ਕੈਪਟਨ ਸਰਕਾਰ ਦੇ ਯਤਨਾਂ ਸਦਕਾ ਸੂਬਾ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ - ਬਾਜਵਾ
ਬਟਾਲਾ, 18 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ ਡਿੰਪਲ ਕੁਮਾਰ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸਕੂਲ ਸਿੱਖਿਆ ਦੇ ਖੇਤਰ ਵਿੱਚ ਸਰਬਪੱਖੀ ਸੁਧਾਰ ਲਈ ਨਿਰੰਤਰ ਕੰਮ ਕਰ ਰਹੀ ਹੈ ਅਤੇ ਹੋਰ ਸੁਧਾਰਾਂ ਤੇ ਨਵੀਆਂ ਪਹਿਲਕਦਮੀਆਂ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦਾ ਨਵੀਨੀਕਰਨ ਵੀ ਕਰਵਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਹਾਈ ਅਤੇ ਸੀਨੀਅਰ ਸੈਕੰਡਰੀ ਸਰਕਾਰੀ ਸਕੂਲਾਂ ਦੇ ਮੁੱਢਲੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਹਾਲ ਹੀ ਵਿੱਚ 22.91 ਕਰੋੜ ਰੁਪਏ ਹੋਰ ਜਾਰੀ ਕੀਤੇ ਹਨ।ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਕਿਹਾ ਕਿ 22.91 ਕਰੋੜ ਰੁਪਏ ਦੀ ਰਾਸ਼ੀ ਸਕੂਲਾਂ ਵਿੱਚ ਖੇਡਾਂ ਦੇ ਸਾਜ਼ੋ-ਸਾਮਾਨ ਦੀ ਖਰੀਦ, ਲੈਬਾਰਟਰੀਆਂ ਦੇ ਵਿਕਾਸ, ਇੰਟਰਨੈਟ ਸੇਵਾਵਾਂ, ਪੀਣ ਵਾਲੇ ਪਾਣੀ ਦੇ ਪ੍ਰਬੰਧਾਂ, ਬਿਜਲੀ ਖਰਚਿਆਂ ਲਈ ਵਰਤੀ ਜਾਵੇਗੀ। ਉਨਾਂ ਕਿਹਾ ਕਿ ਇਸ ਗ੍ਰਾਂਟ ਦੀ ਵਰਤੋਂ ਸਕੂਲ ਦੀ ਇਮਾਰਤ ਦੇਰੱਖ-ਰਖਾਅ, ਪਖਾਨੇ ਬਣਾਉਣ ਅਤੇ ਬੁਨਿਆਦੀ ਸਹੂਲਤਾਂ ਵਿਚ ਹੋਰ ਸੁਧਾਰ ਕਰਨ ਲਈ ਵੀ ਖਰਚ ਕੀਤੀ ਜਾ ਸਕਦੀ ਹੈ। ਚੇਅਰਮੈਨ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਇਸ ਗ੍ਰਾਂਟ ਵਿੱਚੋਂ ਜ਼ਿਲ੍ਹਾ ਗੁਰਦਾਸਪੁਰ ਨੂੰ 132.25 ਲੱਖ ਰੁਪਏ ਮਿਲਣਗੇ।
ਚੇਅਰਮੈਨ ਬਾਜਵਾ ਨੇ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਸਿੱਖਿਆ ਖੇਤਰ ਵਿੱਚ ਬਹੁਤ ਵੱਡਾ ਸੁਧਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲਗਾਤਾਰ ਕੋਸ਼ਿਸ਼ਾਂ ਸਦਕਾ ਸੂਬੇ ਨੇ ਹਾਲ ਹੀ ਵਿੱਚ ਸਕੂਲ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦੀ ਪੀ.ਜੀ.ਆਈ. ਰੈਂਕਿੰਗ ਵਿੱਚ 1000 ਵਿੱਚੋਂ 929 ਅੰਕ ਪ੍ਰਾਪਤ ਕਰਕੇ ਚੋਟੀ ਦਾ ਸਥਾਨ ਹਾਸਲ ਕੀਤਾ ਹੈ। ਉਨਾਂ ਕਿਹਾ ਕਿ ਸੂਬਾ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਵਧਾਈ ਦੀ ਪਾਤਰ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
13 दिसंबर को राष्ट्रीय लोक अदालत का आयोजन: सत्र न्यायाधीश सत्र न्यायाधीश ने लोक अदालत के संबंध में पैनल अधिवक्ताओं के साथ बैठक की पठानको...
-
#1004_परिवारों_के_मशिया_बने_विधायक_संदीप_यादव जयपुर उधोग भवन में 2019-2020 बीड़ा की मीटिंग हुई जिसमे चार विधानसभा क्षेत्र तिजारा , किशनगढ...
-
जिला सड़क सुरक्षा समिति ने महत्वपूर्ण मुद्दों पर चर्चा की पठानकोट, 27 नवंबर (दीपक महाजन): पठानकोट की डिप्टी कमिश्नर की डॉ. पल्ल...
-
ग्रामीण बेरोजगार युवाओं हेतु डेयरी फार्मिंग हेतु चार सप्ताह का डेयरी उद्यमिता प्रशिक्षण पाठ्यक्रम प्रारंभ तिथि 01-12-2025 से 30-12-2025 तक ...
-
कनेवरी माताजी का वार्षिक महोत्सव होने जा रहा है उनकी महिमा पूरे राजस्थान में है श्री कनेरी माता जी काला भेरुजी का हर साल वहां के निजी ग्रामव...
-
ਬਟਾਲਾ 28 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ /ਬਲਵੰਤ ਸਿੰਘ ਭਗਤ) ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀਆਂ ਨੀਤੀਆਂ ਤੋਂ ਪ੍ਰਭਾਵਤ ਹੋ ਪੀੜੀਆਂ ਤੋਂ ਕਾਂਗਰਸ ਪਾਰਟੀ...
-
ਬਟਾਲਾ 5 ਸਤੰਬਰ(ਡਾ ਬਲਜੀਤ ਸਿੰਘ .ਨੀਰਜ ਸ਼ਰਮਾ.ਜਸਬੀਰ ਸਿੰਘ ) ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ...
-
भाजपा के वरिष्ठ नेता रमेश दुबे ने जिला अस्पताल पहुंचकर कोविड-19 से पीड़ित मरीजों ओर उनके परिजनों से मिलकर उनके स्वास्थ्य के बारे में चर्चा...
-
जिला उपभोक्ता झगड़ा निवारण कमीशन पठानकोट ने डॉक्टर के डी आई हॉस्पिटल पठानकोट को खराब आयक्लेव मशीन जो की गारंटी में थी नई दिलवाई पठानकोट(द...
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...

COMMENTS