ਸਿਹਤ ਮੰਤਰੀ ਬਲਬੀਰ ਸਿੱਧੂ ਦੇ ਖਿਲਾਫ ਪਰਚਾ ਦਰਜ ਕੀਤਾ ਜਾਵੇ - ਜਥੇਦਾਰ ਗੋਰਾ, ਤੁਗਲਵਾਲ
ਕੈਪਟਨ ਤੇ ਬਲਬੀਰ ਸਿੱਧੂ ਤੁਰੰਤ ਅਸਤੀਫ਼ਾ ਦੇਣ - ਕਾਕੀ, ਬੀਬੀ ਜਿੰਦੜ, ਜਫਰਵਾਲ
ਬਟਾਲਾ 15 (ਨੀਰਜ ਸ਼ਰਮਾ/ ਜਸਬੀਰ ਸਿੰਘ/ ਡਾ ਬਲਜੀਤ ਸਿੰਘ ਢਡਿਆਲਾ)ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਸਾਬਕਾ ਉੱਪ ਮੁੱਖ ਮੰਤਰੀ ਪੰਜਾਬ ਅਤੇ ਮਾਝੇ ਦੇ ਜਰਨੈਲ ਸ੍ਰ ਬਿਕਰਮ ਸਿੰਘ ਮਜੀਠੀਆ ਸਾਬਕਾ ਮੰਤਰੀ ਪੰਜਾਬ ਵੱਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਚੰਡੀਗੜ੍ਹ ਰਿਹਾਇਸ਼ ਤੇ ਧਰਨਾ ਦੇਣ ਅਤੇ ਕੋਰੋਨਾ ਮਹਾਂਮਾਰੀ ਮੋਕੇ ਪੰਜਾਬ ਦੇ ਸਿਹਤ ਮੰਤਰੀ ਸ੍ਰ ਬਲਬੀਰ ਸਿੰਘ ਸਿੱਧੂ ਵੱਲੋਂ ਕੀਤੇ ਗਏ ਵੈਕਸੀਨ ਘੋਟਾਲੇ ਦੇ ਵਿਰੁੱਧ ਦਿੱਤੇ ਗਏ ਧਰਨੇ ਵਿੱਚ ਸ਼ਾਮਲ ਹੋਣ ਵਾਸਤੇ ਦਿਤੇ ਗਏ ਆਦੇਸ਼ਾਂ ਦੀ ਪਾਲਣਾ ਕਰਦਿਆਂ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਸੀਨੀਅਰ ਅਕਾਲੀ ਆਗੂ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਥੇਦਾਰ ਸੁਰਜੀਤ ਸਿੰਘ ਤੁਗਲਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਜਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਸ੍ਰ ਕੰਵਲਪ੍ਰੀਤ ਸਿੰਘ ਕਾਕੀ ਮੈਂਬਰ ਕੋਰ ਕਮੇਟੀ ਯੂਥ ਅਕਾਲੀ ਦਲ, ਜਥੇਦਾਰ ਰਤਨ ਸਿੰਘ ਜਫਰਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ, ਬੀਬੀ ਸ਼ਰਨਜੀਤ ਕੌਰ ਜਿੰਦੜ ਜਿਲਾ ਪ੍ਰਧਾਨ ਇਸਤਰੀ ਅਕਾਲੀ ਦਲ,ਸ੍ਰ ਨਰਿੰਦਰ ਸਿੰਘ ਸੇਖਵਾਂ ਜ਼ਿਲ੍ਹਾ ਪ੍ਰਧਾਨ ਬੀ ਸੀ ਵਿੰਗ ਸ਼੍ਰੋਮਣੀ ਅਕਾਲੀ ਦਲ,ਸ੍ਰ ਬਲਦੇਵ ਸਿੰਘ ਸੇਖਵਾਂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਕਾਦੀਆਂ ਦੀ ਅਗਵਾਈ ਵਿੱਚ ਅਕਾਲੀ ਵਰਕਰਾਂ ਦਾ ਜੱਥਾ ਚੰਡੀਗੜ੍ਹ ਧਰਨਾ ਦੇਣ ਵਾਸਤੇ ਰਵਾਨਾ ਹੋਇਆ।ਇਸ ਮੌਕੇ ਤੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਸੀਨੀਅਰ ਅਕਾਲੀ ਆਗੂਆਂ ਨੇ ਧਰਨੇ ਵਿੱਚ ਸ਼ਾਮਲ ਹੋ ਕੇ ਕਾਂਗਰਸ ਸਰਕਾਰ ਖ਼ਿਲਾਫ਼ ਹੱਲਾ ਬੋਲ ਨਾਅਰੇਬਾਜ਼ੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਸ੍ਰ ਬਲਬੀਰ ਸਿੰਘ ਸਿੱਧੂ ਸਿਹਤ ਮੰਤਰੀ ਪੰਜਾਬ ਵੱਲੋਂ ਕੀਤੇ ਗਏ ਵੈਕਸੀਨ ਘੋਟਾਲੇ ਦਾ ਜ਼ੋਰਦਾਰ ਵਿਰੋਧ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਮੁੱਖ ਮੰਤਰੀ ਦੇ ਅਹੁਦੇ ਅਤੇ ਬਲਬੀਰ ਸਿੰਘ ਸਿੱਧੂ ਨੂੰ ਸਿਹਤ ਮੰਤਰੀ ਦੇ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇਣ ਦੀ ਸਖ਼ਤ ਸ਼ਬਦਾਂ ਵਿੱਚ ਮੰਗ ਕੀਤੀ।