ਮਾਲ ਵਿਭਾਗ ਵੱਲੋਂ ਜਮਾਂਬੰਦੀਆਂ ਦੀਆਂ ਫਰਦਾਂ ਘਰ ਵਿੱਚ ਹੀ ਮੁਹੱਈਆ ਕਰਵਾਉਣ ਦੀ ਦਿੱਤੀ ਜਾਵੇਗੀ ਸਹੂਲਤ - ਵਿਧਾਇਕ ਬਾਜਵਾ
ਬਟਾਲਾ, 16 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ ਵਿਨੋਦ ਸ਼ਰਮਾ) - ਪੰਜਾਬ ਸਰਕਾਰ ਵੱਲੋਂ ਰਾਜ ਦੇ ਵਸਨੀਕਾਂ ਨੂੰ ਉਨ੍ਹਾਂ ਦੀਅ ਜਾਇਦਾਦਾਂ ਦੀਆਂ ਜਮਾਂਬੰਦੀਆਂ ਦੀਆਂ ਪ੍ਰਮਾਣਿਤ ਕਾਪੀਆਂ (ਫਰਦਾਂ) ਜੋ ਹੁਣ ਤੱਕ ਸੂਬੇ ਵਿਚ 172 ਫਰਦ ਕੇਂਦਰਾਂ ਅਤੇ 516 ਸੇਵਾ ਕੇਂਦਰਾਂ ਰਾਹੀਂ ਜਨਤਾ ਨੂੰ ਕਾਊਂਟਰਾਂ ‘ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਹੁਣ ਉਨਾਂ ਨੂੰ ਆਪਣੇ ਘਰਾਂ ‘ਚ ਹੀ ਮੁਹੱਈਆ ਕਰਵਾਈਆਂ ਜਾਣਗੀਆਂ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਾਦੀਆਂ ਵਿਧਾਨ ਸਭਾ ਹਲਕੇ ਦੇ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਦੱਸਿਆ ਕਿ ਆਪਣੀ ਜਾਇਦਾਦ ਦੀ ਜਮਾਂਬੰਦੀ ਦੀ ਪ੍ਰਮਾਣਤ ਕਾਪੀ ਪ੍ਰਾਪਤ ਕਰਨ ਦੇ ਚਾਹਵਾਨ ਵਿਅਕਤੀ ਨੂੰ ਸਿਰਫ ਆਨਲਾਈਨ ਅਪਲਾਈ ਕਰਨਾ ਅਤੇ ਲੋੜੀਂਦੀ ਫੀਸ ਅਦਾ ਕਰਨੀ ਪਵੇਗੀ ਅਤੇ ਇਹ ਫਰਦਾਂ ਕੰਮਕਾਜ ਵਾਲੇ 3-4 ਦਿਨਾਂ ਦੇ ਅੰਦਰ ਅੰਦਰ ਉਸ ਦੇ ਪਤੇ ‘ਤੇ ਸਪੀਡ ਪੋਸਟ / ਰਜਿਸਟਰਡ ਪੋਸਟ ਰਾਹੀਂ ਪਹੁੰਚਾ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਇਹ ਸੇਵਾ ਮੁਹੱਈਆ ਕਰਵਾਉਣ ਲਈ ਪੰਜਾਬ ਮਾਲ ਵਿਭਾਗ ਵੱਲੋਂ ਡਾਕ ਵਿਭਾਗ, ਚੰਡੀਗੜ ਡਵੀਜਨ ਨਾਲ ਇਕਰਾਰਨਾਮਾ ਕੀਤਾ ਗਿਆ ਹੈ।
ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਇਸ ਨਾਲ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਹੋਵੇਗੀ ਕਿਉਂਕਿ ਉਹਨਾਂ ਨੂੰ ਅਰਜੀ ਜਮਾਂ ਕਰਵਾਉਣ ਜਾਂ ਫੀਸਾਂ ਅਦਾ ਕਰਨ ਅਤੇ ਫਰਦ ਲੈਣ ਲਈ ਕਈ ਕਾਊਂਟਰਾਂ ’ਤੇ ਕਤਾਰ ਵਿੱਚ ਖੜਨਾ ਪੈਂਦਾ ਸੀ। ਇਸ ਤੋਂ ਇਲਾਵਾ, ਮਹਾਂਮਾਰੀ ਸਮੇਂ ਦੌਰਾਨ ਜਦੋਂ ਲੋਕਾਂ ਦੇ ਇੱਕਠ ਨੂੰ ਘਟਾਉਣ ਦੀ ਜਰੂਰਤ ਹੈ, ਇਹ ਸੇਵਾ ਬਹੁਤ ਲਾਹੇਵੰਦ ਸਾਬਤ ਹੋਵੇਗੀ। ਬਿਨੈਕਾਰ ਆਨਲਾਈਨ ਲੈਂਡ ਰਿਕਾਰਡ ਸਬੰਧੀ ਵੇਰਵੇ ਵੈਬਸਾਈਟ https://jamabandi.punab.gov.in ‘ਤੇ ਵੇਖ ਸਕਦੇ ਹਨ, ਖੁਦ ਵੈਬਸਾਈਟ ‘ਤੇ ਆਨਲਾਈਨ ਬਿਨੈ ਪੱਤਰ ਜਮਾਂ ਕਰਾਉਣ ਅਤੇ ਕੋਰੀਅਰ/ ਰਜਿਸਟਰਡ ਪੋਸਟ ਰਾਹੀਂ ਪੰਜਾਬ ਵਿੱਚ ਡਿਲੀਵਰੀ ਲਈ 100 ਰੁਪਏ, ਦੇਸ ਦੇ ਦੂਸਰੇ ਰਾਜਾਂ ਵਿਚ ਡਿਲੀਵਰੀ ਲਈ 200 ਰੁਪਏ ਅਤੇ ਈਮੇਲ ਰਾਹੀਂ ਫਰਦ ਲੈਣ ਲਈ ਪ੍ਰਤੀ ਫਰਦ 50 ਰੁਪਏ ਫੀਸ ਦੀ ਅਦਾਇਗੀ ਕਰਨੀ ਹੋਵੇਗੀ। ਲੋੜੀਂਦੀ ਫੀਸ ਜਮਾਂ ਕਰਵਾਉਣ ਉਪਰੰਤ ਬਿਨੈਕਾਰ ਜਮਾਂਬੰਦੀ ਦੀ ਕਾਪੀ (ਫਰਦ) ਡਾਕ/ਈ-ਮੇਲ ਰਾਹੀਂ ਜਾਂ ਉਸ ਦੇ ਘਰ ਹੀ ਪ੍ਰਾਪਤ ਕਰ ਸਕਦਾ ਹੈ। ਸਰਕਾਰੀ ਫੀਸ ਦੇ ਨਾਲ ਸਰਵਿਸ ਚਾਰਜ ਅਤੇ ਪੀ.