ਸ਼ੇਖੂਪੁਰ, ਧਰਮਕੋਟ ਬੱਗਾ, ਸੱਲੋ ਚਾਹਲ ਤੇ ਪੰਡੋਰੀ ਬੈਂਸਾਂ ਦੇ ਸਰਕਾਰੀ ਸਕੂਲ ਬਣੇ ਸਰਬੋਤਮ ਸਕੂਲ
ਸਰਬੋਤਮ ਸਕੂਲਾਂ ਦੀ ਸੁੂਚੀ ਵਿੱਚ ਆਉਣ ਵਾਲੇ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਨੂੰ ਡਿਪਟੀ ਕਮਿਸ਼ਨਰ ਨੇ ਵਧਾਈ ਦਿੱਤੀ
ਬਟਾਲਾ, 3 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ ਵਿਨੋਦ ਸ਼ਰਮਾ) - ਸਕੂਲ ਸਿੱਖਿਆ ਵਿਭਾਗ ਵੱਲੋਂ ਓਵਰਆਲ ਗ੍ਰੇਡਿੰਗ ਦੇ ਅਧਾਰ ’ਤੇ ਸੈਸਨ 2020-21 ਦੇ ਸਰਬੋਤਮ ਸਰਕਾਰੀ ਸਕੂਲਾਂ ਦੀ ਜ਼ਿਲਾਵਾਰ ਸੂਚੀ ਜਾਰੀ ਕੀਤੀ ਗਈ ਹੈ। ਰਾਜ ਭਰ ਦੀ ਸਰਬੋਤਮ ਸਰਕਾਰੀ ਸਕੂਲਾਂ ਦੀ ਸੂਚੀ ਵਿੱਚ ਸਰਹੱਦੀ ਜ਼ਿਲਾ ਗੁਰਦਾਸਪੁਰ ਦੇ 4 ਸਰਕਾਰੀ ਸਕੂਲਾਂ ਸ਼ੇਖੂਪੁਰ, ਧਰਮਕੋਟ ਬੱਗਾ, ਸੱਲੋ ਚਾਹਲ ਤੇ ਪੰਡੋਰੀ ਬੈਂਸਾਂ ਨੇ ਆਪਣੀ ਥਾਂ ਬਣਾਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਹੈ ਕਿ ਸਕੂਲਾਂ ਦੀ ਦਰਜਾਬੰਦੀ ਨੂੰ ਤਿੰਨ ਸ੍ਰੇਣੀਆਂ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਵਿੱਚ ਵੰਡਿਆ ਗਿਆ ਹੈ ਅਤੇ ਹਰੇਕ ਜ਼ਿਲੇੇ ਦੇ ਚੋਟੀ ਦਾ ਪ੍ਰਦਰਸਨ ਕਰਨ ਵਾਲੇ ਸਕੂਲਾਂ ਨੂੰ ਪੰਜਾਬ ਸਰਕਾਰ ਵੱਲੋਂ ਕ੍ਰਮਵਾਰ 5 ਲੱਖ, 7.5 ਲੱਖ ਅਤੇ 10 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਉਨਾਂ ਸਰਬੋਤਮ ਸਕੂਲਾਂ ਦੀ ਸੁੂਚੀ ਵਿੱਚ ਆਉਣ ਵਾਲੇ ਜ਼ਿਲੇ ਦੇ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ 10 ਲੱਖ ਦਾ ਐਵਾਰਡ ਪ੍ਰਾਪਤ ਕਰਨ ਵਾਲੇ ਸੀਨੀਅਰ ਸੈਕੰਡਰੀ ਸਕੂਲਾਂ ਦੀ ਸੂਚੀ ਵਿੱਚ ਜ਼ਿਲਾ ਗੁਰਦਾਸਪੁਰ ਦੇ ਸਰਕਾਰੀ ਸੀਨੀਅਰ ਸਮਾਰਟ ਸਕੂਲ ਸੇਖਪੁਰ ਨੂੰ ਸਥਾਨ ਹਾਸਲ ਹੋਇਆ ਹੈ। ਇਸੇ ਤਰਾਂ ਹਾਈ ਸਕੂਲਾਂ ਦੀ ਸ਼੍ਰੇਣੀ ਵਿੱਚ ਸਰਕਾਰੀ ਹਾਈ ਸਕੂਲ ਧਰਮਕੋਟ ਬੱਗਾ ਨੇ ਆਪਣੀ ਥਾਂ ਬਣਾਈ ਹੈ ਅਤੇ ਇਸ ਸਕੂਲ ਨੂੰ ਇਨਾਮ ਵਜੋਂ 7.50 ਲੱਖ ਰੁਪਏ ਦਾ ਇਨਾਮ ਮਿਲੇਗਾ। ਉਨਾਂ ਦੱਸਿਆ ਕਿ ਮਿਡਲ ਸਕੂਲਾਂ ਦੀ ਸੂਚੀ ਵਿੱਚ ਜ਼ਿਲੇ ਦੇ ਦੋ ਮਿਡਲ ਸਕੂਲ ਸੱਲੋ ਚਾਹਲ ਅਤੇ ਪੰਡੋਰੀ ਬੈਂਸਾਂ ਆਏ ਹਨ ਅਤੇ ਰਾਜ ਸਰਕਾਰ ਵੱਲੋਂ ਇਨਾਂ ਸਕੂਲਾਂ ਨੂੰ 5 ਲੱਖ ਰੁਪਏ ਦਾ ਵਿਸ਼ੇਸ਼ ਪੁਰਸਕਾਰ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੀ ਦਰਜਾਬੰਦੀ (ਗਰੇਡਿੰਗ) ਦਾ ਆਧਾਰ ਨਤੀਜਿਆਂ, ਬੁਨਿਆਦੀ ਢਾਂਚੇ, ਸਹਿ-ਵਿੱਦਿਅਕ ਗਤੀਵਿਧੀਆਂ, ਸਕੂਲ ਪ੍ਰਬੰਧਨ ਕਮੇਟੀਆਂ ਤੇ ਲੋਕਾਂ ਦਾ ਯੋਗਦਾਨ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਮੰਨਿਆ ਗਿਆ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਲਈ ਨਿਰੰਤਰ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਨਿਰੰਤਰ ਸਮਰਪਿਤ ਯਤਨਾਂ ਸਦਕਾ ਸਰਕਾਰੀ ਸਕੂਲਾਂ ਦੇ ਨਤੀਜਿਆਂ ਵਿੱਚ ਸੁਧਾਰ, ਦਾਖਲਿਆਂ ਵਿੱਚ ਵਾਧਾ, ਬੁਨਿਆਦੀ ਢਾਂਚਾ ਦਾ ਵਿਕਾਸ ਅਤੇ ਅਧਿਆਪਨ ਸਟਾਫ ਦੀ ਪੂਰੀ ਉਪਲਬਧਤਾ ਦੇ ਰੂਪ ਵਿੱਚ ਉਸਾਰੂ ਸਿੱਟੇ ਨਜਰ ਆ ਰਹੇ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थाना छाम क्षेत्र के एक गाँव की एक महिला द्वारा थाना छाम में अपने साथ पच्चीस लाख रुपये साइबर ठगी का मामला दर्ज कराया है।जिससे जिल...
-
कण्डीसौड़।। छाम-मैण्डखाल मोटर मार्ग पर इडियान में सड़क पर तालाब में तब्दील हो गए गढ्ढों को लेकर प्रगति मीडिया ने समाचार प्रशारित किया था,जिस...
-
उत्तरकाशी।।उत्तरकाशी जिले के धरासू थाना से कुछ दूर आगे मरगांव जाने वाली रोड के पास ऑल वेदर प्रोजेक्ट के अंतर्गत कटिंग का कार्य चल रहा था। जह...
-
टिहरी।।तिवाड़ गांव टिहरी मे करवाई जा रही वाड वाचिंग ट्रेनिंग। थौलधार।।सरकार द्वारा टिहरी के तिवाड़ गांव को पर्यटन गांव घोषित किया...
-
थाना कंडीसौड़ क्षेत्र के नगुण भवान मार्ग पर एक वाहन हुआ दुर्घटनाग्रसत। कण्डीसौड़।। देहरादून से चिन्यालीसौड़ जा रहा पिकअप वाहन नग...
-
टिहरी।। जिलाधिकारी टिहरी गढ़वाल डॉ.सौरभ गहरवार द्वारा आज अपने कार्यालय कक्ष में जनता मिलन कार्यक्रम के तहत जनता की समस्याएं सुनी गई। ...
-
कडींसौड।।विद्यालय को स्मार्ट क्लास संचालन हेतु टीएचडीसी सेवा द्वारा स्मार्ट टीवी सोलर पैनल सहित उपलब्ध कराया गया है। विद्यालय मे...
-
स्योहारा। पुलिस अधीक्षक बिजनौर नीरज कुमार जादौन ने थाना स्योहारा का औचक निरीक्षण किया। स्योहारा। पुलिस अधीक्षक बिजनौर नीरज कुमार जादौन ने थ...
-
राजस्थान मेहंदीपुर बालाजी के पास उदयपुरा गांव में आज गणगौर का त्योहार बड़ी धूमधाम से मनाया गया. नन्ही मुन्नी बच्चियों के साथ दूल्हा दुल्...
COMMENTS