ਬਟਾਲਾ 3 ਜੂਨ ( ਨੀਰਜ ਸ਼ਰਮਾ/ ਜਸਬੀਰ ਸਿੰਘ/ਵਿਨੋਦ ਸ਼ਰਮਾ) ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤਹਿਤ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ‘ਰਾਬਤਾ ਮੁਹਿੰਮ’ ਸਫਲਤਾ ਪੂਰਨ ਢੰਗ ਨਾਲ ਸਿਰੇ ਚਾੜਿਆ ਗਿਆ ਹੈ। ਇੱਕ ਹਫ਼ਤਾ 24 ਤੋਂ 31 ਮਈ ਤੱਕ ਚੱਲੀ ਇਸ ਮਾਪੇ-ਅਧਿਆਪਕ ਰਾਬਤਾ ਮੁਹਿੰਮ ਦੌਰਾਨ ਪ੍ਰਾਇਮਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਦੇ ਮਾਪਿਆਂ ਨਾਲ਼ ਫ਼ੋਨ ਰਾਹੀਂ ਰਾਬਤਾ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਪਾਲ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ਾਂ ਬੱਚਿਆਂ ਦੀ ਪੜਾਈ, ਸਿਹਤ ਸੰਭਾਲ, ਦਾਖਲਾ ਮੁਹਿੰਮ ਦੇ ਪ੍ਰਚਾਰ, ਕੋਰੋਨਾ ਮਹਾਂਮਾਰੀ ਤੋਂ ਬਚਾਅ ਦੇ ਨਾਲ ਨਾਲ ਉਨਾਂ ਦੇ ਸਰਵਪੱਖੀ ਵਿਕਾਸ ਬਾਰੇ ਮਾਪਿਆਂ ਨਾਲ ਵਿਚਾਰ-ਚਰਚਾ ਕਰਨਾ ਸੀ। ਇਸ ਦੌਰਾਨ ਉਨ੍ਹਾਂ ਸਮੇਤ ਉਪ-ਜ਼ਿਲਾ ਸਿੱਖਿਆ ਅਫ਼ਸਰ, ਪਿ੍ਰੰਸੀਪਲ ਡਾਇਟ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ‘ਪੜੋ ਪੰਜਾਬ, ਪੜਾਓ ਪੜਾਓ ਪੰਜਾਬ’ ਟੀਮ ਦੇ ਜ਼ਿਲ੍ਹਾ ਬਲਾਕ ਅਤੇ ਕਲੱਸਟਰ ਟੀਮ ਮੈਂਬਰਾਂ, ਅਧਿਆਪਕਾਂ ਅਤੇ ਹੋਰ ਸਹਾਇਕ ਸਟਾਫ ਨੇ ਫ਼ੋਨ ਕਾਲ ਅਤੇ ਵੀਡੀਓ ਕਾਨਫਰੰਸਿੰਗ ਰਾਹੀਂ ਇਕੱਲੇ-ਇਕੱਲੇ ਬੱਚੇ ਦੇ ਮਾਪਿਆਂ ਨਾਲ ਗੱਲਬਾਤ ਕਰਕੇ ਆਨਲਾਈਨ ਪੜ੍ਹਾਈ ਬਾਰੇ ਜਾਣਕਾਰੀ ਦਿੱਤੀ ਅਤੇ ਸਿੱਖਿਆ ਵਿਭਾਗ ਵੱਲੋਂ ‘ਘਰ ਬੈਠੇ ਸਿੱਖਿਆ’ ਤਹਿਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਦੱਸਿਆ। ਅਧਿਆਪਕਾਂ ਨੇ ਟੀ.ਵੀ. ਕਲਾਸਾਂ ਦੀ ਸਮਾਂ ਸਾਰਣੀ, ਸਰਕਾਰੀ ਸਕੂਲਾਂ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ, ਨੈਤਿਕ ਸਿੱਖਿਆ ਅਤੇ ‘ਸਵਾਗਤ ਜ਼ਿੰਦਗੀ’ ਬਾਰੇ ਕਿਤਾਬ ਦੀ ਮਾਪਿਆਂ ਨੂੰ ਵਿਸ਼ੇਸ਼ ਤੌਰ ’ਤੇ ਜਾਣਕਾਰੀ ਦਿੱਤੀ। ਅਧਿਆਪਕਾਂ ਨੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਦਾਖ਼ਲਾ ਕਰਵਾਉਣ ਲਈ ਪ੍ਰਚਾਰ ਕਰਨ ਹਿੱਤ ਮਾਪਿਆਂ ਨੂੰ ਵੀ ਪ੍ਰੇਰਿਤ ਕੀਤਾ।
