ਰਾਜ ਸਰਕਾਰ ਨੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਹੱਲ ਕਰਕੇ ਪਿੰਡਾਂ ਨੂੰ ਖੂਬਸੂਰਤ ਬਣਾਇਆ
ਬਟਾਲਾ, 16 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ ਡਾ ਬਲਜੀਤ ਸਿੰਘ ਢਡਿਆਲਾ) - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਬੀਤੇ ਚਾਰ ਸਾਲਾਂ ਦੌਰਾਨ ਪਿੰਡਾਂ ਦਾ ਸਰਬਪੱਖੀ ਵਿਕਾਸ ਕੀਤਾ ਗਿਆ ਹੈ ਅਤੇ ਪਿੰਡਾਂ ਵਿਚ ਗੰਦੇ ਪਾਣੀ ਦੀ ਨਿਕਾਸੀ ਦਾ ਹੱਲ ਹੋਣ ਦੇ ਨਾਲ ਨਵੇਂ ਬਣੇ ਪਾਰਕ ਪਿੰਡਾਂ ਦੀ ਖੂਬਸੂਰਤੀ ਵਿੱਚ ਵਾਧਾ ਕਰ ਰਹੇ ਹਨ। ਇਹ ਪ੍ਰਗਟਾਵਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਰਵੀਨੰਦਨ ਸਿੰਘ ਬਾਜਵਾ ਨੇ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਗੁਜ਼ਰਪੁਰਾ ਵਿਖੇ ਪਿੰਡ ਵਾਸੀਆਂ ਨਾਲ ਆਪਣੀ ਗੱਲ-ਬਾਤ ਦੌਰਾਨ ਕੀਤਾ।
ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਕਿਹਾ ਕਿ ਜਦੋਂ ਕੈਪਟਨ ਸਰਕਾਰ ਨੇ ਸਾਲ 2017 ਵਿਚ ਪੰਜਾਬ ਦੀ ਵਾਗਡੋਰ ਸੰਭਾਲੀ ਸੀ ਤਾਂ ਵਿਕਾਸ ਪੱਖੋਂ ਪਿੰਡ ਬਹੁਤ ਪਿੱਛੇ ਸਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਮੁੱਖ ਸਮੱਸਿਆ ਸੀ। ਚੇਅਰਮੈਨ ਬਾਜਵਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਪਿੰਡਾਂ ਨੂੰ ਵਿਕਸਤ ਕਰਨ ਅਤੇ ਸਾਰੀਆਂ ਬੁਨਿਆਦੀ ਸਹੂਲਤਾਂ ਦੇਣ ਲਈ ਪੂਰੀ ਦ੍ਰਿੜਤਾ ਨਾਲ ਕੰਮ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਪ੍ਰਤੀ ਕੀਤੀਆਂ ਸੁਹਿਰਦ ਕੋਸ਼ਿਸ਼ਾਂ ਰੰਗ ਲਿਆਈਆਂ ਹਨ ਅਤੇ ਸਾਡੇ ਪਿੰਡ ਸਹੂਲਤਾਂ ਦੇ ਪੱਖ ਤੋਂ ਹੁਣ ਸ਼ਹਿਰਾਂ ਤੋਂ ਘੱਟ ਨਹੀਂ ਹਨ।ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਦੱਸਿਆ ਕਿ ਪਿੰਡਾਂ ਦੇ ਛੱਪੜਾਂ ਨੂੰ ਥਾਪਰ ਮਾਡਲ ਤਹਿਤ ਵਿਕਸਤ ਕਰਕੇ ਗੰਦੇ ਪਾਣੀ ਦੀ ਨਿਕਾਸੀ ਦਾ ਪੱਕੇ ਤੌਰ ’ਤੇ ਹੱਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਿੰਡਾਂ ਵਿੱਚ ਪਾਰਕਾਂ ਬਣਾਈਆਂ ਗਈਆਂ ਹਨ ਜੋ ਪਿੰਡਾਂ ਨੂੰ ਖੂਬਸੂਰਤ ਬਣਾਉਣ ਦੇ ਨਾਲ ਲੋਕਾਂ ਲਈ ਵਧੀਆ ਸੈਰਗਾਹਾਂ ਸਾਬਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਗਲੀਆਂ ਨਾਲੀਆਂ ਨੂੰ ਵਧੀਆ ਢੰਗ ਨਾਲ ਬਣਾਇਆ ਗਿਆ ਹੈ ਅਤੇ ਆਰ.ਸੀ.ਸੀ. ਅਤੇ ਇੰਟਰਲਾਕ ਟਾਈਲਾਂ ਨਾਲ ਕੰਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਰਕਾਰੀ ਸਕੂਲਾਂ ਵਿੱਚ ਵੀ ਵੱਡਾ ਸੁਧਾਰ ਕਰਕੇ ਸਮਾਰਟ ਸਕੂਲ ਬਣਾਏ ਗਏ ਹਨ। ਚੇਅਰਮੈਨ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਕਈ ਪਿੰਡ ਏਨੇ ਖੂਬਸੂਰਤ ਬਣ ਗਏ ਹਨ ਕਿ ਉਹ ਰਾਸ਼ਟਰੀ ਪੁਰਸਕਾਰ ਵੀ ਜਿੱਤ ਚੁੱਕੇ ਹਨ।ਪਿੰਡ ਗੁਜਰਪੁਰਾ ਦੇ ਦੌਰੇ ਦੌਰਾਨ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਪਿੰਡ ਵਾਸੀਆਂ ਦੀ ਮੁਸ਼ਕਲਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਪਿੰਡ ਦੇ ਵਿਕਾਸ ਲਈ ਨਾਲੇ ਅਤੇ ਛੱਪੜ ਦੀ ਉਸਾਰੀ ਲਈ ਗ੍ਰਾਂਟ ਵੀ ਦਿੱਤੀ।
