ਕਿਧਰੇ ਵੀ ਬਾਹਰ ਜਾਣ ਤੋਂ ਪਹਿਲਾਂ ਪਾਣੀ ਪੀਓ
ਬਟਾਲਾ, 18 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ ਵਿਨੋਦ ਸ਼ਰਮਾ ) - ਵੱਧ ਰਹੀ ਤਪਸ਼ ਅਤੇ ਲੂ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਡਾ. ਹਰਪਾਲ ਸਿੰਘ, ਐੱਸ.ਐੱਮ.ਓ. ਬਟਾਲਾ ਨੇ ਦੱਸਿਆ ਕਿ ਵੱਧ ਰਹੀ ਤਪਸ਼ ਵਿਚ ਲੂ ਤੋਂ ਬਚਣ ਲਈ ਕਿੱਧਰੇ ਵੀ ਬਾਹਰ ਜਾਣ ਤੋਂ ਪਹਿਲਾਂ ਪਾਣੀ ਪੀ ਕੇ ਘਰੋਂ ਨਿਕਲਣਾ ਚਾਹੀਦਾ ਹੈ। ਡਾ. ਹਰਪਾਲ ਸਿੰਘ ਨੇ ਦੱਸਿਆ ਕਿ ਗਰਮੀ ਤੋਂ ਆਪਣੇ ਆਪ ਨੂੰ ਬਚਾਉਣ ਲਈ
ਘਰ ਤੋਂ ਬਾਹਰ ਨਿਕਲਣ ਤੋਂ ਪਹਿਲਾਂ ਤਰਲ ਪਦਾਰਥ ਜਿਵੇਂ ਕਿ ਲੱਸੀ, ਪਾਣੀ, ਨਿੰਬੂ ਪਾਣੀ ਪੀ ਕੇ ਹੀ ਨਿਕਲਣਾ ਚਾਹੀਦਾ ਹੈ ਅਤੇ ਕੋਸ਼ਿਸ ਕਰੋ ਕਿ ਦੁਪਹਿਰ ਵੇਲੇ ਘਰ ਤੋਂ ਬਾਹਰ ਘੱਟ ਨਿਕਲਿਆ ਜਾਵੇ। ਡਾ. ਹਰਪਾਲ ਸਿੰਘ ਨੇ ਦੱਸਿਆ ਕਿ ਜੇਕਰ ਜ਼ਰੂਰਤ ਅਨੂਸਾਰ ਬਾਹਰ ਨਿਕਲਣਾ ਵੀ ਪੈਂਦਾ ਹੈ ਤਾਂ ਕੋਸ਼ਿਸ ਕਰੋ ਕਿ ਬੈਠਣ ਲਈ ਥਾਂ ਠੰਢੀ ਹੋਵੇ। ਉਨਾਂ ਕਿਹਾ ਕਿ ਜ਼ਿਆਦਾ ਪਾਣੀ ਦਾ ਸੇਵਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਲਡਰਿੰਕਸ ਪੀਣ ਤੋਂ ਬਚਣਾ ਚਾਹੀਦਾ ਹੈ ਅਤੇ ਹਲਕੇ ਰੰਗ ਦੇ ਕੱਪੜੇ ਪਹਿਨਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੀਕ ਘੰਟੇ 12 ਤੋਂ 3 ਵਜੇ ਤੱਕ ਘਰੋਂ ਬਾਹਰ ਨਿਕਲਣ ਤੋਂ ਗੁਰੇਜ ਕਰਨਾ ਚਾਹੀਦਾ ਹੈ ਕਿਉਂਕਿ ਇਸ ਸਮੇਂ ਲੂ ਆਪਣੀ ਪੂਰੇ ਜੋਰਾਂ ਤੇ ਹੁੰਦੀ ਹੈ। ਐੱਸ.ਐੱਮ.ਓ. ਬਟਾਲਾ ਨੇ ਕਿਹਾ ਕਿ ਬੱਸਾਂ ਵਿੱਚ ਯਾਤਰੂਆਂ ਦੀ ਸਹੂਲਤ ਲਈ ਫਸਟ ਏਡ ਬਾਕਸ ਅਤੇ ਪੀਣ ਵਾਲੇ ਦਾ ਇੰਤਜਾਮ ਰੱਖਣਾ ਚਾਹੀਦਾ ਹੈ। ਡਾ. ਹਰਪਾਲ ਸਿੰਘ ਨੇ ਦੱਸਿਆ ਕਿ ਲੂ ਦੇ ਲੱਛਣ ਜਿਵੇਂ ਕਿ ਚੱਕਰ ਆਉਣਾ, ਬਹੁਤ ਪਸੀਨਾ ਆਉਣਾ, ਥਕਾਨ ਹੋਣਾ, ਸਿਰ ਦਰਦ, ਉਲਟੀਆਂ, ਲਾਲ ਗਰਮ ਤੇ ਖੁਸ਼ਕ ਚੱਮਣੀ, ਮਾਂਸਪੇਸ਼ਿਆਂ ਵਿਚ ਕਮਜ਼ੋਰੀ ਹੋਣਾ ਆਦਿ ਹਨ। ਉਨ੍ਹਾਂ ਦੱਸਿਆ ਕਿ ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜ਼ਰੂਰਤ ਪੈਣ ’ਤੇ ਮੁਫ਼ਤ ਐਂਬੂਲੈਂਸ ਸੇਵਾ ਲਈ ਟੋਲ ਫ੍ਰੀ ਨੰਬਰ 108 ਅਤੇ ਸਿਹਤ ਸਬੰਧੀ ਜਾਣਕਾਰੀ ਲੈਣ ਲਈ ਟੋਲ ਫ੍ਰੀ ਨੰਬਰ 104 ’ਤੇ ਕਾਲ ਕੀਤੀ ਜਾ ਸਕਦੀ ਹੈ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
मिस शालू हरचंद ने जिला पठानकोट में सहायक परिवहन अधिकारी का पदभार ग्रहण किया पठानकोट, 18 सितंबर, 2025 (दीपक महाजन) मिस शालू हरचंद ने आज जिल...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
----संभावित बाढ़ की स्थिति को देखते हुए जिला प्रशासन द्वारा किए गए एहतियाती इंतजाम ---स्थिति को देखते हुए पठानकोट जिले में दो शरणार्थी शिवि...
-
ਕਹਿਰ ਦੀ ਬਾਰਿਸ਼ ਵਿੱਚ ਬਸਪਾ ਵਰਕਰਾਂ ਨੇ ਬੁਲੰਦ ਹੌਂਸਲੇ ਵਿੱਚ ਘੇਰੀ ਭਗਵੰਤ ਮਾਨ ਦੀ ਕੋਠੀ ਸਰਕਾਰ ਸਿਹਤ ਸਿਖਿਆ ਰੁਜ਼ਗਾਰ ਸਹੂਲਤਾਂ ਦੇਣ ਨਾਲ ਮਹਿੰਗਾਈ ਨੂੰ ਕੰਟਰੋਲ ਕ...
-
श्री गुरु तेग बहादुर जी के 350वें प्रकाश पर्व के उपलक्ष्य में निकाले जाने वाले नगर कीर्तन की अग्रिम व्यवस्था हेतु जिला प्रशासन द्वारा विशेष ...

COMMENTS