ਅਮ੍ਰਿੰਤਸਰ,22 ਮਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਬਲਜੀਤ ਸਿੰਘ ਢਡਿਆਲਾ, ਨੀਰਜ ਸ਼ਰਮਾ) - ਜਲ ਸਰੋਤ ਵਿਭਾਗ ਦੇ ਅਪਰਬਾਰੀ ਦੁਆਬ ਨਹਿਰ ਹਲਕਾ ਅਮ੍ਰਿੰਤਸਰ ਦੇ ਸੁਪਰਡੈਂਟ ਦਾ ਚਾਰਜ ਅੱਜ ਹਰਜੀਤ ਸਿੰਘ ਨੇ ਸੰਭਾਲ ਲਿਆ ਹੈ।ਉਹ ਮਾਧੋਪੁਰ ਮੰਡਲ ਗੁਰਦਾਸਪੁਰ ਤੋਂ ਬਦਲ ਕੇ ਇੱਥੇ ਆਏ ਹਨ। ਇਸ ਮੌਕੇ ਵੱਖ-ਵੱਖ ਮੁਲਾਜਮ ਜਥੇਬੰਦੀਆਂ ਦੇ ਆਗੂਆਂ ਜਿਨ੍ਹਾਂ ਵਿੱਚ ਪੰਜਾਬ ਇਰੀਗੇਸਨ ਕਲੈਰੀਕਲ ਐਸੋਸੀਏਸ਼ਨ ਦੇ ਪ੍ਰਧਾਨ ਮਨੀਸ਼ ਕੁਮਾਰ, ਜਨਰਲ ਸਕੱਤਰ ਗੁਰਵੇਲ ਸਿੰਘ ਸੇਖੋਂ, ਸੀਨੀ: ਮੀਤ ਪ੍ਰਧਾਨ ਰਾਜਮਹਿੰਦਰ ਸਿੰਘ ਮਜੀਠਾ, ਸੁਸਪਾਲ ਠਾਕੁਰ, ਰਾਜੇਸ਼ ਕੁਮਾਰ, ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਜੋਨ ਅਮ੍ਰਿੰਤਸਰ ਦੇ ਪ੍ਰਧਾਨ ਇੰਜੀ: ਸੁਰਿੰਦਰ ਮਹਾਜਨ, ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ਜਿਲ੍ਹਾ ਅਮ੍ਰਿੰਤਸਰ ਦੇ ਪ੍ਰਧਾਨ ਨਿਸ਼ਾਨ ਸਿੰਘ ਰੰਧਾਵਾ, ਨਹਿਰੀ ਪਟਵਾਰ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਕਿਰਪਾਲ ਸਿੰਘ ਪੰਨੂੰ, ਸਤਨਾਮ ਸਿੰਘ ਪਟਵਾਰੀ ਤੋ ਇਲਾਵਾ ਸੁਪਰਡੈਂਟ ਸੁਖਦੇਵ ਸਿੰਘ, ਓਮ ਪ੍ਰਕਾਸ਼ ਅਤੇ ਸਮੂੰਹ ਸਟਾਫ ਵੱਲੋ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸੁਪਰਡੈਂਟ ਹਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਮਹਿਕਮੇ ਵੱਲੋ ਜਿੰਮੇਵਾਰੀ ਸੌਂਪੀ ਗਈ ਹੈ, ਉਹ ਪੂਰੀ ਤਨਦੇਹੀਅਤੇ ਇਮਾਨਦਾਰੀ ਨਾਲ ਨਿਭਾਉਣਗੇ।
ਫੋਟੋ ਕੈਪਸ਼ਨ-: ਮੁਲਾਜਮ ਜਥੇਬੰਦੀਆਂ ਦੀ ਹਾਜ਼ਰੀ ਵਿੱਚ ਸਰਕਲ ਸੁਪਰਡੈਂਟ ਦਾ ਚਾਰਜ ਸੰਭਾਲਦੇ ਹੋਏ ਹਰਜੀਤ ਸਿੰਘ ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media
punjab

COMMENTS