ਹੁਣ ਐੱਲ-3 ਲੈਵਲ ਦੇ ਮਰੀਜ਼ਾਂ ਨੂੰ ਰੈਫਰ ਕਰਨ ਦੀ ਬਜਾਏ ਉਨ੍ਹਾਂ ਦਾ ਇਥੇ ਹੀ ਇਲਾਜ ਹੋ ਸਕੇਗਾ - ਡਾ. ਹਰਪਾਲ ਸਿੰਘ
ਬਟਾਲਾ, 25 ਜੂਨ (ਨੀਰਜ ਸ਼ਰਮਾ ਜਸਬੀਰ ਸਿੰਘ ਡਿੰਪਲ ਕੁਮਾਰ) - ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਅਕਾਸੀਜਨ ਦੇ ਐੱਲ-3 ਲੈਵਲ ਵਾਲੇ ਮਰੀਜ਼ਾਂ ਨੂੰ ਅੰਮ੍ਰਿਤਸਰ ਰੈਫਰ ਕਰਨ ਦੀ ਲੋੜ ਨਹੀਂ ਰਹੇਗੀ ਕਿਉਂਕਿ ਐੱਲ-3 ਲੈਵਲ ਅਕਾਸੀਜਨ ਦੇਣ ਵਾਲੀ ਮਸ਼ੀਨ ਹੁਣ ਸਿਵਲ ਹਸਪਤਾਲ ਬਟਾਲਾ ਵਿੱਚ ਉਪਲੱਬਧ ਕਰਵਾ ਦਿੱਤੀ ਗਈ ਹੈ। ਇਹ ਚੰਗੀ ਖਬਰ ਸਾਂਝੀ ਕਰਦਿਆਂ ਸਿਵਲ ਹਸਪਤਾਲ ਬਟਾਲਾ ਦੇ ਐੱਸ.ਐੱਮ.ਓ. ਡਾ. ਹਰਪਾਲ ਸਿੰਘ ਨੇ ਦੱਸਿਆ ਕਿ ‘ਗਿਵ ਫਾਊਂਡੇਸ਼ਨ ਬੰਗਲੌਰ’ ਵੱਲੋਂ ਹਾਈ ਫਲੋਅ ਨੇਜ਼ਲ ਕੈਨੂਲਾ (ਐੱਚ.ਐੱਫ.ਐੱਨ.ਸੀ) ਮਸ਼ੀਨ ਸਿਵਲ ਹਸਪਤਾਲ ਬਟਾਲਾ ਨੂੰ ਦਾਨ ਕੀਤੀ ਗਈ ਹੈ, ਜਿਸ ਨਾਲ ਹੁਣ ਐੱਲ-3 ਲੈਵਲ ਦੇ ਆਕਸੀਜਨ ਲੋੜੀਂਦੇ ਮਰੀਜ਼ਾਂ ਦਾ ਇਥੇ ਹੀ ਇਲਾਜ ਹੋ ਸਕੇਗਾ।
ਡਾ. ਹਰਪਾਲ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾ ਸਿਵਲ ਹਸਪਤਾਲ ਬਟਾਲਾ ਵਿੱਚ ਐੱਲ-2 ਲੈਵਲ ਦਾ ਇਲਾਜ ਹੀ ਸੰਭਵ ਸੀ ਅਤੇ ਇਹ ਮਸ਼ੀਨ ਰਾਹੀਂ ਲੋਅ ਫਲੋਅ ਤੇ ਆਕਸੀਜਨ ਦਿੱਤੀ ਜਾਂਦੀ ਸੀ, ਜੋ ਕਿ 5 ਤੋਂ 15 ਲੀਟਰ ਆਕਸੀਜਨ ਹੀ ਬਣਦੀ ਸੀ। ਉਨ੍ਹਾਂ ਕਿਹਾ ਹੁਣ ਜੋ ਨਵੀਂ ਮਸ਼ੀਨ (ਐੱਚ.ਐੱਫ.ਐੱਨ.ਸੀ) ਸਿਵਲ ਹਸਪਤਾਲ ਬਟਾਲਾ ਨੂੰ ਮਿਲੀ ਹੈ ਇਸ ਨਾਲ ਹਾਈ ਫਲੋਅ ਰਾਹੀਂ 10 ਤੋਂ 60 ਲੀਟਰ ਆਕਸੀਜਨ ਮਰੀਜ਼ ਨੂੰ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਬ ਡਵੀਜ਼ਨ ਹਸਪਤਾਲਾਂ ਵਿੱਚ ਇਸ ਮਸ਼ੀਨ ਸੁਵਿਧਾ ਕੇਵਲ ਸਿਵਲ ਹਸਪਤਾਲ ਬਟਾਲਾ ਵਿੱਚ ਹੀ ਉਪਲੱਬਧ ਹੈ। ਐੱਸ.ਐੱਮ.ਓ. ਡਾ. ਹਰਪਾਲ ਸਿੰਘ ਨੇ ‘ਗਿਵ ਫਾਊਂਡੇਸ਼ਨ ਬੰਗਲੌਰ’ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਮਸ਼ੀਨ ਬਟਾਲਾ ਸ਼ਹਿਰ ਅਤੇ ਇਲਾਕੇ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋਵੇਗੀ ਅਤੇ ਐਮਰਜੈਂਸੀ ਵਿੱਚ ਇਹ ਮਸ਼ੀਨ ਆਕਸੀਜਨ ਦੇ ਕੇ ਕਈ ਮਰੀਜ਼ਾਂ ਦੀ ਜਾਨ ਬਚਾਵੇਗੀ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
धनोल्टी: राजकीय इंटर काँलेज मैडंखाल में आज प्रतिभा दिवस एवं मातृत्व दिवस का कार्यक्रम किया गया है स्कुल के प्रधानाचार्य व मुख्य अतिथियों के ...
-
टिहरी । उत्तराखंड क्रांति दल ने उर्मिला महर को टिहरी जिलाध्यक्ष पद पर मनोनीत किया है। उर्मिला महर ने बताया कि केंद्रीय अध्यक्ष...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
Hello Friends, Pragati Media's Astrology Institute team is such a team that works with astrology and in conjunction with science. You m...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...

COMMENTS