ਬਟਾਲਾ, 19 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ ਡਾ ਬਲਜੀਤ ਸਿੰਘ ਢਡਿਆਲਾ) - ਸੂਬੇ ਦੇ ਉਚੇਰੀ ਸਿੱਖਿਆ ਅਤੇ ਭਸ਼ਾਵਾਂ ਬਾਰੇ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੇਸ਼ ਦੇ ਮਹਾਨ ਅਥਲੀਟ ਉਡਣੇ ਸਿੱਖ ਮਿਲਖਾ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮਿਲਖਾ ਸਿੰਘ ਜੋ 91 ਵਰ੍ਹਿਆਂ ਦੇ ਸਨ, ਬੀਤੀ ਅੱਧੀ ਰਾਤ ਪੀ.ਜੀ.ਆਈ., ਚੰਡੀਗੜ੍ਹ ਵਿਖੇ ਕੋਵਿਡ ਨਾਲ ਜੂਝਦਿਆਂ ਚੱਲ ਵਸੇ। ਉਹ ਆਪਣੇ ਪਿੱਛੇ ਇਕ ਪੁੱਤਰ ਤੇ ਤਿੰਨ ਬੇਟੀਆਂ ਛੱਡ ਗਏ। ਉਨ੍ਹਾਂ ਦਾ ਪੁੱਤਰ ਜੀਵ ਮਿਲਖਾ ਸਿੰਘ ਉੱਘਾ ਗੌਲਫਰ ਹੈ।ਆਪਣੀ ਸੰਵੇਦਨਾਂ ਜ਼ਾਹਰ ਕਰਦਿਆਂ ਕੈਬਨਿਟ ਮੰਤਰੀ ਸ. ਤ੍ਰਿਪਤ
ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਮਿਲਖਾ ਸਿੰਘ ਦੇਸ਼ ਦਾ ਮਾਣ ਸੀ। ਉਨ੍ਹਾ ਕਿਹਾ ਕਿ ਉਡਣਾ ਸਿੱਖ ਨਾਲ ਜਾਣੇ ਜਾਂਦੇ ਮਿਲਖਾ ਸਿੰਘ ਓਲੰਪਿਕ ਫਾਈਨਲ ਵਿੱਚ ਪੁੱਜਣ ਅਤੇ ਰਾਸ਼ਟਰਮੰਡਲ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਵਾਲੇ ਦੇਸ਼ ਦੇ ਪਹਿਲੇ ਅਥਲੀਟ ਸਨ। ਉਹ 100 ਕਰੋੜ ਤੋਂ ਵੱਧ ਆਬਾਦੀ ਵਾਲੇ ਦੇਸ਼, ਭਾਰਤ ਦੇ ਆਈਕੌਨ ਖਿਡਾਰੀ ਸਨ। ਉਨ੍ਹਾਂ 1960 ਦੀਆਂ ਰੋਮ ਓਲੰਪਿਕ ਖੇਡਾਂ ਦੀ 400 ਮੀਟਰ ਦੌੜ ਵਿੱਚ ਚੌਥਾ ਸਥਾਨ ਹਾਸਲ ਕੀਤਾ। ਉਨ੍ਹਾਂ 1958 ਦੀਆਂ ਕਾਰਡਿਫ ਰਾਸ਼ਟਰਮੰਡਲ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਤੋਂ ਇਲਾਵਾ 1958 ਦੀਆਂ ਟੋਕੀਓ ਏਸ਼ਿਆਈ ਖੇਡਾਂ ਤੇ 1962 ਦੀਆਂ ਜਕਾਰਤਾ ਏਸੀਿਆਈ ਖੇਡਾਂ ਵਿੱਚ ਦੋ-ਦੋ ਸੋਨ ਤਮਗੇ ਜਿੱਤੇ। ਮਿਲਖਾ ਸਿੰਘ ਨੇ ਭਾਰਤ ਵੱਲੋਂ ਤਿੰਨ ਓਲੰਪਿਕਸ (1956 ਮੈਲਬਰਨ, 1960 ਰੋਮ ਤੇ 1964 ਟੋਕੀਓ) ਵਿੱਚ ਹਿੱਸਾ ਲਿਆ। ਮਿਲਖਾ ਸਿੰਘ ਨੂੰ ਭਾਰਤ ਸਰਕਾਰ ਨੇ ਖੇਡਾਂ ਵਿੱਚ ਪਾਏ ਯੋਗਦਾਨ ਸਦਕਾ ਦੇਸ਼ ਦੇ ਚੌਥੇ ਸਰਵਉੱਚ ਨਾਗਰਿਕ ਸਨਮਾਨ ਪਦਮ ਸ੍ਰੀ ਨਾਲ ਸਨਮਾਨਿਆ।ਸ. ਬਾਜਵਾ ਨੇ ਕਿਹਾ ਕਿ ਮਿਲਖਾ ਸਿੰਘ ਉਨ੍ਹਾਂ ਦੇ ਹਰਮਨ ਪਿਆਰੇ ਅਥਲੀਟ ਰਹੇ ਹਨ ਅਤੇ ਉਨ੍ਹਾਂ ਦੇ ਤੁਰ ਜਾਣ ਨਾਲ ਮੈਨੂੰ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਕਿਹਾ ਪੰਜਾਬ ਨੂੰ ਆਪਣੇ ਇਸ ਮਹਾਨ ਅਥਲੀਟ ਉਤੇ ਹਮੇਸ਼ਾ ਮਾਣ ਰਹੇਗਾ। ਸ. ਬਾਜਵਾ ਨੇ ਮਿਲਖਾ ਸਿੰਘ ਦੇ ਪਰਿਵਾਰ, ਸਾਕ-ਸਨੇਹੀਆਂ, ਦੋਸਤਾਂ ਅਤੇ ਖੇਡ ਪ੍ਰਸੰਸਕਾਂ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
