ਨੌਜਵਾਨ ਇਸ਼ਾਨ ਸ਼ਰਮਾ ਨੇ ਜ਼ਿਲ੍ਹੇ ਵਿੱਚ ਸਭ ਤੋਂ ਪਹਿਲਾਂ ਇਸ ਪਾਲਿਸੀ ਦਾ ਲਾਭ ਲਿਆ
ਬਟਾਲਾ, 11 ਜੂਨ (ਨੀਰਜ ਸ਼ਰਮਾ- ਜਸਬੀਰ ਸਿੰਘ- ਡਾ ਬਲਜੀਤ ਸਿੰਘ ਢਡਿਆਲਾ) - ਸੂਬਾ ਪੰਜਾਬ ਵਿੱਚ ਸਥਾਪਿਤ ਹੋਣ ਵਾਲੇ ਨਵੇਂ ਉਦਯੋਗਾਂ ਨੁੰ ਵੱਖ-ਵੱਖ ਵਿਭਾਗਾਂ ਪਾਸੋਂ ਲੋੜੀਂਦੇ ਪੜਾਵਾਂ ਵਿੱਚੋਂ ਗੁਜਰਨ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਵਿੱਚ ਪੰਜਾਬ ਸਰਕਾਰ ਵੱਲੋਂ ਬਣਾਈ ਗਈ ‘ਪੰਜਾਬ ਰਾਈਟ ਟੂ ਬਿਜਨਸ ਐਕਟ-2020 ਪਾਲਿਸੀ’ ਬਹੁਤ ਲਾਹੇਵੰਦੀ ਸਾਬਤ ਹੋ ਰਹੀ ਹੈ। ਇਸ ਪਾਲਿਸੀ ਤਹਿਤ ਉਦਯੋਗ ਸਥਾਪਤ ਕਰਨ ਦੀ ਸਾਰੀ ਪ੍ਰਕਿਰਿਆ ਇਨਵੈਸਟ ਪੰਜਾਬ ਪੋਰਟਲ ਰਾਹੀਂ ਹੋ ਰਹੀ ਹੈ। ਇਸ ਪਾਲਿਸੀ ਦਾ ਸਭ ਤੋਂ ਪਹਿਲਾ ਲਾਭ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਜਾਪੂਵਾਲ ਦੇ ਨੌਜਵਾਨ ਇਸ਼ਾਨ ਸ਼ਰਮਾ ਨੇ ਲਿਆ ਹੈ, ਜਿਸ ਨੇ 74 ਲੱਖ ਰੁਪਏ ਦੀ ਲਾਗਤ ਵਾਲਾ ਟਾਇਰ ਰੀਟਰੀਟਿੰਗ ਪਲਾਂਟ ਉਪਰੋਕਤ ਪਾਲਿਸੀ ਤਹਿਤ ਸਥਾਪਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ
ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਇਹ ਪਾਲਿਸੀ ਉਦਯੋਗਿਕ ਇਕਾਈਆਂ ਲਈ ਬਹੁਤ ਲਾਹੇਵੰਦ ਸਾਬਿਤ ਹੋਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਲਈ ਇਸ ਦਾ ਪ੍ਰੋਸੈਸਿੰਗ ਸਮਾਂ 15 ਦਿਨ ਨਿਰਧਾਰਿਤ ਕੀਤਾ ਗਿਆ ਹੈ ਅਤੇ ਕੋਈ ਵੀ ਇਨਵੈਸਟਰ ਇਨਵੈਸਟ ਪੰਜਾਬ ਪੋਰਟਲ ਰਾਹੀਂ ਆਨਲਾਈਨ ਦਰਖ਼ਾਸਤ ਦਰਜ਼ ਕਰਕੇ ਇਸ ਸਕੀਮ ਦਾ ਲਾਭ ਲੈ ਸਕਦਾ ਹੈ।ਉਨ੍ਹਾਂ ਦੱਸਿਆ ਕਿ ਇਸ ਪਾਲਿਸੀ ਅਧੀਨ ਇਕਾਈ ਨੂੰ ਉਦਯੋਗਿਕ ਫੋਕਲ ਪੁਆਇੰਟ ਵਿੱਚ ਤਿੰਨ ਦਿਨਾਂ ਵਿੱਚ ਤੇ ਫੋਕਲ ਪੁਆਇੰਟ ਤੋਂ ਬਾਹਰ ਲੱਗਣ ਵਾਲੇ ਉਦਯੋਗ ਨੂੰ 15 ਦਿਨ ਦੇ ਅੰਦਰ-ਅੰਦਰ ਅਪਰੂਵਲ ਜਾਰੀ ਕਰ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਉਦਯੋਗਪਤੀ ਨੂੰ ਇੱਕ ਅੰਡਰਟੇਕਿੰਗ ਦੇਣੀ ਪੈਂਦੀ ਹੈ ਕਿ ਉਹ ਯੂਨਿਟ ਸਥਾਪਿਤ ਕਰਨ ਤੋਂ ਬਾਅਦ ਸਾਢੇ ਤਿੰਨ ਸਾਲ ਦੇ ਵਿੱਚ ਲੋੜੀਂਦੀਆਂ ਅਪਰਵੂਲ ਲੈਣੀਆਂ ਯਕੀਨੀ ਬਣਾਏਗਾ।