ਕਿਸਾਨ 26 ਮਈ ਤੱਕ ਕਰ ਸਕਦੇ ਹਨ ਆਨਲਾਈਨ ਅਪਲਾਈ - ਵਿਧਾਇਕ ਬਾਜਵਾ
ਬਟਾਲਾ, 19 ਮਈ ( ਨੀਰਜ ਸ਼ਰਮਾ/ ਜਸਬੀਰ ਸਿੰਘ) - ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਦੀ ‘‘ਕਾਮਯਾਬ ਕਿਸਾਨ-ਖੁਸ਼ਹਾਲ ਪੰਜਾਬ’’ ਸਕੀਮ ਤਹਿਤ ਕਿਸਾਨਾਂ ਨੂੰ ਵਾਤਾਵਰਨ ਪੱਖੀ ਖੇਤੀਬਾੜੀ ਸੰਦਾਂ ਉੱਪਰ ਸਬਸਿਡੀ ਮੁਹੱਈਆ ਕਰਵਾਉਣ ਲਈ ਅਰਜੀਆਂ ਦੀ ਮੰਗ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਹਲਕਾ ਕਾਦੀਆਂ ਦੇ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਸਕੀਮ ਦਾ ਮੁੱਖ ਮੰਤਵ ਆਧੁਨਿਕ ਵਾਤਾਵਰਨ ਪੱਖੀ ਖੇਤੀਬਾੜੀ ਉਪਰਕਣਾਂ ਦੁਆਰਾ ਵਾਤਾਵਰਨ ਨੂੰ ਹਵਾ ਪ੍ਰਦੂਸ਼ਣ ਤੋਂ ਬਚਾਉਣਾ ਅਤੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਨ ਨਾਲ ਹੋਣ ਵਾਲੇ ਪੌਸ਼ਟਿਕ ਤੱਤਾਂ ਅਤੇ ਮਿੱਟੀ ਦੇ ਸੂਖਮ ਜੀਵ ਜੰਤੂਆਂ ਦੇ ਨੁਕਸਾਨ ਨੂੰ ਰੋਕਣਾ ਹੈ। ਇਨਾਂ ਆਧੁਨਿਕ ਮਸ਼ੀਨਾਂ ਦੀ ਵਰਤੋਂ ਦੁਆਰਾ ਫਸ਼ਲਾਂ ਦੀ ਰਹਿੰਦ ਖੂੰਹਦ ਨੂੰ ਬਹੁਤ ਹੀ ਘੱਟ ਖਰਚੇ ਵਿੱਚ ਮਿੱਟੀ ਵਿੱਚ ਹੀ ਮਿਲਾਇਆ ਜਾ ਸਕਦਾ ਹੈ।
ਵਿਧਾਇਕ ਸ. ਬਾਜਵਾ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਫ਼ਸਲਾਂ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਸਬਸਿਡੀ ਤੇ ਉਪਲੱਬਧ ਕਰਵਾਉਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਉਨਾਂ ਕਿਸਾਨਾਂ ਨੂੰ ਦੱਸਿਆ ਕਿ ਇਹ ਅਰਜ਼ੀਆਂ ਵਿਭਾਗ ਦੇ ਪੋਰਟਲ https://agrimachinerypb.com ਤੇ ਆਨਲਾਈਨ ਦਿੱਤੀਆਂ ਜਾ ਸਕਦੀਆਂ ਹਨ। ਇਹ ਅਰਜ਼ੀਆਂ ਦੇਣ ਦੀ ਆਖਰੀ ਮਿਤੀ 26 ਮਈ, 2021 ਤੱਕ ਹੈ। ਉਨਾਂ ਕਿਹਾ ਕਿ ਇਨਾਂ ਮਸ਼ੀਨਾਂ ਲਈ ਕਿਸਾਨ, ਰਜਿਸਟਰਡ ਫਾਰਮਰ ਗਰੁੱਪ, ਪੰਚਾਇਤ, ਸਹਿਕਾਰੀ ਸਭਾ, ਕਿਸਾਨ ਨਿਰਮਾਤਾ ਸੰਗਠਨ ਬਿਨੈ ਪੱਤਰ ਭੇਜ ਸਕਦੇ ਹਨ।
ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਦੱਸਿਆ ਕਿ ਪਰਾਲੀ ਸਾਂਭਣ ਵਾਲੀਆਂ ਮਸ਼ੀਨਾਂ ਜਿਵੇਂ ਕਿ ਬੇਲਰ, ਰੈਕ, ਹੈਪੀ ਸੀਡਰ, ਜ਼ੀਰੋ ਟਿਲ ਡਰਿੱਲ, ਸੁਪਰ ਸੀਡਰ, ਉਲਟਾਵੇਂ ਪਲਾਓ, ਚੌਪਰ, ਮਲਚਰ ਆਦਿ ਅਤੇ ਇਸ ਤੋਂ ਇਲਾਵਾ ਹੋਰ ਮਸ਼ੀਨਾਂ ਜਿਵੇਂ ਕਿ ਸਪਰੇਅਰਰ, ਕਪਾਹ ਮੱਕੀ ਬੀਜਣ ਵਾਲੇ ਨਿਊਮੈਟਿਕ ਪਲਾਂਟਰ, ਬਹੁ ਫਸਲੀ ਪਲਾਂਟਰ, ਝੋਨੇ ਲਈ ਡੀ.ਐਸ.ਆਰ. (ਸਿੱਧੀ ਬਿਜਾਈ ਵਾਲੀਆਂ ਮਸ਼ੀਨਾਂ) ਪੈਡੀ ਟਰਾਂਸਪਲਾਂਟਰ, ਆਲੂ ਬੀਜਣ/ਪੁੱਟਣ ਵਾਲੀਆਂ ਮਸ਼ੀਨਾਂ, ਗੰਨੇ ਦੀ ਬਿਜਾਈ ਅਤੇ ਕਟਾਈ ਵਾਲੀਆਂ ਮਸ਼ੀਨਾਂ, ਲੇਜਰ ਲੈਵਲਰ, ਮੱਕੀ ਦੇ ਡਰਾਇਰ, ਵੀਡਰ ਆਦਿ ਮਸ਼ੀਨਾਂ ਸਬਸਿਡੀ ਉੱਪਰ ਮੁਹੱਈਆ ਕਰਵਾਈਆਂ ਜਾਣਗੀਆਂ।
ਸ. ਬਾਜਵਾ ਨੇ ਕਿਹਾ ਕਿ ਮੰਡੀ ਬੋਰਡ ਨਾਲ ਰਜਿਸਟਰਡ ਕਿਸਾਨ ਇਸ ਪੋਰਟਲ ਤੇ ਜਾ ਕੇ ਆਪਣੇ ਆਧਾਰ ਕਾਰਡ ਰਾਹੀਂ ਲਾਗ ਇੰਨ ਹੋ ਸਕਦਾ ਹੈ ਅਤੇ ਅਣਰਜਿਸਟਰਡ ਕਿਸਾਨ/ਗਰੁੱਪ ਆਦਿ ਆਪਣੀ ਨਵੀਂ ਰਜਿਸਟ੍ਰੇਸ਼ਨ ਵੀ ਇਸੇ ਪੋਰਟਲ ਤੇ ਬਹੁਤ ਹੀ ਆਸਾਨ ਤਰੀਕੇ ਨਾਲ ਕਰ ਸਕਦਾ ਹੈ। ਬਿਨੈਕਾਰਾਂ ਵੱਲੋਂ ਦਿੱਤੇ ਜਾਣ ਵਾਲੇ ਸਵੈ ਘੋਸ਼ਣਾ ਪੱਤਰ ਦਾ ਫਾਰਮੇੈਟ ਵੀ ਪੋਰਟਲ ਤੇ ਹੀ ਉਪਲੱਬਧ ਹੈ। ਉਨਾਂ ਦੱਸਿਆ ਕਿ ਅਰਜ਼ੀ ਭਰਨ ਸਮੇਂ ਕਿਸਾਨ ਪਾਸ ਆਧਾਰ ਕਾਰਡ, ਫੋਟੋ, ਸਵੈ ਘੋਸ਼ਣਾ ਪੱਤਰ ਅਤੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ (ਜੇਕਰ ਬਿਨੈਕਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਵੇ) ਹੋਣਾ ਜ਼ਰੂਰੀ ਹੈ। ਗਰੁੱਪਾਂ, ਸੋਸਾਇਟੀਆਂ, ਪੰਚਾਇਤ ਅਤੇ ਹੋਰ ਸੰਸਥਾਵਾਂ ਦੇ ਮੁਖੀ ਅਤੇ ਦੋ ਹੋਰ ਮੈਂਬਰਾਂ ਦਾ ਆਧਾਰ ਕਾਰਡ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਹੋਣਾ ਜਰੂਰੀ ਹੈ।
ਅਰਜ਼ੀਆਂ ਪ੍ਰਾਪਤ ਹੋਣ ਉਪਰੰਤ ਸਕੀਮ ਦੀਆਂ ਹਦਾਇਤਾਂ ਮੁਤਾਬਿਕ, ਜ਼ਿਲੇਵਾਰ ਦਿੱਤੇ ਟੀਚੇ ਅਤੇ ਵੱਖ ਵੱਖ ਸ੍ਰੇਣੀਆਂ ਮੁਤਾਬਿਕ ਯੋਗ ਬਿਨੈਕਾਰਾਂ ਨੂੰ ਮਸ਼ੀਨਾਂ ਲੈਣ ਲਈ ਮਨਜੂਰੀ ਪੱਤਰ ਉਨਾਂ ਦੇ ਮੋਬਾਇਲ ਰਾਹੀਂ ਮਿਲੇਗਾ ਅਤੇ ਕਿਸਾਨ, ਪੋਰਟਲ ਵਿੱਚ ਦਰਜ ਕਿਸੇ ਵੀ ਮੈਨੂਫੈਕਚਰਰ/ਸਪਲਾਈਰ ਤੋਂ ਮਸ਼ੀਨ ਲੈ ਸਕੇਗਾ। ਉਨਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਇਸ ਸਕੀਮ ਦਾ ਜਰੂਰ ਲਾਹਾ ਲੈਣਾ ਚਾਹੀਦਾ ਹੈ। ਇਸ ਸਕੀਮ ਦਾ ਲਾਭ ਕਿਸਾਨ 26 ਮਈ, 2021 ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਭੇਜ ਕੇ ਪ੍ਰਾਪਤ ਕਰ ਸਕਦੇ ਹਨ। ਉਨਾਂ ਕਿਹਾ ਕਿ ਕਿਸਾਨਾਂ ਨੂੰ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਲਾਹਾ ਲੈ ਕੇ ਵਾਤਾਵਰਨ ਪੱਖੀ ਖੇਤੀਬਾੜੀ ਸੰਦਾਂ ਨੂੰ ਅਪਣਾਉਣਾ ਚਾਹੀਦਾ ਹੈ ਤਾਂ ਕਿ ਹਵਾ, ਪਾਣੀ ਅਤੇ ਮਿੱਟੀ ਨੂੰ ਦੂਸ਼ਿਤ ਹੋਣ ਤੋਂ ਰੋਕਿਆ ਜਾ ਸਕੇ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਪਠਾਨਕੋਟ ਪ੍ਰੈਸ ਨੋਟ -3 ----- ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਘਰੋਟਾ ਬਲਾਕ ਦੀਆਂ ਪੰਚਾਇ...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
राजस्थान में चल रही है बीना पेपर के बस बस वालो के पास न ही है पेपर, ना ही मानते है किसी तरह के सरकारी नियम को. राजस्थान जितनी सुंदर और Touri...
-
शाहजहांपुर जेल में बंधिया के बेहतर स्वास्थ्य एवं बीमारियों से बचाव के लिए विशाल चिकित्सा शिविर आयोजित किया गया जिसमें शहर के जाने-माने वि...
-
करणी सेना हिमाचल प्रदेश की महिला शक्ति पिंकी शर्मा ने कहा की हिमाचल प्रदेश में करणी सेना ( Karni Army Himachal Pradesh )पिछले 2 सालों से का...
-
ਅੰਮ੍ਰਿਤਸਰ 20 ਮਈ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਭਾਰਤੀ ਕਿਸਾਨਾਂ ਦੀ ਵਿਸ਼ਵ ਪੱਧਰੀ ਸਹਿਕਾਰੀ ਖ਼ਾਦ ਸੰਸਥਾ ਇਫਕੋ ਵੱਲੋਂ ...
-
ਬਟਾਲਾ 5 ਜੁਲਾਈ(ਡਾ ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਲਖਬ...
COMMENTS