ਅੰਮ੍ਰਿਤਸਰ,25 ਜੂਨ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ਜਸਬੀਰ ਸਿੰਘ) - ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ਤੇ ਅੱਜ ਸਮੂੰਹ ਦਫਤਰਾਂ ਦੇ ਕਰਮਚਾਰੀਆਂ ਦੀ ਹੜਤਾਲ ਤੀਸਰੇ ਦਿਨ ਵਿੱਚ ਦਾਖਲ ਹੋ ਗਈ ਹੈ। ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਲਈ ਮਨਿਸਟਰੀਅਲ ਕਾਮਿਆਂ ਨੇ ਨਹਿਰੀ ਵਿਭਾਗ ਦੇ ਦਫਤਰ ਵਿਖੇ ਮਨਜਿੰਦਰ ਸਿੰਘ ਸੰਧੂ ਜਿਲਾ ਪ੍ਰਧਾਨ ਅਤੇ ਜਗਦੀਸ਼ ਠਾਕੁਰ ਜਿਲਾ ਜਨਰਲ ਸਕੱਤਰ ਦੀ ਅਗਵਾਈ ਹੇਠ ਸਰਕਾਰ ਵੱਲੋਂ ਪੇ ਕਮਿਸ਼ਨ ਦੀ ਰਿਪੋਰਟ ਵਿੱਚ ਮੁਲਾਜ਼ਮਾਂ ਦਾ ਨੁਕਸਾਨ ਕਰਨ ਕਰਕੇ ਜਿਲ੍ਹਾ ਪੱਧਰੀ ਭਰਵੀਂ ਰੋਸ ਰੈਲੀ ਕੀਤੀ ਗਈ, ਸਰਕਾਰ ਵੱਲੋਂ ਪੇਸ਼ ਕੀਤੀ ਗਈ ਤਨਖਾਹ
ਜਥੇਬੰਦੀਆਂ ਵੱਲੋਂ ਮੁੱਢੋਂ ਖਾਰਜ ਕੀਤਾ ਜਾਂਦਾ ਹੈ, ਪੇਸ਼ ਕੀਤੀ ਗਈ ਰਿਪੋਰਟ ਵਿੱਚ ਬਹੁਤ ਸਾਰੇ ਮੁਲਾਜਮਾਂ ਨੂੰ ਮਿਲਦੇ ਭੱਤਿਆਂ ਨੂੰ ਖਤਮ ਕਰ ਦਿੱਤਾ ਗਿਆ ਹੈ ਅਤੇ ਤਨਖਾਹ ਕਮਿਸ਼ਨ ਦੀ ਰਿਪੋਰਟ ਵਿੱਚ 2.25 % ਦੇ ਕੀਤੇ ਵਾਧੇ ਨਾਲ ਮੁਲਾਜਮਾਂ ਦਾ ਬਹੁਤ ਜਿਆਦਾ ਨੁਕਸਾਨ ਹੋਇਆ ਹੈ, ਜਦ ਕਿ ਪਹਿਲਾਂ ਹੀ ਸਰਕਾਰ ਨੇ ਮੁਲਾਜ਼ਮਾਂ ਦੀਆਂ ਪੈਂਡਿੰਗ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਕਾਫੀ ਸਮੇ ਤੋਂ ਨਾ ਦੇ ਕੇ ਅਤੇ ਮੁਲਾਜ਼ਮਾਂ ਤੇ ਡਿਵੈਲਪਮੈਂਟ ਟੈਕਸ ਜਬਰੀ ਥੋਪ ਕੇ ਮੁਲਾਜਮਾਂ ਦਾ ਪਹਿਲਾਂ ਹੀ ਬਹੁਤ ਨੁਕਸਾਨ ਕੀਤਾ ਹੈ ,ਜਦ ਕਿ ਸਭ ਤੋ ਵੱਧ ਇਮਾਨਦਾਰੀ ਨਾਲ ਇਨਕਮ ਟੈਕਸ ਮੁਲਾਜ਼ਮ ਹੀ ਭਰਦੇ ਹਨ ।
ਖਤਮ ਕੀਤੇ ਗਏ ਭੱਤੇ ਪੇ ਕਮਿਸ਼ਨ ਦੀ ਰਿਪੋਰਟ ਵਿੱਚ ਦੁਗਣੇ ਕੀਤੇ ਜਾਣ ਅਤੇ ਸਰਕਾਰ ਪਾਸੋਂ ਮੰਗ ਕੀਤੀ ਕਿ ਪੇ ਕਮਿਸ਼ਨ 2.74 ਅਨੁਪਾਤ ਨਾਲ ਸਮੂਹ ਕੈਟਾਗਿਰੀਆਂ ਨੂੰ ਲਾਗੂ ਕੀਤਾ ਜਾਵੇ, ਕੱਟੇ ਗਏ ਭੱਤੇ ਬਹਾਲ ਕੀਤੇ ਜਾਣ, ਅਤੇ 01.01.2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ ,ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ ,ਅਤੇ ਸੂਬਾ ਕਮੇਟੀ ਦੇ ਸੱਦੇ ਤੇ ਮਿਤੀ 27/06/2021 ਤੱਕ ਦਫਤਰੀ ਕਲੈਰੀਕਲ ਕਾਮਿਆਂ ਵੱਲੋਂ ਕੀਤੀ ਜਾ ਰਹੇ ਕਲਮਛੋੜ ਹੜਤਾਲ ਜਾਰੀ ਰਹੇਗੀ ਜੇਕਰ ਸਰਕਾਰ ਨੇ ਸੂਬਾ ਕਮੇਟੀ ਦੇ ਆਗੂਆਂ ਨਾਲ ਟੇਬਲ ਤੇ ਬੈਠ ਕੇ ਗੱਲ ਕਰਕੇ ਤੁਰੰਤ ਮੰਗਾਂ ਨਾਂ ਮੰਨੀਆਂ ਗਈਆਂ ਤਾਂ ਜਲਦੀ ਹੀ ਸੂਬਾ ਪੱਧਰੀ ਮੀਟਿੰਗ ਕਰਕੇ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਹੋਰਨਾਂ ਤੋਂ ਇਲਾਵਾ ਇਸ ਮੌਕੇ ਰੈਲੀ ਵਿੱਚ ਸਿਹਤ ਵਿਭਾਗ ਤੋਂ ਤੇਜਿੰਦਰ ਸਿੰਘ ਢਿੱਲੋਂ,ਬਲਬੀਰ ਸਿੰਘ ਅਤੇ ਅਤੁੱਲ ਸ਼ਰਮਾ ਡਿਪਟੀ ਕਮਿਸ਼ਨਰ ਦਫਤਰ ਤੋਂ ਯਾਦਵਿੰਦਰ ਸਿੰਘ ਭੰਗੂ, ਅਸਨੀਲ ਸ਼ਰਮਾ ਅਤੇ ਅਮਨਦੀਪ ਸਿੰਘ ਸੇਖੋਂ , ਖਜਾਨਾ ਵਿਭਾਗ ਤੋਂ ਮਨਦੀਪ ਸਿੰਘ ਚੌਹਾਨ,ਮੁਨੀਸ਼ ਕੁਮਾਰ ਸ਼ਰਮਾ ਅਤੇ ਤਜਿੰਦਰ ਸਿੰਘ ਛੱਜਲਵੱਡੀ , ਜਲ ਸਰੋਤ ਵਿਭਾਗ ਤੋਂ ਮੁਨੀਸ਼ ਕੁਮਾਰ ਸੂਦ ਅਤੇ ਗੁਰਵੇਲ ਸਿੰਘ ਸੇਖੋਂ, ਰਾਜਮਹਿੰਦਰ ਸਿੰਘ ਮਜੀਠਾ, ਸੰਜੀਵ ਕੁਮਾਰ, ਰਾਕੇਸ਼ ਕੁਮਾਰ,ਸੁਸਪਾਲ ਠਾਕਰ, ਰਣਜੀਤ ਸਿੰਘ, ਸਿੱਖਿਆ ਵਿਭਾਗ ਤੋਂ ਅਮਨ ਥਰੀਏਵਾਲ ਅਤੇ ਬਿਕਰਮਜੀਤ ਸਿੰਘ ,ਐਕਸਾਈਜ਼ ਵਿਭਾਗ ਤੋਂ ਸਿਮਰਨਜੀਤ ਸਿੰਘ ਹੀਰਾ ਅਤੇ ਹਰਪ੍ਰੀਤ ਸਿੰਘ, ਆਈ ਟੀ ਆਈ ਵਿਭਾਗ ਤੋਂ ਭੁਪਿੰਦਰ ਸਿੰਘ ਭਕਨਾ, ਵਾਟਰ ਸਪਲਾਈ ਤੋਂ ਰੋਬਿੰਦਰ ਸ਼ਰਮਾਂ ਅਤੇ ਅਕਾਸ਼ ਮਹਾਜਨ, ਸਥਾਨਕ ਸਰਕਾਰਾਂ ਵਿਭਾਗ ਤੋਂ ਗੁਰਦੇਵ ਸਿੰਘ ਰੰਧਾਵਾ, ਖੇਤੀਬਾੜੀ ਵਿਭਾਗ ਤੋਂ ਰਣਬੀਰ ਸਿੰਘ ਰਾਣਾ, ਮੰਡਲ ਭੂਮੀ ਰੱਖਿਆ ਦਫਤਰ ਤੋ ਰਮਨਦੀਪ ਸਿੰਘ ਢਿੱਲੋਂ,ਐਨ ਸੀ ਸੀ ਵਿਭਾਗ ਤੋਂ ਸੰਦੀਪ ਸਿੰਘ, ਰੋਡਵੇਜ਼ ਵਿਭਾਗ ਤੋਂ ਮਨੋਜ ਕੁਮਾਰ, ਰਕੇਸ਼ ਕੁਮਾਰ ਸਮਾਜਿਕ ਸੁਰੱਖਿਆ ਵਿਭਾਗ ਤੋਂ ਗੁਰਦਿਆਲ ਸਿੰਘ ਅਤੇ ਜਗਜੀਵਨ ਸ਼ਰਮਾ, ਤਕਨੀਕੀ ਸਿੱਖਿਆ ਵਿਭਾਗ ਤੋਂ ਦਵਿੰਦਰ ਸਿੰਘ ਅਤੇ ਸੁਰਜੀਤ ਸਿੰਘ,ਰੋਜ਼ਗਾਰ ਵਿਭਾਗ ਤੋਂ ਦੀਪਕ ਕੁਮਾਰ ਆਦਿ ਨੇ ਵੀ ਸੰਬੋਧਨ ਕੀਤਾ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
हिमाचल प्रदेश : पूरा हुआ 14 वर्षों का वनवास अब तो विभाग में समायोजित करें सरकार ग्राम रोजगार सेवक हिमाचल प्रदेश ( Government Gram Rozgar Sev...
