ਕੋਵਿਡ ਦੇ ਲੱਛਣਾਂ ਵਾਲੇ ਲੋਕਾਂ ਦਾ ਡਾਟਾ ਇਕੱਤਰ ਕਰਨ ਦੇ ਨਾਲ-ਨਾਲ, ਟੈਸਟਿੰਗ,ਕਾਨਟੈਕਟ ਟਰੇਸਿੰਗ ਤੇ ਵੈਕਸੀਨ ਲਗਾਉਣ ਬਾਰੇ ਕੀਤਾ ਜਾ ਰਿਹਾ ਜਾਗਰੂਕ
ਬਟਾਲਾ, 25 ਮਈ ( ਨੀਰਜ ਸ਼ਰਮਾ/ ਜਸਬੀਰ ਸਿੰਘ) - ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਕਰੋਨਾ ਮੁਕਤ ਪਿੰਡ’ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਸਮੇਤ ਹੋਰਨਾਂ ਵਿਭਾਗਾਂ ਦੇ ਸਹਿਯੋਗ ਨਾਲ ਪਿੰਡਾਂ ਵਿੱਚ ਸੈਂਪਲਿੰਗ ਕਰਨ ਦੇ ਨਾਲ ਲੋਕਾਂ ਨੂੰ ਕੋਵਿਡ-19 ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ‘ਕਰੋਨਾ ਮੁਕਤ ਪਿੰਡ’ ਮੁਹਿੰਮ ਦਾ ਮਕਸਦ ਕੋਵਿਡ ਦੇ ਲੱਛਣਾਂ ਵਾਲੇ ਹਰ ਵਿਅਕਤੀ ਦਾ ਟੈਸਟ ਕਰਨਾ, ਉਸ ਨਾਲ ਸਬੰਧਿਤਾਂ ਦੀ ਕੰਟੈਕਟ ਟਰੇਸਿੰਗ ਤੇ ਉਨ੍ਹਾਂ ਨੂੰ ਕੋਵਿਡ ਦੀ ਰੋਕਥਾਮ ਲਈ ਨਿਰਧਾਰਿਤ ਮੈਡੀਕਲ ਪ੍ਰੋਟੋਕਾਲ ਦੀ ਪਾਲਣਾ ਬਾਰੇ ਜਾਗਰੂਕ ਕਰਨਾ ਹੈ। ਯੋਗ ਵਿਅਕਤੀਆਂ ਨੂੰ ਕੋਵਿਡ
ਵਿਰੋਧੀ ਵੈਕਸੀਨ ਲਗਾਉਣ ਲਈ ਪ੍ਰੇਰਿਤ ਵੀ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜਿਲ੍ਹੇ ਦੇ ਸਾਰੇ ਪਿੰਡਾਂ ਨੂੰ ਕਵਰ ਕੀਤਾ ਜਾਵੇਗਾ ਤਾਂ ਜੋ ਇਸ ਮਹਾਂਮਾਰੀ ਨੂੰ ਪਿੰੰਡਾਂ ਵਿਚ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਮੂਹ ਮੈਡੀਕਲ ਅਫਸਰਾਂ, ਐਸ.ਡੀ.ਐਮਜ਼, ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਸਮੂਹ ਸਰਪੰਚਾਂ, ਪੰਚਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਸਾਂਝੀਆਂ ਥਾਵਾਂ ’ਤੇ ਟੈਸਟਿੰਗ ਯਕੀਨੀ ਬਣਾਉਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਸ਼ਾ ਵਰਕਰਾਂ, ਸਿਹਤ ਅਮਲੇ ਵਲੋਂ ਹਰ ਘਰ ਜਾ ਕੇ ਕੋਵਿਡ ਦੇ ਸ਼ੱਕੀ ਮਰੀਜ਼ਾਂ ਦੀ ਸਿਹਤ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਸੂਚਨਾ ਸਬੰਧਿਤ ਮੈਡੀਕਲ ਅਫਸਰ ਤੱਕ ਪਹੁੰਚਾਈ ਜਾ ਰਹੀ ਹੈ ਤਾਂ ਜੋ ਲੋੜ ਅਨੁਸਾਰ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਟੀਮਾਂ ਵਲੋਂ ਬਾਇਓ ਮੈਡੀਕਲ ਵੇਸਟ ਦੇ ਸਹੀ ਪ੍ਰਬੰਧਨ ਲਈ ਵੀ ਲੋਕਾਂ ਨੂੰ ਦੱਸਿਆ ਜਾ ਰਿਹਾ ਹੈ ਕਿਉਂਕਿ ਇਸ ਤੋਂ ਸਭ ਤੋਂ ਵੱਧ ਵਾਇਰਸ ਦੇ ਫੈਲਣ ਦਾ ਖਤਰਾ ਰਹਿੰਦਾ ਹੈ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਲੱਛਣ ਹੋਣ ’ਤੇ ਤੁਰੰਤ ਟੈਸਟ ਕਰਵਾਉਣ ਕਿਉਂਕਿ ਕੋਵਿਡ ਨੂੰ ਸ਼ੁਰੂਆਤ ਵੇਲੇ ਹੀ ਕਾਬੂ ਕਰਨ ਨਾਲ ਮਨੁੱਖੀ ਜਾਨਾਂ ਨੂੰ ਬਚਾਉਣ ਵਿਚ ਵੱਡੀ ਸਹਾਇਤਾ ਮਿਲਦੀ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी गढ़वाल।। (सू०वि०)जिलाधिकारी मयूर दीक्षित ने शनिवार को विकासखंड थौलधार क्षेत्रांतर्गत कांगुड़ा नागराजा मंदिर का स्थलीय निरीक्षण किया। ...
-
डिप्टी कमिश्नर पठानकोट ने दिया शहर निवासियों को ज़रूरी निर्देश पठानकोट, 8 मई (दीपक महाजन)- श्री आदित्य उप्पल, डिप्टी कमिश्नर, पठानकोट ने ज...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
हर वर्ष की भांति इस वर्ष भी अखिल भारतीय सगरवंशी माली समाज की कुलदेवी श्री कनेवरी माता का 79 वां पांच दिवसीय वार्षिक महोत्सव 8.05.2025 से 12....
-
टिहरी गढ़वाल (सू.वि.) आज शुक्रवार को जिलाधिकारी टिहरी गढ़वाल की अध्यक्षता में जिला स्तरीय समीक्षा समिति एवं जिला सलाहकार समिति की त्रैमासिक ...
-
खाद्य पदार्थों एवं अन्य आवश्यक वस्तुओं की जमाखोरी एवं कालाबाजारी के बारे में सूचना देने के लिए दिए गए मोबाइल नंबरों पर संपर्क किया जा सकता ...
-
कृपया रात्रि 8 बजे स्वेच्छा से लाइटें बंद कर दें। ------ बिना किसी कारण के घर से बाहर न निकलें। ----- घर के अंदर पूरी तरह सतर्क व शांत र...
-
----कल सुबह 4 बजे सायरन बजेगा और रात 10 बजे ब्लैकआउट हो जाएगा: डिप्टी कमिश्नर ----उपायुक्त ने कहा कि यह सिर्फ अभ्यास है, इससे डरने की जरूर...
-
सोनभद्र। उ०प्र०उध्योग व्यापार प्रतिनिधि मण्डल के वरिष्ठ प्रदेश उपाध्यक्ष व प्रमुख व्यापारी रतनलाल गर्ग उम्र 82 का आज प्रातः 8.15 बजे स्वर्...
-
सिरमौर की नवनियुक्त डीसी श्रीमती प्रियंका वर्मा ने आज पदभार ग्रहण किया। नाहन, 30 अप्रैल : श्रीमती प्रियंका वर्मा ने आज उपायुक...
COMMENTS