ਜ਼ਿਲ੍ਹਾ ਸਿੱਖਿਆ ਅਫ਼ਸਰ ਹਰਪਾਲ ਸਿੰਘ ਨੇ ਦੱਸਿਆ ਕਿ ਬੱਚਿਆਂ ਨੂੰ ਪੜ੍ਹਾਈ ਅਤੇ ਪਾਠਕ੍ਰਮ ਨਾਲ ਜੋੜ ਕੇ ਰੱਖਣ ਲਈ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੇ ਵਧੀਆ ਕਾਰਗੁਜ਼ਾਰੀ ਨਿਭਾਈ ਹੈ। ਇਹ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਮਾਪਿਆਂ ਨੂੰ ਸੋਸ਼ਲ ਮੀਡੀਆ ਦੀ ਸਹਾਇਤਾ ਨਾਲ ਜਾਗਰੂਕ ਕੀਤਾ ਗਿਆ। ਬਹੁਤ ਸਾਰੇ ਮਾਪਿਆਂ ਦੀ ਸਹਿਮਤੀ ਨਾਲ ਫੋਨ ਕਾਲਾਂ ਨੂੰ ਰਿਕਾਰਡ ਵੀ ਕੀਤਾ ਗਿਆ ਹੈ ਜਿਨਾਂ ਨੂੰ ਸੋਸ਼ਲ ਮੀਡੀਆ ਰਾਹੀਂ ਸਾਂਝਾ ਕਰਕੇ ਹੋਰ ਮਾਪਿਆਂ ਨੂੰ ਵੀ ਸਰਕਾਰੀ ਸਕੂਲਾਂ ਪ੍ਰਤੀ ਪ੍ਰੇਰਿਤ ਕੀਤਾ ਜਾਵੇਗਾ। ਇਸ ਨਿਵੇਕਲੀ ਪਹਿਲਕਦਮੀ ਪ੍ਰਤੀ ਮਾਪਿਆਂ ਨੇ ਵੀ ਭਾਰੀ ਉਤਸ਼ਾਹ ਦਿਖਾਇਆ।
[Important News]$type=slider$c=4$l=0$a=0$sn=600$c=8
अधिक खबरे देखे .
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
ਬਟਾਲਾ, 13 ਦਸੰਬਰ ( ਨੀਰਜ ਸ਼ਰਮਾ, ਜਸਬੀਰ ਸਿੰਘ) ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਰੈੱਡ ਰਿਬ...
-
टिहरी में लोकसभा चुनाव की तैयारियां हुई पूरी, जिला निर्वाचन अधिकारी ने ली बैठक एवं अपर पुलिस अधीक्षक ने पुलिस कर्मियों को किया ब्रीफ। टिहरी ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
9वे दिन सच आया सामने, पिता के साथ पुलिस अधीक्षक श्री किरीट राठोड जी ने किया प्रेस -----!! देवरिया के भलुअनी थाना का था मामला--! ...
-
एकौना थाने का औचक निरीक्षण-! पुलिस अधीक्षक द्वारा थाना एकौना का औचक निरीक्षण किया करते हुए आवास, भोजनालय, बैरक का मुआइना किया साथ मे...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
બનાસકાંઠા જિલ્લાના ધાનેરા શહેરમાં ધાનેરા તાલુકાના તેમજ રાજસ્થાનમાંથી ખેડૂતો ખાતર અને બિયારણ લેવા માટે આવતા હોય છે પરંતુ છેલ્લા ઘણા સમયથી ધા...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...

COMMENTS