ਇਸ ਮੌਕੇ ਜਨਰਲ ਮੈਨੇਜਰ ਜਿ਼ਲ੍ਹਾ ਉਦਯੋਗ ਕੇਂਦਰ ਬਟਾਲਾ ਸ. ਸਿਮਰਜੋਤ ਸਿੰਘ ਨੇ ਦੱਸਿਆ ਕਿ ਇਸ ਪਾਲਿਸੀ ਅਧੀਨ ਜ਼ਿਲ੍ਹਾ ਗੁਰਦਾਸਪੁਰ ਦਾ ਪਹਿਲਾ ਸਰਟੀਫੀਕੇਟ ਨੌਜਵਾਨ ਇਸ਼ਾਨ ਸ਼ਰਮਾ ਨੂੰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 74 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੀ ਇਕਾਈ ਵਿੱਚ ਟਾਇਰਾਂ ਦੀ ਰੀਟਰਟਿੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪਾਲਿਸੀ ਸਬੰਧੀ ਹੋਰ ਵੀ ਨੌਜਵਾਨ ਉੱਦਮੀਆਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਉਦਯੋਗ ਵਿਭਾਗ ਵੱਲੋਂ ਉਨ੍ਹਾਂ ਦੀ ਪੂਰੀ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ‘ਪੰਜਾਬ ਰਾਈਟ ਟੂ ਬਿਜਨਿਸ ਐਕਟ-2020 ਪਾਲਿਸੀ’ ਸਬੰਧੀ ਕਿਸੇ ਵੀ ਜਾਣਕਾਰੀ ਲਈ ਜ਼ਿਲ੍ਹਾ ਉਦਯੋਗ ਕੇਂਦਰ ਬਟਾਲਾ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
बाँसी नेत्र शिविर में उमड़ा लोगो का सैलाब ललितपुर।अंधता निवारण समिति के अंतर्गत समाज श्रेस्ठी कीर्तिशेष श्री कोमल चंद्र जैन बाँसी बालो के स्...
-
ਕਲੋਨੀ ਨਿਵਾਸੀਆਂ ਦੀ ਪੁਕਾਰ, ਸਾਨੂੰ ਕਰੋ ਨਾ ਬੇਘਰ ਕਿਸੇ ਰਿਹਾਇਸ਼ੀ ਕੋਠੀ ਨੂੰ ਖਾਲੀ ਨਹੀਂ ਕਰਵਾਇਆ ਜਾਵੇਗਾ- ਐਕਸੀਅਨ, ਅਮ੍ਰਿੰਤਸਰ,11ਮਾਰਚ(ਪੱਤਰ ਪ੍ਰੇਰਕ ਬਲਵੰਤ ਸਿੰਘ ਭ...
-
ਸਿਹਤ ਸੇਵਾਵਾਂ ਵਿੱਚ ਸੁਧਾਰ ਕਰਨਾ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਏਜੰਡਾ - ਵਿਧਾਇਕ ਸ਼ੈਰੀ ਕਲਸੀ ਬਟਾਲਾ, 25 ਅਪ੍ਰੈਲ ( ਜ...
-
एनएच 8 बहरोड दूध की पिकअप मैं कार वाले ने मारी टक्कर कार पूरी तरह से क्षतिग्रस्त सवारियों के किसी प्रकार की चोट नहीं आई कार की टक्कर से पिकअ...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...

COMMENTS