ਬੁਖਾਰ ਹੋਣ ’ਤੇ ਜਲਦੀ ਨੇੜੇ ਦੇ ਸਿਹਤ ਕੇਂਦਰ ’ਚ ਕਰਵਾਈ ਜਾਵੇ ਜਾਂਚ
ਬਟਾਲਾ, 9 ਜੂਨ ( ਨੀਰਜ ਸ਼ਰਮਾ ਜਸਬੀਰ ਸਿੰਘ ਚੰਦਰ ਮੋਹਨ) - ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਕਾਰਜਕਾਰੀ ਐੱਸ.ਐੱਮ.ਓ. ਡਾ. ਹਰਪਾਲ ਸਿੰਘ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਡੇਂਗੂ ਬੁਖਾਰ ਤੋਂ ਬਚਣ ਲਈ ਸਾਵਧਾਨੀ ਵਰਤਦੇ ਹੋਏ ਆਪਣੇ ਘਰਾਂ ਅਤੇ ਕੰਮਕਾਜੀ ਥਾਵਾਂ ਨੇੜੇ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਡੇਂਗੂ ਬੁਖਾਰ ਹੋਰ ਵੀ ਘਾਤਕ ਸਾਬਤ ਹੋ ਸਕਦਾ ਹੈ ਇਸ ਲਈ ਇਹਤਿਆਤ ਵਰਤਣੀ ਬੇਹੱਦ ਜਰੂਰੀ ਹੈ।
ਡਾ. ਹਰਪਾਲ ਸਿੰਘ ਨੇ ਕਿਹਾ ਕਿ ਖਾਂਸੀ, ਜੁਖਾਮ ਜਾਂ ਬੁਖਾਰ ਹੋਵੇ ਤਾਂ ਉਸ ਦੀ ਜਾਂਚ ਜਲਦੀ ਤੋਂ ਜਲਦੀ ਨੇੜੇ ਦੇ ਸਰਕਾਰੀ ਹਸਪਤਾਲ/ਡਿਸਪੈਸਰੀ/ਸਿਹਤ ਕੇਂਦਰ ’ਚ ਜਾ ਕੇ ਕਰਵਾਈ ਜਾਵੇ। ਉਨਾਂ ਕਿਹਾ ਕਿ ਡੇਂਗੂ ਤੇ ਮਲੇਰੀਆ ਦਾ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਡਾ. ਹਰਪਾਲ ਸਿੰਘ ਨੇ ਦੱਸਿਆ ਕਿ ਆਪਣੇ ਘਰਾਂ ਦੇ ਆਲੇ ਦੁਆਲੇ ਦੀ ਸਫ਼ਾਈ ਰੱਖੀ ਜਾਵੇ। ਕੂਲਰਾਂ ਦੇ ਪਾਣੀ ਤੇ ਫਰਿਜ ਦੀ ਟਰੇਅ ਹਫਤੇ ਦੇ ਹਰ ਸ਼ੁਕਰਵਾਰ ਇੱਕ ਵਾਰ ਜਰੂਰ ਸਾਫ ਕੀਤੀ ਜਾਵੇ। ਉਨਾਂ ਕਿਹਾ ਕਿ ਘਰਾਂ ਦੀਆਂ ਛੱਤਾਂ ਤੇ ਪੁਰਾਣੇ ਟਾਇਰ ਅਤੇ ਹੋਰ ਕੋਈ ਕਬਾੜ ਨਾ ਰੱਖਿਆ ਜਾਵੇ ਜਿਸ ਨਾਲ ਮੱਛਰ ਪੈਦਾ ਹੁੰਦਾ ਹੋਵੇ। ਕਾਰਜਕਾਰੀ ਐੱਸ.ਐੱਮ.ਓ. ਡਾ. ਹਰਪਾਲ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕੋਰੋਨਾ ਦੇ ਨਾਲ ਨਾਲ ਆਮ ਲੋਕਾਂ ਨੂੰ ਮੌਸਮੀ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਲਾਜ ਨਾਲੋਂ ਹਮੇਸ਼ਾਂ ਹੀ ਪਰਹੇਜ਼ ਚੰਗਾ ਹੁੰਦਾ ਹੈ ਅਤੇ ਸਿਹਤ ਵਿਭਾਗ ਦੀ ਇਹ ਪੂਰੀ ਕੋਸ਼ਿਸ਼ ਹੈ ਕਿ ਲੋਕਾਂ ਵਿੱਚ ਜਾਗਰੂਕਤਾ ਲਿਆ ਕੇ ਬਿਮਾਰੀ ਨੂੰ ਹੋਣ ਹੀ ਨਾ ਦਿੱਤਾ ਜਾਵੇ।
[Important News]$type=slider$c=4$l=0$a=0$sn=600$c=8
अधिक खबरे देखे .
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿ...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...

COMMENTS