ਮੇਅਰ ਸੁਖਦੀਪ ਸਿੰਘ ਤੇਜਾ ਨੇ ਨਿਗਮ ਅਧਿਕਾਰੀਆਂ ਨਾਲ ਕੰਮ ਦਾ ਜਾਇਜਾ ਲਿਆ
ਬਟਾਲਾ, 23 ਜੂਨ (ਨੀਰਜ ਸ਼ਰਮਾ ਜਸਬੀਰ ਸਿੰਘ) - ਨਗਰ ਨਿਗਮ ਬਟਾਲਾ ਦੇ ਮੇਅਰ ਸ. ਸੁਖਦੀਪ ਸਿੰਘ ਤੇਜਾ ਨੇ ਨਿਗਮ ਅਧਿਕਾਰੀਆਂ ਨਾਲ ਅੱਜ ਸ਼ਹਿਰ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਮੁਆਇਨਾ ਕਰਨ ਦੇ ਨਾਲ ਵਿਸ਼ੇਸ਼ ਤੌਰ ’ਤੇ ਸ਼ਹਿਰ ਦੇ ਵਿਰਾਸਤੀ ਦਰਵਾਜ਼ਿਆਂ ਦੀ ਸੰਭਾਲ ਦੇ ਹੋ ਰਹੇ ਕੰਮ ਦਾ ਨਿਰੀਖਣ ਕੀਤਾ। ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਯਤਨਾ ਸਦਕਾ ਬਟਾਲਾ ਸ਼ਹਿਰ ਦੇ ਵਿਰਾਸਤੀ ਗੇਟਾਂ ਦੀ ਮੁਰੰਮਤ ਤੇ ਨਵੀਨੀਕਰਨ ਦਾ ਕੰਮ ਚੱਲ ਰਿਹਾ ਹੈ। ਅੱਚਲੀ ਦਰਵਾਜ਼ੇ ਦੀ ਸੰਭਾਲ ਦੇ ਚੱਲ ਰਹੇ ਕੰਮ ਦਾ ਨਿਰੀਖਣ ਕਰਦਿਆਂ ਮੇਅਰ ਸੁਖਦੀਪ ਸਿੰਘ ਤੇਜਾ ਨੇ ਕਿਹਾ ਕਿ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ
ਬਾਜਵਾ ਦੀ ਨਿਗਰਾਨੀ ਹੇਠ ਜਿਥੇ ਬਟਾਲਾ ਸ਼ਹਿਰ ਦਾ ਸਰਬਪੱਖੀ ਵਿਕਾਸ ਕੀਤਾ ਜਾ ਰਿਹਾ ਹੈ ਓਥੇ ਸ਼ਹਿਰ ਨੂੰ ਵਿਰਾਸਤੀ ਦਿੱਖ ਦੇਣ ਦੇ ਯਤਨ ਵੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ 20 ਲੱਖ ਰੁਪਏ ਦੇ ਟੈਂਡਰ ਸ਼ਹਿਰ ਦੇ ਇਤਿਹਾਸਕ ਗੇਟਾਂ ਦੀ ਮੁਰੰਮਤ ਅਤੇ ਵਿਰਾਸਤੀ ਦਿੱਖ ਦੇਣ ਲਈ ਲਗਾਏ ਗਏ ਸਨ, ਜਿਨ੍ਹਾਂ ਤਹਿਤ ਗੇਟਾਂ ਦੀ ਸੰਭਾਲ ਦਾ ਕੰਮ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਨਹਿਰੂ ਦਰਵਾਜੇ, ਖਜ਼ੂਰੀ ਦਰਵਾਜੇ, ਕਪੂਰੀ ਦਰਵਾਜੇ ਅਤੇ ਅੱਚਲੀ ਦਰਵਾਜੇ ਦੀ ਸੰਭਾਲ ਅਤੇ ਇਨ੍ਹਾਂ ਦਰਵਾਜਿਆਂ ਦੀ ਵਿਰਾਸਤੀ ਦਿੱਖ ਨੂੰ ਉਭਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਦਰਵਾਜ਼ਿਆਂ ਦੀ ਸੰਭਾਲ ਦਾ ਕੰਮ ਅਗਲੇ ਕੁਝ ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਮੇਅਰ ਸ. ਸੁਖਦੀਪ ਸਿੰਘ ਤੇਜਾ ਨੇ ਕਿਹਾ ਕਿ ਬਟਾਲਾ ਸ਼ਹਿਰ ਵਿੱਚ ਪਿਛਲੇ ਚਾਰ ਸਾਲਾਂ ਵਿੱਚ ਰਿਕਾਰਡ ਵਿਕਾਸ ਹੋਏ ਹਨ ਅਤੇ ਅਜੇ ਵੀ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕਾਰਜ ਜਾਰੀ ਹਨ। ਉਨ੍ਹਾਂ ਕਿਹਾ ਕਿ ਅਮੁਰਤ ਯੋਜਨਾ ਤਹਿਤ ਸੀਵਰੇਜ ਤੇ ਜਲ ਸਪਲਾਈ ਪ੍ਰੋਜੈਕਟ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਜਿਹੜੇ ਇਲਾਕਿਆਂ ਵਿੱਚ ਸੀਵਰੇਜ ਤੇ ਜਲ ਸਪਲਾਈ ਦੀਆਂ ਲਾਈਨਾਂ ਪੈਣ ਦਾ ਕੰਮ ਮੁਕੰਮਲ ਹੋਈ ਜਾ ਰਿਹਾ ਹੈ ਨਿਗਮ ਵੱਲੋਂ ਓਥੇ ਪੱਕੀਆਂ ਸੜਕਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਵਾਰਡ ਦਾ ਵਿਕਾਸ ਕਰਨ ਲਈ ਨਗਰ ਨਿਗਮ ਵਚਨਬੱਧ ਹੈ।ਇਸ ਮੌਕੇ ਜੇ.ਈ. ਨਗਰ ਨਿਗਮ ਧੀਰਜ ਸਹੋਤਾ, ਠੇਕੇਦਾਰ ਕੁਲਵਿੰਦਰ ਸਿੰਘ ਲਾਡੀ ਜੱਸਲ, ਠੇਕੇਦਾਰ ਵਿੱਕੀ ਧਵਨ, ਪ੍ਰੇਮ ਕੁਮਾਰ, ਮਾਸਟਰ ਲਾਜਪਤ ਸ਼ਰਮਾ ਵੀ ਮੌਜੂਦ ਸਨ।
