ਤਰਜੀਹੀ ਗਰੁੱਪਾਂ ਵਿੱਚ ਹੋਰ ਨਵੇਂ ਵਰਗਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ
ਬਟਾਲਾ, 11 ਜੂਨ ( ਨੀਰਜ ਸ਼ਰਮਾ ਜਸਬੀਰ ਸਿੰਘ ਵਿਨੋਦ ਸ਼ਰਮਾ) - ਪੰਜਾਬ ਸਰਕਾਰ ਵੱਲੋਂ 18-44 ਸਾਲ ਉਮਰ ਵਰਗ ਲਈ 12 ਜੂਨ ਤੋਂ ਟੀਕਾਕਰਨ ਮੁਹਿੰਮ ਵਿੱਚ ਹੋਰ ਤੇਜੀ ਲਿਆਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਟੀਕਾਕਰਨ ਤਰਜੀਹੀ ਗਰੁੱਪਾਂ ਵਾਸਤੇ ਹੋਵੇਗਾ ਜਿਸ ਵਿੱਚ ਸੂਬਾ ਸਰਕਾਰ ਵੱਲੋਂ ਹੋਰ ਨਵੇਂ ਵਰਗਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ 
ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ  ਪੰਜਾਬ ਨੂੰ ਭਾਰਤ ਸਰਕਾਰ ਵੱਲੋਂ 193380 ਖੁਰਾਕਾਂ ਮਿਲਣਗੀਆਂ, ਜਿਨਾਂ ਵਿੱਚ ਕੋਵੀਸ਼ੀਲਡ ਦੀਆਂ 156720 ਖੁਰਾਕਾਂ ਅਤੇ ਕੋਵੈਕਸੀਨ ਦੀਆਂ 36660 ਖੁਰਾਕਾਂ ਸ਼ਾਮਲ ਹਨ।ਸ. ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਉਤੇ ਸੂਬਾ ਸਰਕਾਰ ਵੱਲੋਂ ਹੋਰ ਨਵੇਂ ਵਰਗ ਤਰਜੀਹੀ ਗਰੁੱਪਾਂ ਵਿੱਚ ਸ਼ਾਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਨਵੇਂ ਸ਼ਾਮਲ ਗਰੁੱਪਾਂ ਵਿੱਚ ਦੁਕਾਨਦਾਰ ਅਤੇ ਉਨਾਂ ਦਾ ਸਟਾਫ, ਜਿੰਮ ਮਾਲਕ ਤੇ ਜਿੰਮ ਟਰੇਨਰ, ਪ੍ਰਾਹੁਣਚਾਰੀ ਉਦਯੋਗ ਵਿੱਚ ਲੱਗਿਆ ਸਟਾਫ (ਹੋਟਲ, ਰੈਸਟੋਰੈਂਟ, ਮੈਰਿਜ ਪੈਲੇਸ, ਕੇਟਰਰਜ਼) ਸਮੇਤ ਰਸੋਈਏ, ਬਹਿਰੇ (ਵੇਟਰ), ਉਦਯੋਗਿਕ ਕਾਮੇ, ਰੇਹੜੀ, ਫੜੀ ਵਾਲੇ ਖਾਸ ਕਰਕੇ ਖਾਣ ਵਾਲੇ ਉਤਪਾਦਾਂ ਜਿਵੇਂ ਕਿ ਜੂਸ, ਚਾਟ ਆਦਿ ਨਾਲ ਜੁੜੇ ਹੋਏ, ਡਿਲਵਿਰੀ ਦੇਣ ਵਾਲੇ, ਐਲ.ਪੀ.ਜੀ. ਦੀ ਵੰਡ ਵਾਲੇ, ਬੱਸ ਡਰਾਈਵਰ, ਕੰਡਕਟਰ, ਆਟੋ/ਟੈਕਸੀ ਡਰਾਈਵਰ, ਸਥਾਨਕ ਸਰਕਾਰਾਂ ਅਤੇ ਪੰਚਾਇਤੀ ਨੁਮਾਇੰਦੇ ਜਿਵੇਂ ਕਿ ਮੇਅਰ, ਕੌਂਸਲਰ, ਸਰਪੰਚ, ਪੰਚ, ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਮੈਂਬਰ ਅਤੇ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਤੋਂ ਇਲਾਵਾ ਜ਼ਿਲਾ ਪ੍ਰਸ਼ਾਸਨ ਵੱਲੋਂ ਸਥਾਨਕ ਪੱਧਰ ’ਤੇ ਹੋਰ ਕਿਸੇ ਨੂੰ ਤਰਜੀਹੀ ਗਰੁੱਪ ਵਿੱਚ ਸ਼ਾਮਲ ਕੀਤਾ ਜਾ ਸਕਦਾ।ਸ. ਚੀਮਾ ਨੇ ਕਿਹਾ ਕਿ ਹੁਣ ਤੱਕ 18-44 ਸਾਲ ਉਮਰ ਵਰਗ ਲਈ 17.25 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੀਆਂ 5.42 ਲੱਖ ਖੁਰਾਕਾਂ ਵਿੱਚੋਂ 501550 ਵਿਅਕਤੀਆਂ ਦੇ ਟੀਕੇ ਪਹਿਲਾਂ ਹੀ ਲਗਾਏ ਜਾ ਚੁੱਕੇ ਹਨ।
    
[Important News]$type=slider$c=4$l=0$a=0$sn=600$c=8
अधिक खबरे देखे .
- 
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
- 
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
- 
विकासखंड रामनगर ग्राम सभा नरायनपुर के प्रधान के भतीजा कोटेदार राजनाथ यादव द्वारा कार्ड धारकों का एक यूनिट राशन धमकी देकर दबंगई पूर्वक काट...
- 
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
- 
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
- 
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
- 
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
- 
बानस्कांठा जिले के डीसा तालुका के कंपा गाँव में शितला सतम के अवसर पर एक अद्वितीय भटिगाल लोक मेला आयोजित किया गया था। न केवल इस मेले में बान...
- 
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
 
 
							     
							     
							     
							    
 
 
 
 
 
 
 
 
COMMENTS