ਆਂਗਨਵਾੜੀ ਵਰਕਰਾਂ ਦੀਆਂ ਆਸਾਮੀਆਂ ਭਰਨ ਲਈ ਭਰਤੀ ਪ੍ਰੀਕ੍ਰਿਆ ਜਾਰੀ
ਬਟਾਲਾ, 17 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ /ਡਾ ਬਲਜੀਤ ਸਿੰਘ ਢਡਿਆਲਾ) - ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵੱਖ-ਵੱਖ ਜ਼ਿਲਿਆਂ ਲਈ ਆਂਗਨਵਾੜੀ ਵਰਕਰਾਂ, ਮਿੰਨੀ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਕੁੱਲ 4481 ਖ਼ਾਲੀ ਆਸਾਮੀਆਂ ਦੀ ਭਰਤੀ ਪ੍ਰੀਕ੍ਰਿਆ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ 4481
ਆਸਾਮੀਆਂ ਵਿੱਚੋਂ ਜ਼ਿਲ੍ਹਾ ਗੁਰਦਾਸਪੁਰ ਵਿੱਚੋਂ 269 ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਅਸਾਮੀਆਂ ਭਰੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਨਾਂ ਆਸਾਮੀਆਂ ਲਈ ਕੇਵਲ ਇਸਤਰੀ ਉਮੀਦਵਾਰ ਹੀ ਅਪਲਾਈ ਕਰ ਸਕਦੇ ਹਨ ਅਤੇ ਆਸਾਮੀਆਂ ਸਬੰਧੀ ਨਿਰਧਾਰਤ ਪਾਤਰਤਾ, ਸਥਾਨ, ਪਿੰਡ/ਵਾਰਡ, ਉਮਰ ਹੱਦ, ਵਿਦਿਅਕ ਯੋਗਤਾ ਆਦਿ ਸ਼ਰਤਾਂ ਦਾ ਵੇਰਵਾ ਵਿਭਾਗ ਦੀ ਵੈਬਸਾਈਟ - sswcd.punjab.gov.in ’ਤੇ ਅਪਲੋਡ ਕੀਤਾ ਗਿਆ ਹੈ।ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਨਿਰੋਲ ਮਾਣਭੱਤੇ ’ਤੇ ਆਧਾਰ ਉਤੇ ਕੀਤੀ ਜਾਣ ਵਾਲੀ ਇਸ ਭਰਤੀ ਸਬੰਧੀ ਵੇਰਵੇ ਲਈ ਵਿਭਾਗ ਦੀ ਵੈਬਸਾਈਟ ਵੀ ਵੇਖੀ ਜਾ ਸਕਦੀ ਹੈ ਜਾਂ ਸਬੰਧਤ ਜ਼ਿਲਾ ਪ੍ਰੋਗਰਾਮ ਅਫ਼ਸਰ ਜਾਂ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਦੇ ਦਫ਼ਤਰ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਜ਼ਿਲ੍ਹੇ ਦੀਆਂ ਮਹਿਲਾ ਉਮੀਦਵਾਰਾਂ ਨੂੰ ਇਸ ਭਰਤੀ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਅਪਲਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਯੋਗ ਉਮੀਦਵਾਰ ਇਸ਼ਤਿਹਾਰ ਜਾਰੀ ਹੋਣ ਦੀ ਮਿਤੀ ਤੋਂ 30 ਦਿਨਾਂ ਦੇ ਅੰਦਰ ਆਪਣਾ ਬਿਨੈ ਪੱਤਰ ਸਬੰਧਤ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਨੂੰ ਦਸਤੀ ਜਾਂ ਰਜਿਸਟਰਡ ਪੋਸਟ ਰਾਹੀਂ ਭੇਜ ਸਕਦੇ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
ਕਹਿਰ ਦੀ ਬਾਰਿਸ਼ ਵਿੱਚ ਬਸਪਾ ਵਰਕਰਾਂ ਨੇ ਬੁਲੰਦ ਹੌਂਸਲੇ ਵਿੱਚ ਘੇਰੀ ਭਗਵੰਤ ਮਾਨ ਦੀ ਕੋਠੀ ਸਰਕਾਰ ਸਿਹਤ ਸਿਖਿਆ ਰੁਜ਼ਗਾਰ ਸਹੂਲਤਾਂ ਦੇਣ ਨਾਲ ਮਹਿੰਗਾਈ ਨੂੰ ਕੰਟਰੋਲ ਕ...
-
आज करवा चौथ व्रत के पावन पर्व पर शाहजहांपुर जेल में निरुद्ध महिला बंदियों को करवा चौथ पर सजने संवरने के लिए श्रृंगार सामग्री एवं साड़ियां...
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...
-
पठानकोट ज़िले का पहला गाँव रामकलवां वाई-फाई हुआ ---- कैबिनेट मंत्री पंजाब श्री लाल चंद कटारूचक ने रामकलवां गाँव पहुँचकर वाई-फाई प्रणाली लोग...

COMMENTS