Pragati Media Social Work में जुड़ने के लिए संपर्क करे . 7983444450
Pragati Media
punjab
[Corona Virus]$type=slider$c=8$l=0$a=0$sn=600
अधिक खबरे देखे .
-
हिमाचल प्रदेश : पूरा हुआ 14 वर्षों का वनवास अब तो विभाग में समायोजित करें सरकार ग्राम रोजगार सेवक हिमाचल प्रदेश ( Government Gram Rozgar Sev...
-
सिरमौर : GSSS लाना चैता की कार्यवाहक प्रधानाचार्य श्रीमती मीनाक्षी ने बताया कि पलक तोमर पुत्री श्री योगराज गाँव चेवडी ने 500/469 94% अंक...
-
सिरमौर : नौहराधार तहसील के भूटली मानल के पास एक दर्दनाक हादसे मे तीन व्यक्तियो की मौत व एक व्यक्ति के घायल होने का समाचार मिला है । ...
-
रा० व० मा० पाठशाला लाना चैता के पांच छात्रों को लैपटॉप की सोगात प्रदान की गई | इस पाठशाला के छात्रों ने Laptop हासिल कर एक रिकार्ड कायम किय...
-
कण्डीसौड़ः विकासखंड थौलधार की क्षेत्र पंचायत की बैठक ब्लाक प्रमुख श्रीमती प्रभा बिष्ट की अध्यक्षता में आयोजित की गई। बीडीसी में ...
-
गिरिडीह जिले में एक महिला किसान की निर्मम हत्या कर दी गई है. घटना को उस वक्त अंजाम दिया गया है जब महिला खेत से सब्जी तोड़ने के बाद वापस अपने ...
-
આજે જળ સંચય અભિયાન અંતર્ગત થેરવાડા મુકામે બેઠક મળી... જળ એ જ જીવન છે. પાણી આપણા સૌની પ્રાથમિક જરૂરિયાત છે. આજે ભૂમિગત જળ 1200 ફૂટે પહોંચ્યા...
-
थौलधार :nभगवान नागराजा धाम कांगुड़ा में पहुंचे मुख्यमंत्री पुष्कर सिंह धामी ने हैली पैड पर उतरते ही जनता को अभिवादन किया. नागराजा...
-
- ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਲਾਗੂ ਕਰਨ, ਤਨਖਾਹ ਕਮਿਸ਼ਨ ਦੀ ਥਾਂ ਉਤੇ ‘ਅਨਾਮਲੀ ਕਮੇਟੀ’, ਮਹਿੰਗਾਈ ਭੱਤਾ, ਪਰਖਕਾਲ ਸਮਾਂ ਘ...
-
संघर्ष जीवन की सच्चाई है और संघर्ष से ही सफलता की राहें आसान होती हैं. ऐसे ही संघर्ष से टिहरी गढ़वाल के थौलधार ब्लॉक के मुकुल सिलस्वाल ने उत...
COMMENTS