ਹਰ ਵਿਅਕਤੀ ਕੋਰੋਨਾ ਤੋਂ ਬਚਣ ਲਈ ਸਾਵਧਾਨੀਆਂ ਦੀ ਪਾਲਣਾ ਜਰੂਰ ਕਰੇ
ਬਟਾਲਾ, 23 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ ਵਿਨੋਦ ਸ਼ਰਮਾ) - ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ ਨੇ ਸਮੂਹ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲਣ ਸਮੇਂ ਮੂੰਹ ਉੱਪਰ ਮਾਸਕ ਜਰੂਰ ਪਾਉਣ। ਉਨਾਂ ਕਿਹਾ ਕਿ ਕੋਰੋਨਾ ਵਾਇਰਸ ਅਜੇ ਖਤਮ ਨਹੀਂ ਹੋਇਆ ਹੈ ਇਸ ਲਈ ਸਾਰਿਆਂ ਨੂੰ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਉਨਾਂ ਕਿਹਾ ਕਿ ਹਰ ਕਿਸੇ ਨੂੰ ਘੱਟੋ-ਘੱਟ 6 ਫੁੱਟ ਦੀ ਸਮਾਜਿਕ ਦੂਰੀ ਰੱਖਣੀ ਚਾਹੀਦੀ ਹੈ ਅਤੇ ਭੀੜ ਵਾਲੀਆਂ ਥਾਵਾਂ ਉੱਪਰ ਨਹੀਂ ਜਾਣਾ ਚਾਹੀਦਾ। ਉਨਾਂ ਕਿਹਾ ਕਿ ਜਨਤਕ ਥਾਵਾਂ ਉੱਪਰ ਥੁੱਕਣ ’ਤੇ ਸਖਤ ਮਨਾਹੀ ਹੈ।
ਉਨ੍ਹਾਂ ਕਿਹਾ ਕਿ ਬਾਰ-ਬਾਰ ਹੱਥਾਂ ਨੂੰ ਸਾਬਣ ਨਾਲ ਚੰਗੀ ਤਰਾਂ ਧੋਣਾ ਚਾਹੀਦਾ ਹੈ, ਦੂਸਰੇ ਵਿਅਕਤੀਆਂ ਨਾਲ ਹੱਥ ਮਿਲਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਵੈਕਸੀਨ ਜਰੂਰ ਲਗਵਾਉਣੀ ਚਾਹੀਦੀ ਹੈ।ਐੱਸ.ਐੱਸ.ਪੀ. ਬਟਾਲਾ ਨੇ ਕਿਹਾ ਕਿ ਪੁਲਿਸ ਜਵਾਨਾਂ ਵਲੋਂ ਮਿਸ਼ਨ ਫ਼ਤਿਹ ਤਹਿਤ ਲੋਕਾਂ ਨੂੰ ਕੋਰੋਨਾ ਵਾਇਰਸ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਸ ਮੁਹਿੰਮ ਵਿੱਚ ਪੁਲਿਸ ਨੂੰ ਲੋਕਾਂ ਦਾ ਵੀ ਸਹਿਯੋਗ ਮਿਲ ਰਿਹਾ ਹੈ। ਉਨਾਂ ਕਿਹਾ ਕਿ ਕੁਝ ਵਿਅਕਤੀ ਜੋ ਜਾਣਬੁੱਝ ਕੇ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਮਾਸਕ ਨਹੀਂ ਪਾ ਰਹੇ ਹਨ, ਪੁਲਿਸ ਵਿਭਾਗ ਵਲੋਂ ਉਨਾਂ ਦੇ ਚਲਾਨ ਕੱਟੇ ਜਾ ਰਹੇ ਹਨ। ਉਨਾਂ ਕਿਹਾ ਕਿ ਕੋਰੋਨਾ ਵਾਇਰਸ ਇੱਕ ਲਾਗ ਦੀ ਬਿਮਾਰੀ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਹਦਾਇਤਾਂ ਦੀ ਪਾਲਣਾ ਤੋਂ ਛੋਟ ਨਹੀਂ ਦਿੱਤੀ ਜਾ ਸਕਦੀ। ਉਨਾਂ ਕਿਹਾ ਕਿ ਕਿਸੇ ਇੱਕ ਵਿਅਕਤੀ ਦੀ ਲਾਪਰਵਾਹੀ ਪੂਰੇ ਸਮਾਜ ਲਈ ਖਤਰਾ ਬਣ ਸਕਦਾ ਹੈ ਇਸ ਲਈ ਪੁਲਿਸ ਵਿਭਾਗ ਵਲੋਂ ਪੂਰੀ ਮੁਸ਼ਤੈਦੀ ਵਰਤੀ ਜਾ ਰਹੀ ਹੈ। ਉਨਾਂ ਸਮੂਹ ਪੁਲਿਸ ਜ਼ਿਲਾ ਬਟਾਲਾ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੇ ਮਿਸ਼ਨ ਫ਼ਤਿਹ ਨਾਲ ਜੁੜਨ ਅਤੇ ਕੋਰੋਨਾ ਨੂੰ ਹਰਾਉਣ ਵਿਚ ਆਪਣਾ ਯੋਗਦਾਨ ਪਾਉਣ।
