ਬਟਾਲਾ, 4 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ ਡਿੰਪਲ ਕੁਮਾਰ ) - ਪ੍ਰਾਈਵੇਟ ਹਸਪਤਾਲਾਂ ਵੱਲੋਂ ਕੋਵਿਡ-19 ਦੇ ਇਲਾਜ ਲਈ ਵੱਧ ਪੈਸੇ ਵਸੂਲਣ ’ਤੇ ਰੋਕ ਲਗਾਉਣ ਲਈ ਸਿਹਤ ਵਿਭਾਗ ਨੇ ਸਾਰੇ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਹੈ ਕਿ ਨਿੱਜੀ ਹਸਪਤਾਲਾਂ ਦੇ ਬਾਹਰ ਕੋਵਿਡ-19 ਦੇ ਇਲਾਜ ਖ਼ਰਚਿਆਂ ਬਾਰੇ ਵੱਡੇ ਆਕਾਰ ਦਾ ਬੋਰਡ ਲਗਾਏ ਜਾਣ ਨੂੰ ਯਕੀਨੀ ਬਣਾਉਣ। ਸਿਹਤ ਵਿਭਾਗ ਨੇ ਹਦਾਇਤ ਕੀਤੀ ਹੈ ਕਿ ਬੋਰਡ ’ਤੇ ਦਰਸਾਏ ਜਾਣ ਵਾਲੇ ਇਲਾਜ ਖ਼ਰਚੇ ਪੰਜਾਬ ਸਰਕਾਰ ਵੱਲੋਂ ਤੈਅ ਖ਼ਰਚਿਆਂ ਤੋਂ ਜ਼ਿਆਦਾ ਨਹੀਂ ਹੋਣੇ ਚਾਹੀਦੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਸਪੱਸ਼ਟ ਕੀਤਾ ਕਿ ਕੋਈ ਵੀ ਪ੍ਰਾਈਵੇਟ ਹਸਪਤਾਲ ਨੋਟੀਫਾਈਡ ਇਲਾਜ ਖਰਚਿਆਂ ਤੋਂ ਵੱਧ ਪੈਸੇ ਨਹੀਂ ਵਸੂਲ ਸਕਦਾ ਅਤੇ ਜੇਕਰ ਕਿਸੇ ਵਿਅਕਤੀ ਤੋਂ ਸਰਕਾਰ ਵੱਲੋਂ ਨੋਟੀਫਾਈ ਕੀਤੇ ਗਏ ਇਲਾਜ ਖ਼ਰਚਿਆਂ ਤੋਂ ਵੱਧ ਪੈਸੇ ਵਸੂਲੇ ਜਾਂਦੇ ਹਨ ਤਾਂ ਅਜਿਹਾ ਵਿਅਕਤੀ ਸਬੰਧਤ ਡਿਪਟੀ ਕਮਿਸਨਰ ਜਾਂ ਸਿਵਲ ਸਰਜਨ ਕੋਲ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਪੰਜਾਬ ਸਰਕਾਰ ਇਸ ਸਬੰਧੀ ਜ਼ਿਲਾ ਪ੍ਰਸ਼ਾਸਨ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਪੱਸਟ ਕਰ ਦਿੱਤਾ ਹੈ ਕਿ ਅਜਿਹੀਆਂ ਭਿ੍ਰਸ਼ਟ ਗਤੀਵਿਧੀਆਂ ਵਿਚ ਸਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਕੋਵਿਡ ਦੇ ਨਵੇਂ ਮਾਮਲਿਆਂ ਦੇ ਘਟ ਰਹੇ ਰੁਝਾਨ ਬਾਰੇ ਦੱਸਦਿਆਂ ਚੇਅਰਮੈਨ ਸ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸਾ ਨਿਰਦੇਸਾਂ ਅਨੁਸਾਰ ਹਾਲ ਹੀ ਵਿੱਚ ਹੋਈ ਕੋਵਿਡ ਸਮੀਖਿਆ ਮੀਟਿੰਗ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਚੋਣਵੀਆਂ ਸਰਜਰੀਆਂ ਦੀ ਆਗਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿੱਚ ਕੋਵਿਡ ਕੇਸਾਂ ਦੇ ਘਟੇ ਬੋਝ ਦੇ ਮੱਦੇਨਜਰ ਆਮ ਲੋਕਾਂ ਦੀ ਭਲਾਈ ਲਈ ਸਿਹਤ ਵਿਭਾਗ ਨੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਨੂੰ ਪੂਰੀ ਤਰਾਂ ਬਹਾਲ ਕਰਨ ਦਾ ਫੈਸਲਾ ਲਿਆ ਹੈ ਅਤੇ ਨਿੱਜੀ ਅਤੇ ਸਰਕਾਰੀ ਦੋਵੇਂ ਸਿਹਤ ਸੰਸਥਾਵਾਂ ਵਿੱਚ ਚੋਣਵੀਂ ਸਰਜਰੀ ਦੀ ਆਗਿਆ ਦਿੱਤੀ ਹੈ। ਪਰ ਕੋਵਿਡ-19 ਸਬੰਧੀ ਦੇਖਭਾਲ ਪ੍ਰਦਾਨ ਕਰਨ ਵਾਲੇ ਨਿਜੀ ਹਸਪਤਾਲਾਂ ਨੂੰ ਨਿਰਦੇਸ ਦਿੱਤੇ ਗਏ ਹਨ ਕਿ ਕੋਵਿਡ ਦੇ ਮਾਮਲਿਆਂ ਵਿੱਚ ਲੈਵਲ-3 ਹਸਪਤਾਲਾਂ ਦੀ ਸਮਰੱਥਾ ਨਾਲ ਕਿਸੇ ਕਿਸਮ ਦਾ ਸਮਝੌਤਾ ਨਾ ਕੀਤਾ ਜਾਵੇ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थाना छाम क्षेत्र के एक गाँव की एक महिला द्वारा थाना छाम में अपने साथ पच्चीस लाख रुपये साइबर ठगी का मामला दर्ज कराया है।जिससे जिल...
-
कण्डीसौड़।। छाम-मैण्डखाल मोटर मार्ग पर इडियान में सड़क पर तालाब में तब्दील हो गए गढ्ढों को लेकर प्रगति मीडिया ने समाचार प्रशारित किया था,जिस...
-
उत्तरकाशी।।उत्तरकाशी जिले के धरासू थाना से कुछ दूर आगे मरगांव जाने वाली रोड के पास ऑल वेदर प्रोजेक्ट के अंतर्गत कटिंग का कार्य चल रहा था। जह...
-
टिहरी।।तिवाड़ गांव टिहरी मे करवाई जा रही वाड वाचिंग ट्रेनिंग। थौलधार।।सरकार द्वारा टिहरी के तिवाड़ गांव को पर्यटन गांव घोषित किया...
-
थाना कंडीसौड़ क्षेत्र के नगुण भवान मार्ग पर एक वाहन हुआ दुर्घटनाग्रसत। कण्डीसौड़।। देहरादून से चिन्यालीसौड़ जा रहा पिकअप वाहन नग...
-
टिहरी।। जिलाधिकारी टिहरी गढ़वाल डॉ.सौरभ गहरवार द्वारा आज अपने कार्यालय कक्ष में जनता मिलन कार्यक्रम के तहत जनता की समस्याएं सुनी गई। ...
-
कडींसौड।।विद्यालय को स्मार्ट क्लास संचालन हेतु टीएचडीसी सेवा द्वारा स्मार्ट टीवी सोलर पैनल सहित उपलब्ध कराया गया है। विद्यालय मे...
-
स्योहारा। पुलिस अधीक्षक बिजनौर नीरज कुमार जादौन ने थाना स्योहारा का औचक निरीक्षण किया। स्योहारा। पुलिस अधीक्षक बिजनौर नीरज कुमार जादौन ने थ...
-
राजस्थान मेहंदीपुर बालाजी के पास उदयपुरा गांव में आज गणगौर का त्योहार बड़ी धूमधाम से मनाया गया. नन्ही मुन्नी बच्चियों के साथ दूल्हा दुल्...
COMMENTS