ਇਸ ਮੌਕੇ ਤੇ ਸ੍ਰ ਕੁਲਬੀਰ ਸਿੰਘ ਰਿਆੜ,ਸ੍ਰ ਅਵਤਾਰ ਸਿੰਘ ਕਾਲਾ ਬਾਲਾ ਸਰਕਲ ਪ੍ਰਧਾਨ ਯੂਥ ਅਕਾਲੀ ਦਲ,ਸ੍ਰ ਲਖਵਿੰਦਰ ਸਿੰਘ,ਸ੍ਰ ਸੁਖਪ੍ਰੀਤ ਸਿੰਘ ਸੈਂਬੀ ਸਾਬਕਾ ਉੱਪ ਪ੍ਰਧਾਨ ਨਗਰ ਕੌਂਸਲ ਕਾਦੀਆਂ,ਸ੍ਰ ਕੁਲਵੰਤ ਸਿੰਘ ਭਿੰਡਰ,ਸ੍ਰ ਸ਼ਿੰਗਾਰਾ ਸਿੰਘ ਸੰਧੂ, ਬੀਬੀ ਪਲਵਿੰਦਰ ਕੌਰ ਡਡਵਾ ਸਰਕਲ ਪ੍ਰਧਾਨ ਇਸਤਰੀ ਅਕਾਲੀ ਦਲ, ਬੀਬੀ ਗੁਰਮੀਤ ਕੌਰ ਸਰਕਲ ਪ੍ਰਧਾਨ ਇਸਤਰੀ ਅਕਾਲੀ ਦਲ,ਸ੍ਰ ਸੰਦੀਪ ਸਿੰਘ,ਸ੍ਰ ਗੁਰਪ੍ਰੀਤ ਸਿੰਘ ਰਿਆੜ,ਸ੍ਰੀ ਵਿਜੇ ਐਮ ਸੀ ,ਸ੍ਰ ਬਲਵਿੰਦਰ ਸਿੰਘ ਮੱਲੀ, ਸ੍ਰ ਗੁਰਜੀਤ ਸਿੰਘ ਚੀਮਾ ਆਦਿ ਆਗੂ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
डिस्ट्रिक्ट मजिस्ट्रेट ने प्रेगाबेलिन दवा के खुलेआम इस्तेमाल पर रोक लगाई पठानकोट, 09 जनवरी, 2026(दीपक महाजन)--- प्रेगाबेलिन के फॉर्मूले से...
-
पठानकोट में नशा बेचने वालों पर पंजाब सरकार का बुलडोजर चला पठानकोट (दीपक महाजन)पंजाब का युवा पीढ़ी को नशे में धकेल उनके घर उजाड़ कर अपने घ...
-
डिस्ट्रिक्ट लीगल सर्विसेज़ अथॉरिटी ने बाढ़ पीड़ित 10 परिवारों को 7.70 लाख रुपये की आर्थिक मदद दी पठानकोट 14 जनवरी (दीपक महाजन) - डिस्ट्रि...
-
कर्मचारी राज्य बीमा निगम द्वारा बीमाकृत की मृत्यु के उपरांत उनके आश्रितों को आश्रितजन हितलाभ का भुगतान किया गया पठानकोट 8 जनवरी (दीपक महा...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
उत्तर प्रदेश सरकार हमेशा से अपने काम को चलते हुए सुर्खियो में रहा है . उत्तर प्रदेश में सरकारी कर्मचारी अपने काम पर ध्यान नहीं देते है . सर...
-
जौनपुर। जौनपुर में कोरोना संक्रमित की सूची का मीटर बढ़ता ही चला जा रहा है। मिले 63 कोरोना संक्रमित मरीज। डीएम दिनेश कुमार सिंह ...
-
थौलधार।। उत्तराखंड कांग्रेस के प्रदेश अध्यक्ष करण महारा के जनसंपर्क अभियान के अंतर्गत आज विकासखंड थौलधार के कंडीसौड बाजार में का...
-
e-Shram card: ई-श्रम कार्ड योजना से असंगठित क्षेत्र के मजदूरों को फायदा होगा. इस योजना से देश के लगभग 38 करोड़ से ज्यादा श्रमिक संगठित हो सक...
-
ब्रेकिंग न्यूज--- बांसी के पत्रकार व उनके परिजनों के साथ दबंगों ने की मारपीट जहां कोरोना महामारी मे पत्रकारों की...

COMMENTS