ਉਦਯੋਗ ਅਤੇ ਸੰਘਣੀ ਆਬਾਦੀ ਵਾਲੇ ਸ਼ਹਿਰੀ ਖੇਤਰਾਂ ਵਿੱਚ ਪੇਂਡੂ ਖੇਤਰਾਂ ਮਕਾਬਲੇ ਕੋਵਿਡ ਦੇ ਜ਼ਿਆਦਾ ਮਾਮਲੇ ਸਾਹਮਣੇ ਆਏ
ਬਟਾਲਾ, 17 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ ਵਿਨੋਦ ਕੁਮਾਰ) - ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਦੱਸਿਆ ਹੈ ਕਿ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ 17 ਮਈ -12 ਜੂਨ ਦੇ ਅਰਸੇ ਦੌਰਾਨ ਪਾਜ਼ੇਟਿਵਿਟੀ ਦਰ ਲਗਭਗ ਇਕ-ਸਮਾਨ ਅਰਥਾਤ 4.4 ਫੀਸਦ ਤੱਕ ਰਹੀ ਹੈ। ਇਸ ਰੁਝਾਨ ਤੋਂ ਇਹ ਪਤਾ ਚੱਲਦਾ ਹੈ ਕਿ ਸ਼ਹਿਰੀ ਖੇਤਰ ਜਿੱਥੇ ਉਦਯੋਗ ਹਨ ਜਾਂ ਜ਼ਿਆਦਾ ਆਬਾਦੀ ਘਣਤਾ ਵਾਲੇ ਜ਼ਿਲੇ ਜਿਵੇਂ ਲੁਧਿਆਣਾ, ਅੰਮਿ੍ਰਤਸਰ, ਐਸ.ਏ.ਐਸ.ਨਗਰ ਅਤੇ ਬਠਿੰਡਾ ਵਿੱਚ ਪੇਂਡੂ ਖੇਤਰ ਨਾਲੋਂ ਕੋਵਿਡ ਦੇ ਜ਼ਿਆਦਾ ਗਿਣਤੀ ਮਾਮਲੇ ਸਾਹਮਣੇ ਆਏ ਹਨ ਜਦੋਂ ਕਿ ਛੋਟੇ ਜ਼ਿਲੇ ਜਿਵੇਂ ਰੋਪੜ, ਮਾਨਸਾ ਅਤੇ ਮੁਕਤਸਰ ਦੇ ਪੇਂਡੂ ਖੇਤਰਾਂ ਵਿੱਚ ਸ਼ਹਿਰੀ ਖੇਤਰਾਂ ਦੀ ਤੁਲਨਾ ’ਚ ਕੋਵਿਡ ਦੇ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਪਿਛਲੇ ਹਫ਼ਤੇ ਸਾਰੇ ਜ਼ਿਲਿਆਂ ਵਿੱਚ 5 ਫੀਸਦ ਤੋਂ ਘੱਟ ਪਾਜ਼ੇਟਿਵਿਟੀ ਦਰ ਪਾਈ ਗਈ।ਚੇਅਰਮੈਨ ਸ. ਚੀਮਾ ਨੇ ਦੱਸਿਆ ਕਿ ਜਨਵਰੀ ਤੋਂ ਅਪ੍ਰੈਲ 2021 ਦੇ ਅੰਕੜੇ ਦਰਸਾਉਂਦੇ ਹਨ ਕਿ ਇਸ ਸਾਲ 21 ਤੋਂ 40 ਸਾਲ ਤੱਕ ਦੀ ਅਬਾਦੀ ਦੂਜੇ ਉਮਰ ਵਰਗਾਂ ਨਾਲੋਂ ਵਧੇਰੇ ਪ੍ਰਭਾਵਤ ਹੋਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸੀ.ਐੱਫ.ਆਰ. (ਮੌਤ ਦਰ) ਦਰ ਇਸ ਸਮੇਂ ਦੌਰਾਨ ਸ਼ਹਿਰੀ ਇਲਾਕਿਆਂ ਨਾਲੋਂ ਪੰਜਾਬ ਦੇ ਪੇਂਡੂ ਇਲਾਕਿਆਂ ਵਿੱਚ ਵਧੇਰੇ ਰਹੀ ਹੈ। ਇਹ ਰੁਝਾਨ ਮਈ 2021 ਦੇ ਅੱਧ ਤੋਂ ਬਾਅਦ ਉਲਟ ਗਿਆ ਅਤੇ ਸ਼ਹਿਰੀ ਖੇਤਰਾਂ ਵਿਚ ਸੀ.ਐਫ.ਆਰ. ਪੇਂਡੂ ਖੇਤਰਾਂ ਨਾਲੋਂ ਵਧ ਗਈ। ਉਨਾਂ ਕਿਹਾ ਕਿ ਇਸ ਲਈ ਸਾਰੀ ਯੋਗ ਅਬਾਦੀ ਨੂੰ ਟੀਕਾ ਲਗਵਾਉਣ ਦੀ ਜ਼ਰੂਰਤ ਹੈ ਅਤੇ ਸੂਬੇ ਵਿੱਚ ਸੀ.ਐੱਫ.ਆਰ. ਨੂੰ ਘਟਾਉਣ ਲਈ ਆਈ.ਈ.ਸੀ. / ਬੀ.ਸੀ.ਸੀ ਗਤੀਵਿਧੀਆਂ ’ਤੇ ਧਿਆਨ ਕੇਂਦਰਿਤ ਕਰਨਾ ਸਮੇਂ ਦੀ ਲੋੜ ਹੈ।