-
टैक्सी यूनियन के अध्यक्ष के नेतृत्व में नवसृजित थानाध्यक्ष एवं उनकी टीम का किया स्वागत कार्यक्रम। मैडंखाल।।बैठक में टैक्सी यूनिय...
-
विकासखंड थौलधार में एन आर एल एम की हुई क्लस्टर बैठक।। टिहरी।।बैठक में स्वयं सहायता समूह की विभिन्न क्षेत्र की सहायता समूह के सदस...
-
जीरो बजट प्राकृतिक खेती भारतीय कृषि की प्राचीनतम पद्धति है प्राकृतिक खेती. डॉ राकेश यादव किसान मोर्चा जिला महामंत्री उमरिया मध्य प्रदेश ...
-
टिहरी।। जिला सड़क सुरक्षा समिति की बैठक आज जिला सभागार नई टिहरी में जिला मजिस्ट्रेट/अध्यक्ष जिला सड़क सुरक्षा समिति टिहरी गढ़वाल डाॅ.सौरभ गह...
-
कोलकाता स्ट्रीट साइड प्रामाणिक कोलकाता स्ट्रीट साइड फास्ट फूड अब ग्रांट रोड रेलवे स्टेशन के पास आपको चटपटे व्यंजनों से रूबरू कराता है। खड़े...
-
कैबिनेट मंत्री सतपाल महाराज ने 1313.55 लाख की 11 विभागीय योजनाओं का किया शिलान्यास। टिहरी। उत्तराखण्ड सरकार के कैबिनेट मंत्री सत...
-
टिहरी।।जनता दरबार कार्यक्रम जिला कलेक्ट्रेट के कार्यालय कक्ष में जिलाधिकारी टिहरी गढ़वाल डाॅ. सौरभ गहरवार एवं मुख्य विकास अधिकारी मनीष कुमार ...
-
ग्राम प्रधानों ने ब्लॉक मुख्यालय थौलधार में जड़ा ताला। थौलधार।।ब्लॉक मुख्यालय थौलधार में विकासखंड के ग्राम प्रधान पूर्व निर्धारि...
-
ਜ਼ਿਲ੍ਹੇ ਦੀਆਂ ਸਹਿਕਾਰੀ ਕਿਰਤ ਤੇ ਉਸਾਰੀ ਸਭਾਵਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਹਿਰੀ ਦਫਤਰ ਅੱਗੇ ਲਾਇਆ ਗਿਆਂ ਰੋਸ ਧਰਨਾ ਅੰਮ੍ਰਿਤਸਰ,5 ਫਰਵਰੀ (ਪੱਤਰ ਪ੍ਰੇਰਕ ਬਲ...
COMMENTS