[Important News]$type=slider$c=4$l=0$a=0$sn=600$c=8
अधिक खबरे देखे .
-
जिला भाषा कार्यालय, पठानकोट ने उर्दू आमोद पाठ्यक्रम में प्रवेश शुरू किया: शोध अधिकारी डॉ. राजेश कुमार पठानकोट, 5 दिसंबर 2025 (दीपक महाजन) ...
-
हल्का भोआ में कांग्रेस और बीजेपी को लगा बड़ा झटका पूर्व ब्लॉक समिति चेयरमैन सहित दर्जनों परिवार मंत्री कटारूचक्क के नेतृत्व में 'आप...
-
जिला पठानकोट से सटे जम्मू कश्मीर की सीमा चौकियों पर खनन सामग्री की रैंडम चेकिंग के लिए जिला प्रशासन द्वारा टीमें गठित पठानकोट, 10 दिसंबर (...
-
18 पंजाव रैलीमैट (हर मैदान फतेह) का बैटल हौनर ब्राचील पास अँड वाली मलिक 1971 युद्ध का विजय दिवस समारोह। पठानकोट 8 दिसम्बर 2025 (दीपक महाज...
-
4 से 6 दिसंबर तक पठानकोट और गुरदासपुर ज़िले के प्रत्येक ख़ज़ाना कार्यालय में पेंशनभोगियों की EKYC करके पेंशनभोगी सेवा पोर्टल से जोड़ा जाएगा ...
-
जिला परिषद और ब्लॉक समिति चुनावों के संबंध में किए गए कार्यों की समीक्षा के लिए उपायुक्त ने प्रशासनिक अधिकारियों के साथ एक विशेष बैठक की। ...
-
जिला परिषद एवं ब्लॉक समिति (पंचायत समिति) चुनाव, 2025 के दौरान किसी भी प्रकार के हथियार ले जाने पर प्रतिबंध के आदेश जारी पठानकोट, 1 दिसंबर...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
ਗੁਰਦਾਸਪੁਰ 02 ਮਾਰਚ ਫ਼ਰਵਰੀ( ਜਗਜੀਤ ਸਿੰਘ ਪੱਡਾ ਨੀਰਜ ਸ਼ਰਮਾ ਜਸਬੀਰ ਸਿੰਘ) *ਸਕੱਤਰ ਸਕੂਲ ਸਿੱਖਿਆ ਅਜੋਏ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਤੇ ਡਾਇਰੈਕਟਰ ਜਨਰਲ ਸਕੂਲ ਸਿੱ...
-
13 दिसंबर को राष्ट्रीय लोक अदालत का आयोजन: सत्र न्यायाधीश सत्र न्यायाधीश ने लोक अदालत के संबंध में पैनल अधिवक्ताओं के साथ बैठक की पठानको...

COMMENTS