ਬਟਾਲਾ, 19 ਮਈ ( ਨੀਰਜ ਸ਼ਰਮਾ/ ਜਸਬੀਰ ਸਿੰਘ/ ਡਿੰਪਲ ਕੁਮਾਰ) - ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਿਥੇ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ, ਉਸਦੇ ਨਾਲ ਹੀ ਕੋਰੋਨਾ ਟੈਸਟਿੰਗ ਵੀ ਬਹੁਤ ਜਰੂਰੀ ਹੈ। ਇਹ ਜਾਣਕਾਰੀ ਦਿੰਦਿਆਂ ਡਾ. ਸੰਜੀਵ ਕੁਮਾਰ ਭੱਲਾ ਨੇ ਦੱਸਿਆ ਕਿ ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਦੇ ਮੰਤਵ ਨਾਲ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਕੋਰੋਨਾ ਟੈਸਟਿੰਗ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਡਾ. ਭੱਲਾ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਟੈਸਟ ਲਈ ਸਿਵਲ ਹਸਪਤਾਲ ਬਟਾਲਾ ਵਿੱਚ ਪੱਕਾ ਟੈਸਟਿੰਗ ਸੈਂਟਰ ਸਥਾਪਤ ਕੀਤਾ ਗਿਆ ਹੈ ਅਤੇ ਇਸਦੇ ਨਾਲ ਹੀ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਵੀ ਵਿਸ਼ੇਸ਼ ਟੈਸਟਿੰਗ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਦੀ ਖੋਜ਼ ਤੋਂ ਇਹ ਸਾਹਮਣੇ ਆਇਆ ਹੈ ਕਿ ਜਿਨੀਂ ਜਲਦੀ ਅਸੀਂ ਕੋਰੋਨਾ ਦੀ ਬਿਮਾਰੀ ਨੂੰ ਪਛਾਣ ਕੇ ਉਸਦਾ ਇਲਾਜ ਸ਼ੁਰੂ ਕਰ ਦੇਵਾਂਗੇ ਓਨੀਂ ਹੀ ਜਲਦੀ ਮਰੀਜ਼ ਠੀਕ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਰੋਗ ਦਾ ਜਲਦ ਪਤਾ ਲੱਗਣ ’ਤੇ ਕੋਰੋਨਾ ਪ੍ਰਭਾਵਤ ਮਰੀਜ਼ ਨੂੰ ਏਕਾਂਤਵਾਸ ਕਰ ਦਿੱਤਾ ਜਾਂਦਾ ਹੈ ਜਿਸ ਕਾਰਨ ਉਸ ਤੋਂ ਅੱਗੇ ਵਾਇਰਸ ਨਹੀਂ ਫੈਲਦਾ।
ਡਾ. ਭੱਲਾ ਨੇ ਅੱਗੇ ਦੱਸਿਆ ਕਿ ਵੇਖਣ ਵਿਚ ਆਇਆ ਹੈ ਕਿ ਕੋਵਿਡ ਬਿਮਾਰੀ ਦੀ ਦੂਸਰੀ ਲਹਿਰ ਦਾ ਪਿੰਡਾਂ ਵਿਚ ਪ੍ਰਕੋਪ ਵੱਧ ਰਿਹਾ ਹੈ, ਇਸ ਲਈ ਪਿੰਡ ਵਾਸੀਆਂ ਨੂੰ ਹੋਰ ਵਧੇਰੇ ਜਾਗਰੂਕ ਹੋਣ ਦੀ ਜਰੂਰਤ ਹੈ। ਲਾਪਰਵਾਹੀ ਬਿਲਕੁੱਲ ਨਹੀਂ ਵਰਤਣੀ ਚਾਹੀਦੀ ਹੈ ਅਤੇ ਕੋਰੋਨਾ ਬਿਮਾਰੀ ਦੇ ਲੱਛਣ ਜਿਵੇਂ ਬੁਖਾਰ, ਸਰੀਰ ਦਾ ਦਰਦ ਹੋਣਾ, ਸਾਹ ਲੈਣ ਵਿਚ ਤਕਲੀਫ, ਖੰਘ ਤੇ ਜੁਕਾਮ ਆਦਿ ਹੋਵੇੇ ਤਾਂ ਕੋੋਰੋਨਾ ਟੈਸਟ ਤੁਰੰਤ ਕਰਵਾਉਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਸਮੇਂ ਸਿਰ ਬਿਮਾਰੀ ਦਾ ਪਤਾ ਲੱਗ ਜਾਣ ਨਾਲ ਜਿਥੇ ਬਿਮਾਰੀ ਦਾ ਫੈਲਾਅ ਰੁਕੇਗਾ, ਉਸਦੇ ਨਾਲ ਕੀਮਤੀ ਜਾਨ ਵੀ ਬਚਾਈ ਜਾ ਸਕਦੀ ਹੈ।
ਡਾ. ਭੱਲਾ ਨੇ ਅੱਗੇ ਕਿਹਾ ਕਿ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਮਾਸਕ ਲਾਜ਼ਮੀ ਤੌਰ ’ਤੇ ਲਗਾਇਆ ਜਾਵੇ। ਸ਼ੋਸਲ ਡਿਸਟੈਸਿੰਗ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ, ਹੱਥਾ ਨੂੰ ਵਾਰ-ਵਾਰ ਸਾਬੁਣ ਨਾਲ ਧੋਤਾ ਜਾਵੇ ਅਤੇ ਯੋਗ ਵਿਅਕਤੀ ਵੈਕਸੀਨ ਜਰੂਰ ਲਗਵਾਉਣ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिलाधिकारी टिहरी मयुर दिक्षित ने विभागीय कार्यों में लापरवाही बरतने पर अधिकारी का वेतन रोकने का दिया निर्देश। टिहरी गढ़वाल।। जिल...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
ਜ਼ਿਲ੍ਹੇ ਵਿੱਚ 16 ਸੈਂਟਰਾਂ ਵਿੱਚ ਅੱਠਵੀਂ ਤੇ ਦੱਸਵੀਂ ਦੇ 4852 ਵਿਦਿਆਰਥੀਆਂ ਅਪੀਅਰ ਹੋਏ ਸਿੱਖਿਆ ਅਧਿਕਾਰੀਆਂ ਵੱਲੋਂ ਸੈਂਟਰ ਵਿਜਟ ਕ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
पाली जिला क्षेत्र के राजस्थान धड़कन न्यूज चैनल के रिपोर्टर प्रवीणसिंह ओड इंदिरा नगर पत्रकारिता के क्षेत्र में भी उल्लेखनीय कार्य करने वा...
-
थौलधार ब्लाक में एक प्रधानाध्यापक एवं एक सहायक अध्यापिका लापरवाही के आरोप में हुए निलंबित। टिहरी गढ़वाल।। प्राथमिक विद्यालय कोटी...
-
बोधिसत्व, भारतरत्न, सिंबल ऑफ नॉलेज, भारत के संविधान निर्माता, वंचितों- पिछड़ो- मजदूरों व महिलाओं को उनका हक दिलाने वाले *बाबासाहेब डॉ. भीमराव...
-
----- डॉ. अंबेडकर की सोच ने बदल दी भारत की दबी-कुचली जनता की किस्मत: कटारुचक -----डॉ. अम्बेडकर के प्रयासों से भारतीय महिलाओं को समानता क...
-
छात्र सांसद में लोकसभा अध्यक्ष ऋषभ जुयाल एवं नेता प्रतिपक्ष हरिश भट्ट को चुना गया है। कंडीसौड़/मैण्डखाल।। पीएम श्री राजकीय इण्टर...
COMMENTS