ਡੀ.ਸੀ. ਵੱਲੋਂ ਬਟਾਲਾ ਸ਼ਹਿਰ ਦੇ ਵੈਕਸੀਨੇਸ਼ਨ ਕੇਂਦਰਾਂ ਦਾ ਦੌਰਾ ਬਟਾਲਾ, 7 ਮਈ ( ਨੀਰਜ ਸ਼ਰਮਾ/ ਜਸਬੀਰ ਸਿੰਘ/ ਵਿਨੋਦ ਸ਼ਰਮਾ ) ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਕੋਵਿਡ-19 ਵੈਕਸੀਨ ਲਗਾਉਣ ਦੀ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ 45 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਦਾ ਟੀਕਾਕਰਨ ਜਲਦੀ ਮੁਕੰਮਲ ਹੋ ਸਕੇ।

ਡਿਪਟੀ ਕਮਿਸ਼ਨਰ ਅੱਜ ਬਟਾਲਾ ਸ਼ਹਿਰ ਵਿਖੇ ਕੋਵਿਡ-19 ਵੈਕਸੀਨੇਸ਼ਨ ਸੈਂਟਰਾਂ ਦਾ ਨਿਰੀਖਣ ਕਰਨ ਪਹੁੰਚੇ ਹੋਏ ਸਨ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਵਿੱਚ 45 ਸਾਲ ਤੋਂ ਉਪਰ ਦੇ 35 ਫੀਸਦੀ ਵਿਅਕਤੀਆਂ ਨੂੰ ਅਜੇ ਵੀ ਵੈਕਸੀਨ ਲੱਗਣ ਵਾਲੀ ਰਹਿੰਦੀ ਹੈ, ਇਸ ਲਈ ਸਿਹਤ ਵਿਭਾਗ ਨੂੰ ਵੈਕਸੀਨੇਸ਼ਨ ਵਿੱਚ ਹੋਰ ਤੇਜ਼ੀ ਲਿਆਉਣੀ ਚਾਹੀਦੀ ਹੈ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਇਸ ਟੀਕਾਕਰਨ ਮੁਹਿੰਮ ਵਿੱਚ ਸੈਕਟਰ ਅਫ਼ਸਰਾਂ ਅਤੇ ਬੀ.ਐੱਲ.ਓਜ਼ ਵੱਲੋਂ ਸਰਗਰਮ ਰੋਲ ਨਿਭਾਇਆ ਜਾਵੇ ਅਤੇ 45 ਸਾਲ ਤੋਂ ਉੱਪਰ ਉਮਰ ਦੇ ਜਿਹੜੇ ਵਿਅਕਤੀਆਂ ਨੇ ਅਜੇ ਤੱਕ ਵੈਕਸੀਨ ਨਹੀਂ ਲਗਵਾਈ ਉਨ੍ਹਾਂ ਦੇ ਘਰ-ਘਰ ਜਾ ਕੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਵੈਕਸੀਨ ਲਗਵਾਉਣੀ ਬੇਹੱਦ ਜਰੂਰੀ ਹੈ ਅਤੇ 45 ਸਾਲ ਤੋਂ ਉੱਪਰ ਦੇ ਹਰ ਵਿਅਕਤੀ ਨੂੰ ਜਲਦ ਤੋਂ ਜਲਦ ਵੈਕਸੀਨ ਲਗਵਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਸ ਵੀ ਮੁਹੱਲੇ ਵਿੱਚ ਵੈਕਸੀਨੇਸ਼ਨ ਦੇ ਕੈਂਪ ਲਗਾਏ ਜਾਂਦੇ ਹਨ ਓਥੋਂ ਦੇ ਕੌਂਸਲਰ ਅਤੇ ਸਥਾਨਕ ਮੋਹਤਬਰਾਂ ਦਾ ਸਹਿਯੋਗ ਵੀ ਲਿਆ ਜਾਵੇ।
ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ, ਸਿਵਲ ਸਰਜਨ ਡਾ. ਹਰਭਜਨ ਰਾਮ, ਐੱਸ.ਐੱਮ.ਓ. ਡਾ. ਸੰਜੀਵ ਭੱਲਾ, ਤਹਿਸੀਲਦਾਰ ਜਸਕਰਨਜੀਤ ਸਿੰਘ ਵੀ ਮੌਜੂਦ ਸਨ.
English Translate......
D.C. Visits Batala Vaccination Centers Batala, May 7 (Neeraj Sharma / Jasbir Singh / Vinod Sharma) Deputy Commissioner Gurdaspur Mr. Mohammad Ishfaq has directed the Health Department to expedite the campaign for vaccination of Covid-19 so that Everyone over the age of 45 could be vaccinated as soon as possible. The Deputy Commissioner was in Batala today to inspect the Covid-19 vaccination centers. He said that in Batala city 35% of the people above the age of 45 years were still vaccinated, hence the health department should expedite the vaccination. Deputy Commissioner Mohammad Ishfaq said that sector officers and BLOs should play an active role in this vaccination drive and motivate those above 45 years of age who have not yet been vaccinated by visiting their homes. To be done. He said that it was very important to get vaccinated against the Corona epidemic and every person above the age of 45 should be vaccinated as soon as possible. He said that the cooperation of the councilors and local dignitaries should be sought in every community where vaccination camps are being set up. On this occasion, he was accompanied by SDM. Batala S. Dr. Balwinder Singh, Civil Surgeon Harbhajan Ram, SMO Dr. Sanjeev Bhalla, Tehsildar Jaskaranjit Singh were also present .
COMMENTS