ਬਟਾਲਾ, 7 ਜੂਨ ( ਨੀਰਜ ਸ਼ਰਮਾ ਜਸਬੀਰ ਸਿੰਘ ਡਾ ਬਲਜੀਤ ਸਿੰਘ ਢਡਿਆਲਾ) - ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਲਈ ਆਂਗਨਵਾੜੀ ਵਰਕਰਾਂ, ਮਿੰਨੀ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਕੁੱਲ 4481 ਖ਼ਾਲੀ ਆਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਦੱਸਿਆ ਕਿ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ 4481 ਆਸਾਮੀਆਂ ਵਿੱਚੋਂ ਜ਼ਿਲ੍ਹਾ ਗੁਰਦਾਸਪੁਰ ਵਿੱਚੋਂ 269 ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਅਸਾਮੀਆਂ ਭਰੀਆਂ ਜਾਣਗੀਆਂ। ਚੇਅਰਮੈਨ ਬਾਜਵਾ ਨੇ ਕਿਹਾ ਕਿ ਇਨਾਂ ਆਸਾਮੀਆਂ ਲਈ ਕੇਵਲ ਇਸਤਰੀ ਉਮੀਦਵਾਰ ਹੀ ਅਪਲਾਈ ਕਰ ਸਕਦੇ ਹਨ ਅਤੇ ਆਸਾਮੀਆਂ ਸਬੰਧੀ ਨਿਰਧਾਰਤ ਪਾਤਰਤਾ, ਸਥਾਨ, ਪਿੰਡ/ਵਾਰਡ, ਉਮਰ ਹੱਦ, ਵਿਦਿਅਕ ਯੋਗਤਾ ਆਦਿ ਸ਼ਰਤਾਂ ਦਾ ਵੇਰਵਾ ਵਿਭਾਗ ਦੀ ਵੈਬਸਾਈਟ - sswcd.punjab.gov.in ’ਤੇ ਅਪਲੋਡ ਕਰ ਦਿੱਤਾ ਗਿਆ ਹੈ।ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਦੱਸਿਆ ਕਿ ਨਿਰੋਲ ਮਾਣਭੱਤੇ ’ਤੇ ਆਧਾਰ ਉਤੇ ਕੀਤੀ ਜਾਣ ਵਾਲੀ ਭਰਤੀ ਸਬੰਧੀ ਵੇਰਵੇ ਲਈ ਵਿਭਾਗ ਦੀ ਵੈਬਸਾਈਟ ਵੀ ਵੇਖੀ ਜਾ ਸਕਦੀ ਹੈ ਜਾਂ ਸਬੰਧਤ ਜ਼ਿਲਾ ਪ੍ਰੋਗਰਾਮ ਅਫ਼ਸਰ ਜਾਂ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਦੇ ਦਫ਼ਤਰ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਜ਼ਿਲ੍ਹੇ ਦੀਆਂ ਮਹਿਲਾ ਉਮੀਦਵਾਰਾਂ ਨੂੰ ਇਸ ਭਰਤੀ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਅਪਲਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਯੋਗ ਉਮੀਦਵਾਰ ਇਸ਼ਤਿਹਾਰ ਜਾਰੀ ਹੋਣ ਦੀ ਮਿਤੀ ਤੋਂ 30 ਦਿਨਾਂ ਦੇ ਅੰਦਰ ਆਪਣਾ ਬਿਨੈ ਪੱਤਰ ਸਬੰਧਤ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਨੂੰ ਦਸਤੀ ਜਾਂ ਰਜਿਸਟਰਡ ਪੋਸਟ ਰਾਹੀਂ ਭੇਜ ਸਕਦੇ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थाना छाम क्षेत्र के एक गाँव की एक महिला द्वारा थाना छाम में अपने साथ पच्चीस लाख रुपये साइबर ठगी का मामला दर्ज कराया है।जिससे जिल...
-
कण्डीसौड़।। छाम-मैण्डखाल मोटर मार्ग पर इडियान में सड़क पर तालाब में तब्दील हो गए गढ्ढों को लेकर प्रगति मीडिया ने समाचार प्रशारित किया था,जिस...
-
उत्तरकाशी।।उत्तरकाशी जिले के धरासू थाना से कुछ दूर आगे मरगांव जाने वाली रोड के पास ऑल वेदर प्रोजेक्ट के अंतर्गत कटिंग का कार्य चल रहा था। जह...
-
टिहरी।।तिवाड़ गांव टिहरी मे करवाई जा रही वाड वाचिंग ट्रेनिंग। थौलधार।।सरकार द्वारा टिहरी के तिवाड़ गांव को पर्यटन गांव घोषित किया...
-
थाना कंडीसौड़ क्षेत्र के नगुण भवान मार्ग पर एक वाहन हुआ दुर्घटनाग्रसत। कण्डीसौड़।। देहरादून से चिन्यालीसौड़ जा रहा पिकअप वाहन नग...
-
टिहरी।। जिलाधिकारी टिहरी गढ़वाल डॉ.सौरभ गहरवार द्वारा आज अपने कार्यालय कक्ष में जनता मिलन कार्यक्रम के तहत जनता की समस्याएं सुनी गई। ...
-
कडींसौड।।विद्यालय को स्मार्ट क्लास संचालन हेतु टीएचडीसी सेवा द्वारा स्मार्ट टीवी सोलर पैनल सहित उपलब्ध कराया गया है। विद्यालय मे...
-
स्योहारा। पुलिस अधीक्षक बिजनौर नीरज कुमार जादौन ने थाना स्योहारा का औचक निरीक्षण किया। स्योहारा। पुलिस अधीक्षक बिजनौर नीरज कुमार जादौन ने थ...
-
राजस्थान मेहंदीपुर बालाजी के पास उदयपुरा गांव में आज गणगौर का त्योहार बड़ी धूमधाम से मनाया गया. नन्ही मुन्नी बच्चियों के साथ दूल्हा दुल्...
COMMENTS