ਨਸ਼ਿਆਂ ਦੀ ਆਦਤ ਤੋਂ ਪੀੜਤ ਵਿਅਕਤੀਆਂ ਦੇ ਇਲਾਜ ਲਈ ਵਰਦਾਨ ਸਾਬਤ ਹੋਏ ਓਟ ਕੇਂਦਰ : ਮੇਅਰ ਸੁਖਦੀਪ ਸਿੰਘ ਤੇਜਾ
ਬਟਾਲਾ, 26 ਜੂਨ ( ਨੀਰਜ ਸ਼ਰਮਾ ਜਸਬੀਰ ਸਿੰਘ ਡਿੰਪਲ ਕੁਮਾਰ ) - ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਇਕ ਵਿਸ਼ੇਸ਼ ਵਰਚੁਅਲ ਪ੍ਰੋਗਰਾਮ ਦੌਰਾਨ ਪੰਜਾਬ ਵਾਸੀਆਂ ਨਾਲ ਰੂ-ਬ-ਰੂ ਹੋਏ। ਇਸ ਪ੍ਰੋਗਰਾਮ ਦੌਰਾਨ ਨਗਰ ਨਿਗਮ ਬਟਾਲਾ ਦੇ ਦਫ਼ਤਰ ਵਿਖੇ ਮੇਅਰ ਸ. ਸੁਖਦੀਪ ਸਿੰਘ ਤੇਜਾ ਤੇ ਹੋਰਨਾਂ ਅਧਿਕਾਰੀਆਂ ਨੇ ਵੀ ਵਰਚੂਅਲ ਤਰੀਕੇ ਸ਼ਿਰਕਤ ਕੀਤੀ। ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵੱਡੀ ਮੁਹਿੰਮ ਵਿੱਢੀ ਗਈ ਸੀ ਜਿਸਦੇ ਸਾਰਥਕ ਨਤੀਜੇ ਨਿਕਲੇ ਹਨ। ਨਸ਼ਿਆਂ ਵਿਰੁੱਧ ਲੜਾਈ ’ਚ ਇਕੱਲੇ-ਇਕੱਲੇ ਪੰਜਾਬੀ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਹੀ ਨਸ਼ਿਆਂ ਤੋਂ ਆਪਣੇ ਬੱਚਿਆਂ ਨੂੰ ਬਚਾਇਆ ਜਾ ਸਕਦਾ ਹੈ।
ਇਸ ਮੌਕੇ ਮੇਅਰ ਸ. ਸੁਖਦੀਪ ਸਿੰਘ ਤੇਜਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਸ਼ਿਆਂ ਵਿਰੁੱਧ ਵਿੱਢੇ ਇਸ ਮਿਸ਼ਨ ਨੂੰ ਸਫ਼ਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਬਟਾਲਾ ਸ਼ਹਿਰ ਦੇ ਸਿਵਲ ਹਸਪਤਾਲ ਅੰਦਰ ਚੱਲ ਰਹੇ ਓ ਓ ਏ ਟੀ ਕੇਂਦਰ ਵਿੱਚ ਨਸ਼ਾ ਪੀੜਤ ਵਿਅਕਤੀਆਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ ਅਤੇ ਇਹ ਕੇਂਦਰ ਨਸ਼ੇ ਦੀ ਦਲ-ਦਲ ਵਿੱਚ ਫਸੇ ਵਿਅਕਤੀਆਂ ਲਈ ਨਵੀਂ ਜ਼ਿੰਦਗੀ ਲੈ ਕੇ ਆਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਓ ਓ ਏ ਟੀ ਅਤੇ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਪੀੜ੍ਹਤ ਵਿਅਕਤੀਆਂ ਨੂੰ ਡਾਕਟਰੀ ਸਹਾਇਤਾ ਦੇ ਨਾਲ ਨਾਲ ਮਾਨਸਿਕ ਤੌਰ ਤੇ ਨਸ਼ਿਆਂ ਖ਼ਿਲਾਫ਼ ਤਕੜਾ ਕਰਨ ਲਈ ਮਾਹਿਰ ਕੌਂਸਲਰਾਂ ਦੀ ਸੇਵਾ ਵੀ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਵੀ ਨਸ਼ਾ ਤਸਕਰਾਂ ਖਿਲਾਫ ਸਖਤੀ ਵਰਤੀ ਜਾ ਰਹੀ ਹੈ ਅਤੇ ਬਹੁਤ ਸਾਰੇ ਨਸ਼ੇ ਦੇ ਕਾਰੋਬਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੇਅਰ ਸੁਖਦੀਪ ਸਿੰਘ ਤੇਜਾ ਨੇ ਕਿਹਾ ਕਿ ਡੇਪੋ ਪ੍ਰੋਗਰਾਮ ਤਹਿਤ ਨੌਜਵਾਨਾਂ ਵੱਲੋਂ ਖੁਦ ਨਸ਼ਿਆਂ ਵਿਰੁਧ ਸਮਾਜਿਕ ਚੇਤਨਾ ਪੈਦਾ ਕੀਤੀ ਜਾ ਰਹੀ ਹੈ ਜਿਸਦੇ ਹਾਂ-ਪੱਖੀ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਨੂੰ ਨਸ਼ਾ ਮੁਕਤ ਕਰਨ ਲਈ ਹਰ ਸ਼ਹਿਰ ਵਾਸੀ ਨੂੰ ਪੰਜਾਬ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਪੀੜਤ ਵਿਅਕਤੀ ਇੱਕ ਕਿਸਮ ਦਾ ਮਰੀਜ਼ ਹੁੰਦਾ ਹੈ ਇਸ ਲਈ ਸਮਾਜ ਨੂੰ ਉਸ ਪ੍ਰਤੀ ਨਫਰਤ ਦੀ ਬਜਾਏ ਹਮਦਰਦੀ ਦੀ ਭਾਵਨਾ ਅਪਨਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਨੂੰ ਸਮਝਾ ਕੇ ਮੁੱਖ ਧਾਰਾ ਵਿੱਚ ਲਿਆਉਣ ਦਾ ਯਤਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਜ਼ਬੂਤ ਇੱਛਾ ਸ਼ਕਤੀ ਤੇ ਇਲਾਜ ਨਾਲ ਨਸ਼ਾ ਛੱਡਿਆ ਜਾ ਸਕਦਾ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿ...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
ગુજરાત કોરોના ઇફેકક્ટ્સ એક તરફ કોરોના નો વધતો કાળો કેર અને બીજી બાજુ રોમિયો ગિરી કરતા અમુક ઈસમો પર્યાવરણ ને અને લોકો ના સ્વાસ્થ્ય ને બ...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
भारतीय सेना में 12वीं पास के लिए बेहद सुनहरा मौका, जल्द करे अप्लाई 12वीं पास जल्द से जल्द करें आवेदन, 50 हजार रु मिलेंगी सैलरी TS पुलिस, P...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...

COMMENTS