ਬਟਾਲਾ, 19 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ ਵਿਨੋਦ ਸ਼ਰਮਾ) - ਪੰਜਾਬ ਸਰਕਾਰ ਵੱਲੋਂ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਮਰੜ ਵਿਖੇ ਅੰਤਰਰਾਸ਼ਟਰੀ ਪੱਧਰ ਦਾ ਹਾਕੀ ਸਟੇਡੀਅਮ ਤਿਆਰ ਕੀਤਾ ਜਾਵੇਗਾ ਤਾਂ ਜੋ ਇਸ ਇਲਾਕੇ ਦੇ ਨੌਜਵਾਨ ਵੀ ਰਾਸ਼ਟਰੀ ਖੇਡ ਵਿੱਚ ਮੁਹਾਰਤ ਹਾਸਲ ਕਰਕੇ ਅੱਗੇ ਨਿਕਲ ਸਕਣ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪਿੰਡ ਮਰੜ ਵਿਖੇ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਬਣਾਏ ਜਾਣ ਵਾਲੇ ਐਸਟਰੋਟਰੱਫ ਹਾਕੀ ਸਟੇਡੀਅਮ ਦੀ ਉਸਾਰੀ ਉੱਪਰ ਪੰਜਾਬ ਸਰਕਾਰ ਵੱਲੋਂ 5 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ
ਹਾਕੀ ਸਟੇਡੀਅਮ ਵਿੱਚ ਐਸਟਰੋਟਰੱਫ਼ ਨੀਦਰਲੈਂਡ ਤੋਂ ਐਕਸਪੋਰਟ ਕੀਤੀ ਜਾਵੇਗੀ। ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪਿੰਡ ਮਰੜ ਵਿਖੇ ਬਣਨ ਵਾਲਾ ਇਹ ਹਾਕੀ ਸਟੇਡੀਅਮ ਅੰਤਰਰਾਸ਼ਟਰੀ ਪੱਧਰ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਸਟੇਡੀਅਮ ਦੀ ਬਦੌਲਤ ਪਿੰਡ ਮਰੜ ਰਾਸ਼ਟਰੀ ਖੇਡ ਹਾਕੀ ਦੀ ਨਰਸਰੀ ਵਜੋਂ ਉੱਭਰ ਕੇ ਸਾਹਮਣੇ ਆਵੇਗਾ ਅਤੇ ਉਮੀਦ ਹੈ ਕਿ ਇਸ ਇਲਾਕੇ ਵਿੱਚੋਂ ਨਾਮੀ ਹਾਕੀ ਦੇ ਖਿਡਾਰੀ ਪੈਦਾ ਹੋਣਗੇ ਜੋ ਅੰਤਰਰਾਸ਼ਟਰੀ ਪੱਧਰ ’ਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ।ਸ. ਬਾਜਵਾ ਨੇ ਕਿਹਾ ਕਿ ਪਿੰਡ ਮਰੜ ਪਹਿਲਾਂ ਵੀ ਹਾਕੀ ਦੀ ਖੇਡ ਵਿੱਚ ਕਾਫੀ ਅੱਗੇ ਰਿਹਾ ਹੈ ਅਤੇ ਇਸ ਪਿੰਡ ਦੇ ਜੰਮਪਲ ਬ੍ਰਿਗੇਡੀਅਰ ਹਰਚਰਨ ਸਿੰਘ ਭਾਰਤੀ ਹਾਕੀ ਟੀਮ ਦੇ ਖਿਡਾਰੀ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਮਰੜ ਅਤੇ ਇਲਾਕੇ ਦੇ ਲੋਕਾਂ ਦੀ ਇਹ ਮੰਗ ਸੀ ਕਿ ਇਥੇ ਇੱਕ ਅੰਤਰਰਾਸ਼ਟਰੀ ਪੱਧਰ ਦਾ ਹਾਕੀ ਸਟੇਡੀਅਮ ਬਣਾਇਆ ਜਾਵੇ ਜਿਸਨੂੰ ਪੰਜਾਬ ਸਰਕਾਰ ਨੇ ਮਨਜ਼ੂਰ ਕਰ ਦਿੱਤਾ ਹੈ। ਸ. ਬਾਜਵਾ ਨੇ ਕਿਹਾ ਕਿ ਜਲਦੀ ਹੀ ਇਸ ਸਟੇਡੀਅਮ ਦਾ ਨਿਰਮਾਣ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਹਾਕੀ ਸਟੇਡੀਅਮ ਇਲਾਕੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਵਿਚ ਆਪਣਾ ਅਹਿਮ ਰੋਲ ਅਦਾ ਕਰੇਗਾ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਪਠਾਨਕੋਟ ਪ੍ਰੈਸ ਨੋਟ -3 ----- ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਘਰੋਟਾ ਬਲਾਕ ਦੀਆਂ ਪੰਚਾਇ...
-
राजस्थान में चल रही है बीना पेपर के बस बस वालो के पास न ही है पेपर, ना ही मानते है किसी तरह के सरकारी नियम को. राजस्थान जितनी सुंदर और Touri...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖਾਂ ਵਾਸਤੇ ਪ੍ਰੇਰਨਾ ਦਾ ਸੋਮਾ ਹੈ ਬਟਾਲਾ 14 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ਡਾ ਬਲਜੀਤ ਸਿੰਘ ਢਡਿਆਲਾ)ਜਗਤ ਗੁਰੂ ਪਹਿਲ...
-
शाहजहांपुर जेल में बंधिया के बेहतर स्वास्थ्य एवं बीमारियों से बचाव के लिए विशाल चिकित्सा शिविर आयोजित किया गया जिसमें शहर के जाने-माने वि...
-
करणी सेना हिमाचल प्रदेश की महिला शक्ति पिंकी शर्मा ने कहा की हिमाचल प्रदेश में करणी सेना ( Karni Army Himachal Pradesh )पिछले 2 सालों से का...
-
टिहरी।।(सू०वि०) जनपद टिहरी गढ़वाल के त्रिस्तरीय पंचायत चुनाव में आरक्षण रोस्टर जारी होने के फलस्वरूप 578 आपत्तियां दर्ज हुई। दर्ज...
COMMENTS