ਬਟਾਲਾ, 18 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ ਡਾ ਬਲਜੀਤ ਸਿੰਘ ਢਡਿਆਲਾ) - ਪੀ.ਐੱਚ.ਸੀ. ਭੁੱਲਰ ਦੇ ਅਧੀਨ ਪੈਂਦੇ ਸਬ ਸੈਂਟਰ ਚਾਹਲ ਕਲਾਂ ਦੇ ਹੈਲਥ ਵਰਕਰ ਵਰਿੰਦਰਜੀਤ ਸਿੰਘ ਤੇ ਗੁਰਬਿੰਦਰ ਸਿੰਘ ਵਲੋਂ ਕੋਰੋਨਾ ਮਹਾਂਮਾਰੀ ਉੱਪਰ ਫ਼ਤਹਿ ਪਾਉਣ ਲਈ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਇਹ ਦੋਵੇਂ ਹੈਲਥ ਵਰਕਰ ਸਬ ਸੈਂਟਰ ਚਾਹਲ ਕਲਾਂ ਦੇ ਅਧੀਨ ਪੈਂਦੇ 45 ਪਿੰਡਾਂ ਨੂੰ ਕੋਰੋਨਾ ਮੁਕਤ ਕਰਨ ਲਈ ਦਿਨ-ਰਾਤ ਲੱਗੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਨਿਭਾਈਆਂ ਜਾ ਰਹੀਆਂ ਮਿਸਾਲੀ ਸੇਵਾਵਾਂ ਦੀ ਹਰ ਪਾਸੇ ਸਰਾਹਨਾ ਹੋ ਰਹੀ ਹੈ। ਵਰਿੰਦਰਜੀਤ ਸਿੰਘ ਤੇ ਗੁਰਬਿੰਦਰ ਸਿੰਘ ਵਲੋਂ ਕੋਰੋਨਾ ਸੰਕਟ ਦੌਰਾਨ ਦਿੱਤੀਆਂ ਜਾ ਰਹੀਆਂ ਮਿਸਾਲੀ ਸੇਵਾਵਾਂ ਲਈ ਉਸਨੂੰ ਸਿਹਤ ਵਿਭਾਗ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਜਾ ਚੁੱਕਾ ਹੈ।
ਹੈਲਥ ਵਰਕਰ ਵਰਿੰਦਰਜੀਤ ਸਿੰਘ ਤੇ ਗੁਰਬਿੰਦਰ ਸਿੰਘ ਵਲੋਂ ਸਬ ਸੈਂਟਰ ਚਾਹਲ ਕਲਾਂ ਦੇ ਅਧੀਨ ਪੈਂਦੇ 45 ਪਿੰਡਾਂ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਵਲੋਂ ਆਪਣੇ ਅਧੀਨ ਆਉਂਦੇ ਹਰ ਪਿੰਡ ਦੇ ਘਰ-ਘਰ ਜਾ ਕੇ ਲੋਕਾਂ ਨੂੰ ਮਾਸਕ ਪਾਉਣ, ਸਮਾਜਿਕ ਦੂਰੀ ਰੱਖਣ ਅਤੇ ਹੱਥ ਧੋਣ ਵਰਗੀਆਂ ਸਾਵਧਾਨੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਵੈਕਸੀਨੇਸ਼ਨ ਮੁਹਿੰਮ ਵਿੱਚ ਵੀ ਆਪਣਾ ਵਿਸ਼ੇਸ਼ ਯੋਗਦਾਨ ਪਾਉਂਦਿਆਂ ਪਿੰਡਾਂ ਦੇ ਲੋਕਾਂ ਨੂੰ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜਦੋਂ ਕੋਈ ਵਿਅਕਤੀ ਕੋਰੋਨਾ ਪਾਜ਼ਟਿਵ ਆ ਜਾਂਦਾ ਹੈ ਤਾਂ ਸਿਹਤ ਵਿਭਾਗ ਵੱਲੋਂ ਜਿੰਮੇਵਾਰੀ ਨਿਭਾਉਂਦਿਆਂ ਹੈਲਥ ਵਰਕਰ ਵਰਿੰਦਰਜੀਤ ਸਿੰਘ ਤੇ ਗੁਰਬਿੰਦਰ ਸਿੰਘ ਵੱਲੋਂ ਘਰਾਂ ਵਿੱਚ ਇਕਾਂਤਵਾਸ ਵਿਅਕਤੀਆਂ ਦੀ ਰੋਜ਼ਾਨਾਂ ਜਾਂਚ ਕਰਨ ਤੋਂ ਇਲਾਵਾ ਉਨਾਂ ਦੀ ਸਿਹਤ ਸਬੰਧੀ ਜਾਣਕਾਰੀ ਵੀ ਲਈ ਜਾਂਦੀ ਹੈ। ਇਸ ਦੇ ਨਾਲ ਹੀ ਸਾਰੇ ਮਰੀਜ਼ਾਂ ਨੂੰ ਘਰਾਂ ਵਿੱਚ ਕੋਰੋਨਾ ਫ਼ਤਹਿ ਕਿੱਟ ਮੁਫ਼ਤ ਪਹੁੰਚਾਈ ਜਾਂਦੀ ਹੈ। ਵਰਿੰਦਰਜੀਤ ਸਿੰਘ ਦਾ ਕਹਿਣਾ ਹੈ ਕਿ ਆਪਣੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣਾ ਸਿਹਤ ਵਿਭਾਗ ਦੀ ਜਿੰਮੇਵਾਰੀ ਹੈ ਅਤੇ ਉਹ ਆਪਣੀ ਇਸ ਜਿੰਮੇਵਾਰੀ ਨੂੰ ਨਿਭਾਉਣ ਲਈ ਦਿਲ-ਜਾਨ ਤੋਂ ਲੱਗੇ ਹੋਏ ਹਨ। ਉਨਾਂ ਕਿਹਾ ਕਿ ਕੋਰੋਨਾ ਇੱਕ ਨਾਮੁਰਾਦ ਬਿਮਾਰੀ ਹੈ ਪਰ ਸਾਵਧਾਨੀਆਂ ਵਰਤ ਕੇ ਇਸ ਤੋਂ ਬਚਿਆ ਜਾ ਸਕਦਾ ਹੈ। ਉਨਾਂ ਕਿਹਾ ਕਿ ਇਲਾਜ ਨਾਲੋਂ ਹਮੇਸ਼ਾਂ ਹੀ ਪਰਹੇਜ਼ ਚੰਗਾ ਹੁੰਦਾ ਹੈ ਅਤੇ ਉਹ ਕੋਸ਼ਿਸ਼ ਕਰ ਰਹੇ ਹਨ ਕਿ ਪ੍ਰਹੇਜ਼ ਰਾਹੀਂ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾ ਸਕੀਏ। ਵਰਿੰਦਰਜੀਤ ਸਿੰਘ ਨੇ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਵਾਇਰਸ ਤੋਂ ਬਚਣ ਦੀਆਂ ਸਾਵਧਾਨੀਆਂ ਅਪਨਾਉਣ ਦੇ ਨਾਲ ਵੈਕਸੀਨ ਵੀ ਜਰੂਰ ਲਗਵਾਉਣ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
विकासखंड रामनगर ग्राम सभा नरायनपुर के प्रधान के भतीजा कोटेदार राजनाथ यादव द्वारा कार्ड धारकों का एक यूनिट राशन धमकी देकर दबंगई पूर्वक काट...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
बानस्कांठा जिले के डीसा तालुका के कंपा गाँव में शितला सतम के अवसर पर एक अद्वितीय भटिगाल लोक मेला आयोजित किया गया था। न केवल इस मेले में बान...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...

COMMENTS