[Important News]$type=slider$c=4$l=0$a=0$sn=600$c=8
अधिक खबरे देखे .
-
ભારતીય સંસ્કૃતીમાં તહેવારોની ઉજવણી નું આગવું મહાતમય છે ત્યારે શીતળા સાતમ ના પર્વ ની પણ પરંપરાગત રીતે ઉસ્તાહભેર ઉજવણી કરાવાય છે . ફાગણ મહિ...
-
दिल्ली आबकारी नीति मामला: अदालत ने अरविंद केजरीवाल, मनीष सिसोदिया समेत 23 आरोपियों को किया बरी पठानकोट (दीपक महाजन):दिल्ली की बहुचर्चित आ...
-
मेरी रसोई योजना का विस्तार: अब गेहूं के साथ मिलेंगी 5 अतिरिक्त वस्तुएँ राज्य में लगभग 40 लाख परिवारों को मिलेगा सीधा लाभ मंत्री लाल चंद कट...
-
धनोल्टी विधायक,थौलधार ब्लॉक प्रमुख व प्रदेश महिला महामंत्री व जिला पंचायत सदस्य ने बोर्ड परीक्षा में टॉपर छात्र-छात्राओं को किया सम्मानित। ...
-
ਬਟਾਲਾ 31 ਦਸੰਬਰ ( ਨੀਰਜ ਸ਼ਰਮਾ ) ਮੰਤਰੀ ਸ੍ਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਜੀ ਦੀ ਰਹਿਨੁਮਾਈ ਹੇਠ ਬਟਾਲਾ ਸ਼ਹਿਰ ਦੇ ਹੋ ਰਹੇ ਧੜਾਧੜ ਵਿਕਾਸ ਦੇ ਤਹਿਤ ਅੱਜ ਜਲੰਧਰ ਰੋਡ...
-
देवघर: कोरोना वायरस प्रभाव की वजह से देवघर के संत फ्रांसिस स्कूल ने स्कूल में छुट्टी की घोषणा कर दी है। इस संबंध में सभी अभिभावकों को स...
-
ਪੰਜਾਬ ਸਰਕਾਰ ਰਾਜ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਬਟਾਲਾ, 22 ਫਰਵਰੀ (ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ...
-
पंचमुखी महादेव मंदिर पर नाबालिग दो प्रेमी द्वारा रचाई जा रही थी शादी - रोमी पाठक जिला बाल संरक्षण इकाई टीम के त्वरित कार्यवाही से नाबालिग ...
-
दुमका: उपायुक्त राजेश्वरी बी के निदेश पर जिला आपूर्ति पदाधिकारी अल्बर्ट बिलुंग ने सभी पेट्रोल पंप मालिकों को निर्देश दिया है कि प्रातः 6:0...
-
टिहरी।।मुख्यमंत्री उदीयमान खिलाडी उन्नयन योजना के अन्तर्गत न्याय पंचायत स्तरों में चयन ट्रायल्स के दूसरे दिन 1865 बालक तथा 1488 बालिकाओं ने ...

COMMENTS