ਪਹਿਲੇ ਪੜਾਅ ਤਹਿਤ 10 ਕਰੋੜ ਰੁਪਏ ਦੀ ਲਾਗਤ ਨਾਲ ਹੰਸਲੀ ਦੇ ਕਿਨਾਰਿਆਂ ਨੂੰ ਕੀਤਾ ਜਾ ਰਿਹਾ ਚੌੜਾ ਅਤੇ ਪੱਕਿਆਂ ਬਟਾਲਾ, 3 ਮਈ (ਨੀਰਜ ਸ਼ਰਮਾ/ ਜਸਬੀਰ ਸਿੰਘ/ ਵਿਨੋਦ ਸ਼ਰਮਾ ) - ਕੈਬਨਿਟ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਬਟਾਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਅਤੇ ਸ਼ਹਿਰ ਨੂੰ ਸੁੰਦਰ ਦਿੱਖ ਦੇਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੇ ਰੰਗ ਲਿਆਉਣਾ ਸ਼ੁਰੂ ਕਰ ਦਿੱਤਾ ਹੈ।

ਪੰਜਾਬ ਸਰਕਾਰ ਵੱਲੋਂ ਬਟਾਲਾ ਸ਼ਹਿਰ ਦੇ ਹੋਰ ਵਿਕਾਸ ਦੇ ਨਾਲ ਹੰਸਲੀ ਨਾਲੇ ਦੇ ਸੁੰਦਰੀਕਰਨ ਅਤੇ ਸਾਈਡ ਲਾਈਨਿੰਗ ਪ੍ਰੋਜੈਕਟ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਜੋ ਕਿ ਜੰਗੀ ਪੱਧਰ ’ਤੇ ਜਾਰੀ ਹੈ। ਹੰਸਲੀ ਨਾਲੇ ਦੇ ਕਿਨਾਰਿਆਂ ਨੂੰ ਪੱਕਾ ਕਰਨ ਦਾ ਕੰਮ ਪਿਛਲੇ ਕੁਝ ਦਿਨਾਂ ਤੋਂ ਚੱਲ ਰਿਹਾ ਹੈ। ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਨਗਰ ਨਿਗਮ ਬਟਾਲਾ ਦੇ ਮੇਅਰ ਸ. ਸੁਖਦੀਪ ਸਿੰਘ ਤੇਜਾ ਵੱਲੋਂ ਸਮੇਂ-ਸਮੇਂ ’ਤੇ ਇਸ ਪ੍ਰੋਜੈਕਟ ਦਾ ਮੌਕੇ ’ਤੇ ਜਾ ਕੇ ਨਿਰੀਖਣ ਕੀਤਾ ਜਾ ਰਿਹਾ ਹੈ।
ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਇਸ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੰਸਲੀ ਨਾਲੇ ਦੇ ਸੁੰਦਰੀਕਰਨ ਅਤੇ ਸਾਈਡ ਲਾਈਨਿੰਗ ਪ੍ਰੋਜੈਕਟ ਦੇ ਪਹਿਲੇ ਪੜਾਅ ਤਹਿਤ 10 ਕਰੋੜ ਰੁਪਏ ਖਰਚ ਕਰਕੇ ਕਾਹਨੂੰਵਾਨ ਰੋਡ ਤੋਂ ਜਲੰਧਰ ਰੋਡ ਤੱਕ ਹੰਸਲੀ ਦੇ ਕਿਨਾਰਿਆਂ ਨੂੰ ਚੌੜਿਆਂ ਕਰਕੇ 15 ਤੋਂ 20 ਫੁੱਟ ਚੌੜੀ ਸੜਕ ਬਣਾਈ ਜਾ ਰਹੀ ਹੈ। ਉਨਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਸ਼ਹਿਰ ਵਿੱਚ ਲੋਕਾਂ ਨੂੰ ਇੱਕ ਹੋਰ ਬਦਲਵੀਂ ਸੜਕ ਮਿਲ ਜਾਵੇਗੀ ਜਿਸ ਨਾਲ ਟਰੈਫਿਕ ਸਮੱਸਿਆ ਦਾ ਵੀ ਹੱਲ ਹੋਵੇਗਾ। ਉਨਾਂ ਕਿਹਾ ਕਿ ਹੰਸਲੀ ਨਾਲੇ ਦੇ ਦੋਵਾਂ ਕਿਨਾਰਿਆਂ ਨੂੰ ਪੱਕਿਆਂ ਕਰਕੇ ਖੂਬਸੂਰਤ ਦਿੱਖ ਦਿੱਤੀ ਜਾ ਰਹੀ ਹੈ। ਉਨਾਂ ਕਿਹਾ ਕਿ ਇਸ ਸੁੰਦਰੀਕਰਨ ਦੇ ਇਸ ਪ੍ਰੋਜੈਕਟ ਤਹਿਤ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ ਅਤੇ ਜਲਦੀ ਇਹ ਪ੍ਰੋਜੈਕਟ ਮੁਕੰਮਲ ਹੋ ਜਾਵੇਗਾ।
ਕੈਬਨਿਟ ਮੰਤਰੀ ਸ. ਬਾਜਵਾ ਨੇ ਕਿਹਾ ਕਿ ਹੰਸਲੀ ਨਾਲੇ ਵਿੱਚ ਸੀਵਰੇਜ ਦੇ ਪਾਣੀ ਨੂੰ ਨਹੀਂ ਜਾਣ ਦਿੱਤਾ ਜਾਵੇਗਾ ਅਤੇ ਇਸ ਸਬੰਧੀ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਹੰਸਲੀ ਨਾਲਾ ਬਟਾਲੇ ਸ਼ਹਿਰ ਦੀ ਖੂਬਸੂਰਤੀ ਵਿੱਚ ਹੋਰ ਵਾਧਾ ਕਰੇਗਾ।
English Translate..........
The Punjab Government has started the work of beautification and side lining of Hansli Nalla along with further development of Batala city which is in full swing. The work of paving the banks of Hansli Nalla has been going on for the last few days. Cabinet Minister Tripat Rajinder Singh Bajwa and Municipal Corporation Batala Mayor S. Mr. Sukhdeep Singh Teja has been inspecting the project from time to time. Rural Development and Panchayat Minister Disclosing this here today Mr. Rajinder Singh Bajwa said that under the first phase of beautification and side lining project of Hansli Nalla at a cost of Rs. Is He said that with the completion of this project the people of the city would get another alternative road which would also solve the traffic problem. He said that both the banks of Hansli Nalla were being paved and given a beautiful look. He said that the work on this beautification project was in full swing and it would be completed soon. Cabinet Minister Mr. Bajwa said that sewage water would not be allowed to flow in Hansli Nalla and instructions have been issued to the officials of Sewerage Board in this regard. He said that after the completion of this project Hansli Nala would further enhance the beauty of Batale city.
COMMENTS