ਪੰਜਾਬ ਸਰਕਾਰ ਨੇ 1500 ਰੁਪਏ ਪੈਨਸ਼ਨ ਦੇਣ ਦਾ ਆਪਣਾ ਵਾਅਦਾ ਨਿਭਾਇਆ
ਬਟਾਲਾ, 7 ਜੂਨ ( ਨੀਰਜ ਸ਼ਰਮਾ ਜਸਬੀਰ ਸਿੰਘ ਵਿਨੋਦ ਸ਼ਰਮਾ) - ਪੰਜਾਬ ਸਰਕਾਰ ਵੱਲੋਂ ਬੁਢਾਪਾ, ਵਿਧਵਾ, ਅੰਗਹੀਣ ਅਤੇ ਆਸ਼ਰਿਤ ਮਾਸਿਕ ਪੈਨਸ਼ਨ ਨੂੰ 750 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਦੀ ਮਨਜੂਰੀ ਦੇ ਦਿੱਤੀ ਗਈ ਹੈ। ਪੈਨਸਨ ਵਿੱਚ ਇਹ ਵਾਧਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੁਆਰਾ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਨਾਲ 1
ਜੁਲਾਈ ਤੋਂ ਲਾਗੂ ਹੋ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਕਾਦੀਆਂ ਦੇ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਨੋਟੀਫੀਕੇਸ਼ਨ ਨੇ ਬਜੁਰਗਾਂ, ਦਿਵਿਆਂਗ ਵਿਅਕਤੀਆਂ, ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਤੋਂ ਇਲਾਵਾ ਆਸਿ੍ਰਤ ਬੱਚਿਆਂ ਦੀ ਪੈਨਸਨ ਦੁੱਗਣੀ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਇਸ ਸਾਲ ਦੇ ਬਜਟ ਸੈਸਨ ਦੌਰਾਨ ਦਿ੍ਰੜਾਈ ਰਾਜ ਸਰਕਾਰ ਦੀ ਵਚਨਬੱਧਤਾ ਅਨੁਸਾਰ ਸਮਾਜਿਕ ਸੁਰੱਖਿਆ ਪੈਨਸਨਾਂ ਅਧੀਨ ਆਉਂਦੇ ਸਮਾਜ ਦੇ ਪਛੜੇ ਵਰਗਾਂ ਦੇ ਸਾਰੇ ਯੋਗ ਲਾਭਪਾਤਰੀਆਂ ਨੂੰ ਪ੍ਰਤੀ ਮਹੀਨਾ 1500 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਵੀ ਇੱਕ ਲਾਹੇਵੰਦ ਉਪਰਾਲਾ ਹੈ।ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਦੱਸਿਆ ਕਿ ਮਾਸਿਕ ਪੈਨਸਨ 750 ਰੁਪਏ ਤੋਂ ਵਧਾ ਕੇ 1500 ਰੁਪਏ (ਦੁੱਗਣੀ ) ਕਰਨ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਸਾਲ 2021-22 ਦੌਰਾਨ 4,000 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ ਜੋ ਕਿ ਸਾਲ 2020-21 ਦੇ 2,320 ਕਰੋੜ ਰੁਪਏ ਦੇ ਬਜਟਰੀ ਖਰਚਿਆਂ ਮੁਕਾਬਲੇ 72 ਫੀਸਦੀ ਵਾਧਾ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਸਾਲ 2019-2020 ਅਤੇ 2020-21 ਵਿੱਚ ਕ੍ਰਮਵਾਰ 2,089 ਕਰੋੜ ਅਤੇ 2,277 ਕਰੋੜ ਰੁਪਏ ਦੀ ਸਮਾਜਿਕ ਸੁਰੱਖਿਆ ਪੈਨਸਨ ਵੰਡੀ ਗਈ, ਜੋ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੁਆਰਾ ਸਾਲ 2016-17 ਵਿੱਚ ਦਿੱਤੀ ਮਹਿਜ 747 ਕਰੋੜ ਰੁਪਏ ਦੀ ਪੈਨਸਨ ਨਾਲੋਂ ਤਿੰਨ ਗੁਣਾ ਵੱਧ ਬਣਦੀ ਹੈ। ਸ. ਬਾਜਵਾ ਨੇ ਦੱਸਿਆ ਕਿ ਸਾਲ 2020-21 ਦੌਰਾਨ ਅਨੁਸੂਚਿਤ ਜਾਤੀ ਨਾਲ ਸਬੰਧਤ 13 ਲੱਖ ਲਾਭਪਾਤਰੀਆਂ ਸਮੇਤ ਕੁੱਲ 25.55 ਲੱਖ ਲਾਭਪਾਤਰੀਆਂ ਨੂੰ ਪੈਨਸਨ ਦਿੱਤੀ ਗਈ।ਸ. ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹਾਲ ਹੀ ਵਿੱਚ ਕੋਵਿਡ ਮਹਾਂਮਾਰੀ ਵਿੱਚ ਅਨਾਥ ਹੋਏ ਸਾਰੇ ਬੱਚਿਆਂ ਲਈ ਗ੍ਰੈਜੂਏਸਨ ਤੱਕ ਮੁਫਤ ਸਿੱਖਿਆ ਦਾ ਐਲਾਨ ਕੀਤਾ ਸੀ। ਇਹ ਉਪਰਾਲਾ ਉਨਾਂ ਪਰਿਵਾਰਾਂ ਲਈ ਵੀ ਲਾਹੇਵੰਦਾ ਹੈ ਜੋ ਕੋਵਿਡ ਕਾਰਨ ਆਪਣਾ ਕਮਾਊ ਜੀਅ ਗਵਾ ਚੁੱਕੇ ਹਨ। ਇਹ ਲਾਭ 1 ਜੁਲਾਈ, 2021 ਤੋਂ ਦਿੱਤੇ ਜਾਣਗੇ।
[Important News]$type=slider$c=4$l=0$a=0$sn=600$c=8
अधिक खबरे देखे .
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
----संभावित बाढ़ की स्थिति को देखते हुए जिला प्रशासन द्वारा किए गए एहतियाती इंतजाम ---स्थिति को देखते हुए पठानकोट जिले में दो शरणार्थी शिवि...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
श्री गुरु तेग बहादुर जी के 350वें प्रकाश पर्व के उपलक्ष्य में निकाले जाने वाले नगर कीर्तन की अग्रिम व्यवस्था हेतु जिला प्रशासन द्वारा विशेष ...
-
राज्य में शीघ्र ही बनेगा खेल विश्वविद्यालय- सीएम धामी कोटी कलोनी।। मुख्यमंत्री ने मेडिकल कॉलेज नई टिहरी की सड़कों का हॉट मिक्सि...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...

COMMENTS