਿੰਘ ਝੰਡੇ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
टिहरी गढ़वाल।।बिकासखंड थौलधार के राजकीय इंटर कॉलेज मैडंखाल के छात्र छात्राओं ने आजादी के 75वें अमृत महोत्सव के अवसर पर निकाली बा...
-
टिहरी।।।विकासखंड थौलधार के सरस्वती शिशु मंदिर राष्ट्रीय स्वयंसेवक संघ के द्वारा गुरु पूजन कार्यक्रम किया गया है। कार्यक्रम में म...
-
ਅੰਮ੍ਰਿਤਸਰ,2 ਅਗਸਤ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ)- ਜਲ ਨਿਕਾਸ ਹਲਕਾ ਅੰਮ੍ਰਿਤਸਰ ਦੇ ਸਰਕਲ ਹੈੱਡ ਡਰਾਫਟਸਮੈਨ ਸੁਖਬੀਰ ਸਿੰਘ ...
-
सिरमौर में आज दिनांक 02/08/2022 को ग्राम पंचायत लाना चैता के वार्ड नo 04 की रामपुर गाँव की महिला मण्डल की महिलाओं द्वारा सफाई व भांग उखाड़ो...
COMMENTS