ਬਟਾਲਾ 25 ਜੂਨ (ਨੀਰਜ ਸ਼ਰਮਾ ਜਸਬੀਰ ਸਿੰਘ ਡਿੰਪਲ ਕੁਮਾਰ)ਸ਼੍ਰੋਮਣੀ ਅਕਾਲੀ ਦਲ ਜ਼ਿਲਾ ਗੁਰਦਾਸਪੁਰ ਦੇ ਪ੍ਰਧਾਨ ਸ੍ਰ ਬਲਬੀਰ ਸਿੰਘ ਬਿੱਟੂ ਦੇ ਮਾਤਾ ਜੀ ਸਰਦਾਰਨੀ ਸਵਿੰਦਰ ਕੌਰ ਦੇ ਅਕਾਲ ਚਲਾਣਾ ਕਰ ਜਾਣ ਤੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਹਨਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਜਥੇਦਾਰ ਗੁਰਿੰਦਰਪਾਲ
ਕਮੇਟੀ ਨੇ ਕਿਹਾ ਸ਼ਹੀਦ ਧਰਮ ਸਿੰਘ ਦੇ ਅਕਾਲ ਚਲਾਣਾ ਕਰਨ ਤੋਂ ਬਾਅਦ ਲੰਬਾ ਸਮਾਂ ਮਾਤਾ ਸਵਿੰਦਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੀ ਦਿਨ ਰਾਤ ਸੇਵਾ ਕਰਕੇ ਬਟਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦਾ ਝੰਡਾ ਬੁਲੰਦ ਰੱਖਿਆ। ਜਥੇਦਾਰ ਗੋਰਾ ਨੇ ਕਿਹਾ ਮਾਤਾ ਸਵਿੰਦਰ ਕੌਰ ਦੇ ਅਕਾਲ ਚਲਾਣਾ ਕਰ ਜਾਣ ਦਾ ਪਰਿਵਾਰ ਨੂੰ ਹੀ ਨਹੀਂ ਸਗੋਂ ਸਮੁੱਚੇ ਸ਼੍ਰੋਮਣੀ ਅਕਾਲੀ ਦਲ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਇਸ ਮੌਕੇ ਤੇ ਜਥੇਦਾਰ ਗੋਰਾ ਦੇ ਨਾਲ ਸ੍ਰ ਗੁਰਤਿੰਦਰ ਪਾਲ ਸਿੰਘ ਭਾਟੀਆ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ, ਸ੍ਰ ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਸਤਿਕਰਤਾਰੀਆਂ, ਸ੍ਰ ਅਰਸ਼ਪ੍ਰੀਤ ਸਿੰਘ ਸਾਹਿਬ,ਸ੍ਰ ਕੁਲਵੰਤ ਸਿੰਘ ਐਮ ਸੀ, ਸ੍ਰ ਰੇਸ਼ਮ ਸਿੰਘ ਖਹਿਰਾ ਆਦਿ ਹਾਜ਼ਰ ਸਨ।

COMMENTS