-
सिरमौर : GSSS लाना चैता की कार्यवाहक प्रधानाचार्य श्रीमती मीनाक्षी ने बताया कि पलक तोमर पुत्री श्री योगराज गाँव चेवडी ने 500/469 94% अंक...
-
सिरमौर : नौहराधार तहसील के भूटली मानल के पास एक दर्दनाक हादसे मे तीन व्यक्तियो की मौत व एक व्यक्ति के घायल होने का समाचार मिला है । ...
-
रा० व० मा० पाठशाला लाना चैता के पांच छात्रों को लैपटॉप की सोगात प्रदान की गई | इस पाठशाला के छात्रों ने Laptop हासिल कर एक रिकार्ड कायम किय...
-
कण्डीसौड़ः विकासखंड थौलधार की क्षेत्र पंचायत की बैठक ब्लाक प्रमुख श्रीमती प्रभा बिष्ट की अध्यक्षता में आयोजित की गई। बीडीसी में ...
-
गिरिडीह जिले में एक महिला किसान की निर्मम हत्या कर दी गई है. घटना को उस वक्त अंजाम दिया गया है जब महिला खेत से सब्जी तोड़ने के बाद वापस अपने ...
-
આજે જળ સંચય અભિયાન અંતર્ગત થેરવાડા મુકામે બેઠક મળી... જળ એ જ જીવન છે. પાણી આપણા સૌની પ્રાથમિક જરૂરિયાત છે. આજે ભૂમિગત જળ 1200 ફૂટે પહોંચ્યા...
-
थौलधार :nभगवान नागराजा धाम कांगुड़ा में पहुंचे मुख्यमंत्री पुष्कर सिंह धामी ने हैली पैड पर उतरते ही जनता को अभिवादन किया. नागराजा...
-
- ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਲਾਗੂ ਕਰਨ, ਤਨਖਾਹ ਕਮਿਸ਼ਨ ਦੀ ਥਾਂ ਉਤੇ ‘ਅਨਾਮਲੀ ਕਮੇਟੀ’, ਮਹਿੰਗਾਈ ਭੱਤਾ, ਪਰਖਕਾਲ ਸਮਾਂ ਘ...
-
संघर्ष जीवन की सच्चाई है और संघर्ष से ही सफलता की राहें आसान होती हैं. ऐसे ही संघर्ष से टिहरी गढ़वाल के थौलधार ब्लॉक के मुकुल सिलस्वाल ने उत...
COMMENTS