ਐਲ.ਆਰ.ਐੱਸ. ਸਹੂਲਤ ਖਰਚੇ ਆਨਲਾਈਨ ਪੇਮੈਂਟ ਗੇਟਵੇ ਰਾਹੀਂ ਜਮਾਂ ਕਰਨੇ ਹੋਣਗੇ।ਸ. ਬਾਜਵਾ ਨੇ ਦੱਸਿਆ ਕਿ ਅਰਜੀ ਦੀ ਪ੍ਰਕਿਰਿਆ ਹਰ ਪੜਾਅ ’ਤੇ ਐਸਐਮਐਸ ਰਾਹੀਂ ਬਿਨੈਕਾਰਾਂ ਨੂੰ ਭੇਜੀ ਜਾਵੇਗੀ। ਇਸ ਦੇ ਨਾਲ ਹੀ ਉਹ ਬਿਨੈਪੱਤਰ ਦੀ ਸਥਿਤੀ ਨੂੰ ਆਨਲਾਈਨ ਟਰੈਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪਹਿਲ ਜਨਤਾ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਵਿੱਚ ਵਾਧਾ ਕਰਨ ਵਿੱਚ ਸਹਾਈ ਹੋਵੇਗੀ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
-
टैक्सी यूनियन के अध्यक्ष के नेतृत्व में नवसृजित थानाध्यक्ष एवं उनकी टीम का किया स्वागत कार्यक्रम। मैडंखाल।।बैठक में टैक्सी यूनिय...
-
विकासखंड थौलधार में एन आर एल एम की हुई क्लस्टर बैठक।। टिहरी।।बैठक में स्वयं सहायता समूह की विभिन्न क्षेत्र की सहायता समूह के सदस...
-
जीरो बजट प्राकृतिक खेती भारतीय कृषि की प्राचीनतम पद्धति है प्राकृतिक खेती. डॉ राकेश यादव किसान मोर्चा जिला महामंत्री उमरिया मध्य प्रदेश ...
-
टिहरी।। जिला सड़क सुरक्षा समिति की बैठक आज जिला सभागार नई टिहरी में जिला मजिस्ट्रेट/अध्यक्ष जिला सड़क सुरक्षा समिति टिहरी गढ़वाल डाॅ.सौरभ गह...
-
कोलकाता स्ट्रीट साइड प्रामाणिक कोलकाता स्ट्रीट साइड फास्ट फूड अब ग्रांट रोड रेलवे स्टेशन के पास आपको चटपटे व्यंजनों से रूबरू कराता है। खड़े...
-
कैबिनेट मंत्री सतपाल महाराज ने 1313.55 लाख की 11 विभागीय योजनाओं का किया शिलान्यास। टिहरी। उत्तराखण्ड सरकार के कैबिनेट मंत्री सत...
-
टिहरी।।जनता दरबार कार्यक्रम जिला कलेक्ट्रेट के कार्यालय कक्ष में जिलाधिकारी टिहरी गढ़वाल डाॅ. सौरभ गहरवार एवं मुख्य विकास अधिकारी मनीष कुमार ...
-
ग्राम प्रधानों ने ब्लॉक मुख्यालय थौलधार में जड़ा ताला। थौलधार।।ब्लॉक मुख्यालय थौलधार में विकासखंड के ग्राम प्रधान पूर्व निर्धारि...
-
ਜ਼ਿਲ੍ਹੇ ਦੀਆਂ ਸਹਿਕਾਰੀ ਕਿਰਤ ਤੇ ਉਸਾਰੀ ਸਭਾਵਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਹਿਰੀ ਦਫਤਰ ਅੱਗੇ ਲਾਇਆ ਗਿਆਂ ਰੋਸ ਧਰਨਾ ਅੰਮ੍ਰਿਤਸਰ,5 ਫਰਵਰੀ (ਪੱਤਰ ਪ੍ਰੇਰਕ ਬਲ...
COMMENTS