ਚੇਅਰਮੈਨ ਸ. ਚੀਮਾ ਨੇ ਕਿਹਾ ਕਿ ਸਿਵਲ ਸਰਜਨਾਂ ਨੂੰ ਟੀਕਾਕਰਨ ਮੁਹਿੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਪੰਜਾਬ ਸਰਕਾਰ ਨੇ ਨਿਰਧਾਰਤ ਟੀਚੇ ਨੂੰ ਪੂਰਾ ਕਰਨ ਲਈ ਟੀਕਿਆਂ ਦੀ ਸਪਲਾਈ ਵਧਾਉਣ ਵਾਸਤੇ ਭਾਰਤ ਸਰਕਾਰ ਨੂੰ ਪਹਿਲਾਂ ਹੀ ਆਖ ਦਿੱਤਾ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
-
टैक्सी यूनियन के अध्यक्ष के नेतृत्व में नवसृजित थानाध्यक्ष एवं उनकी टीम का किया स्वागत कार्यक्रम। मैडंखाल।।बैठक में टैक्सी यूनिय...
-
विकासखंड थौलधार में एन आर एल एम की हुई क्लस्टर बैठक।। टिहरी।।बैठक में स्वयं सहायता समूह की विभिन्न क्षेत्र की सहायता समूह के सदस...
-
जीरो बजट प्राकृतिक खेती भारतीय कृषि की प्राचीनतम पद्धति है प्राकृतिक खेती. डॉ राकेश यादव किसान मोर्चा जिला महामंत्री उमरिया मध्य प्रदेश ...
-
कडींसौड।। टिहरी डैम वन प्रभाग नगुण गाड रेंज कण्डीसौड़ द्वारा आम जनता को जंगलों में लगने वाली आग की रोकथाम एवं पर्यावरण संरक्षण के प्रति जागर...
-
कोलकाता स्ट्रीट साइड प्रामाणिक कोलकाता स्ट्रीट साइड फास्ट फूड अब ग्रांट रोड रेलवे स्टेशन के पास आपको चटपटे व्यंजनों से रूबरू कराता है। खड़े...
-
टिहरी।।जनता दरबार कार्यक्रम जिला कलेक्ट्रेट के कार्यालय कक्ष में जिलाधिकारी टिहरी गढ़वाल डाॅ. सौरभ गहरवार एवं मुख्य विकास अधिकारी मनीष कुमार ...
-
टिहरी।। जिला सड़क सुरक्षा समिति की बैठक आज जिला सभागार नई टिहरी में जिला मजिस्ट्रेट/अध्यक्ष जिला सड़क सुरक्षा समिति टिहरी गढ़वाल डाॅ.सौरभ गह...
-
कैबिनेट मंत्री सतपाल महाराज ने 1313.55 लाख की 11 विभागीय योजनाओं का किया शिलान्यास। टिहरी। उत्तराखण्ड सरकार के कैबिनेट मंत्री सत...
-
ग्राम प्रधानों ने ब्लॉक मुख्यालय थौलधार में जड़ा ताला। थौलधार।।ब्लॉक मुख्यालय थौलधार में विकासखंड के ग्राम प्रधान पूर्व निर्धारि...
COMMENTS