ਬਟਾਲਾ, 7 ਮਈ (ਨੀਰਜ ਸ਼ਰਮਾ/ ਜਸਬੀਰ ਸਿੰਘ/ ਡਾ ਬਲਜੀਤ ਸਿੰਘ ਢਡਿਆਲਾ) - ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਉਣ ਕਿਉਂਕ ਨਾੜ ਨੂੰ ਅੱਗ ਲਗਾਉਣ ਨਾਲ ਜਿਥੇ ਜ਼ਮੀਨ ਦੇ ਉਪਜਾਊ ਤੱਤ ਨਸ਼ਟ ਹੁੰਦੇ ਹਨ ਓਥੇ ਇਹ ਵੱਡੇ ਵਾਤਾਵਰਨ ਵਿਗਾੜ ਦਾ ਕਾਰਨ ਵੀ ਬਣਦਾ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੌਰਾਨ ਤਾਂ ਨਾੜ ਨੂੰ ਅੱਗ ਲਗਾ ਕੇ ਵਾਤਾਵਰਨ ਨੂੰ ਪ੍ਰਦੂਸ਼ਤ ਕਰਨਾ ਹੋਰ ਵੀ ਖਤਰਨਾਕ ਹੈ ਜਿਸ ਤੋਂ ਬਚਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਾੜ ਨੂੰ ਸਾੜਣ ਨਾਲ ਵਾਤਾਵਰਨ ਵਿੱਚ ਵੱਡੀ ਮਾਤਰਾ ਵਿੱਚ ਜ਼ਹਿਰੀਲੀਆਂ ਗੈਸਾਂ ਜਿਵੇਂ ਕਾਰਬਨ ਡਾਈਆਕਸਾਈਡ, ਕਾਰਬਨ ਮੋਨੋਆਕਸਾਈਡ, ਮੀਥੇਨ, ਨਾਈਟਰਸ ਆਕਸਾਈਡ ਆਦਿ ਪੈਦਾ ਹੋਣ ਕਾਰਨ ਮਨੁੱਖਾਂ ਵਿੱਚ ਸਾਹ, ਅੱਖਾਂ ਵਿੱਚ ਜਲਣ ਅਤੇ ਚਮੜੀ ਦੇ ਰੋਗਾਂ ਦਾ ਖਤਰਾ ਪੈਦਾ ਹੋ ਜਾਂਦਾ ਹੈ। ਉਨਾਂ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾ ਕੇ ਸਾੜਣ ਨਾਲ ਪੈਦਾ ਹੋਣ ਵਾਲੀਆਂ ਉਪਰੋਕਤ ਗੈਸਾਂ ਕੋਵਿਡ-19 ਬਿਮਾਰੀ ਦੇ ਚੱਲਦਿਆਂ ਹੋਰ ਵੀ ਖਤਰਨਾਕ ਹਨ। ਉਨਾਂ ਕਿਹਾ ਕਿ ਇਸ ਬਿਮਾਰੀ ਦੇ ਪਸਾਰ ਨੂੰ ਰੋਕਣ ਲਈ ਜ਼ਰੂਰੀ ਹੈ ਕਿ ਕਣਕ ਦੇ ਨਾੜ ਨੂੰ ਅੱਗ ਲਗਾ ਕੇ ਹਵਾ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾਵੇ।
ਉਨਾਂ ਕਿਹਾ ਕਿ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਸੜਕਾਂ ਕਿਨਾਰੇ ਲਗਾਏ ਦਰੱਖਤ ਨਸ਼ਟ ਹੋ ਜਾਂਦੇ ਹਨ ਅਤੇ ਬਹੁਤ ਸਾਰੇ ਕਿਸਾਨਾਂ ਦੇ ਮਿੱਤਰ ਪੰਛੀ ਆਪਣੇ ਪਰਿਵਾਰਕ ਵਾਧੇ ਲਈ ਆਂਡੇ ਖੇਤਾਂ ਅਤੇ ਖੇਤਾਂ ਦੀਆਂ ਵੱਟਾਂ ਉੱਪਰ ਦਿੰਦੇ ਹਨ ਅਤੇ ਇਨਾਂ ਅੰਡਿਆਂ ਤੋਂ ਪੈਦਾ ਹੋਣ ਵਾਲੇ ਬੱਚੇ ਜਨਮ ਤੋਂ ਪਹਿਲਾਂ ਹੀ ਅੱਗ ਨਾਲ ਸੜ ਕੇ ਖਤਮ ਹੋ ਜਾਂਦੇ ਹਨ। ਉਨਾਂ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਏ ਬਗੈਰ ਅਗਲੀਆਂ ਫਸਲਾਂ ਦੀ ਕਾਸ਼ਤ ਕਰਨ ਦੀਆਂ ਕਈ ਵਿਧੀਆਂ ਵਿਕਸਤ ਹੋ ਚੁੱਕੀਆਂ ਹਨ ਜਿਸਦੀ ਜਾਣਕਾਰੀ ਖੇਤੀਬਾੜੀ ਵਿਭਾਗ ਤੋਂ ਲਈ ਜਾ ਸਕਦੀ ਹੈ।
English Translate ...........
Batala, May 7 (Neeraj Sharma / Jasbir Singh / Dr. Baljit Singh Dhadiala) - Deputy Commissioner Gurdaspur Mr. Mohammad Ishfaq has appealed to the farmers of the district not to set fire to the stubble of wheat at all. Fertile elements are destroyed where it also causes major environmental degradation. He said that it was even more dangerous to pollute the environment by setting fire to the Kovid-19 epidemic which should be avoided. The Deputy Commissioner said that burning of nerves has created a huge amount of toxic gases like carbon dioxide, carbon monoxide, methane, nitrous oxide etc. in the environment which has created a risk of respiratory, eye irritation and skin diseases in humans. He said that the above gases produced by burning wheat stubble were more dangerous due to Covid-19 disease. He said that in order to control the spread of this disease it was necessary to set fire to the stubble of wheat to prevent air pollution. He said that burning of crop residues destroys the trees planted along the roadsides and many farmer friendly birds lay their eggs on the farms and farms for their family rearing and the babies born from these eggs are born prematurely. They are consumed by fire. He said that many methods have been developed for cultivating the next crop without burning the stubble of wheat which can be obtained from the Agriculture Department.
COMMENTS