ਬਟਾਲਾ ਵਿਖੇ ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਮੁਫ਼ਤ ਆਰਸੈਨਿਕ ਰੀਮੂਵਲ ਪਲਾਂਟ ਤਕਸੀਮ ਕੀਤੇ
ਬਟਾਲਾ, 5 ਜੂਨ ( ਨੀਰਜ ਸ਼ਰਮਾ ਜਸਬੀਰ ਸਿੰਘ ਡਾ ਬਲਜੀਤ ਸਿੰਘ ਢਡਿਆਲਾ ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਸ਼ਵ ਵਾਤਾਵਰਨ ਦਿਵਸ ਮੌਕੇ ਇਕ ਵਰਚੂਅਲ ਸਮਾਗਮ ਦੌਰਾਨ ਮੁੜ ਤੋਂ ਉਲੀਕੇ ਮਿਸ਼ਨ ਤੰਦਰੁਸਤ ਪੰਜਾਬ ਦੀ ਸ਼ੁਰੂਆਤ ਕਰ ਦਿੱਤੀ ਹੈ ਅਤੇ ਉਨ੍ਹਾਂ ਨੇ ਇਸ ਮਿਸ਼ਨ ਤਹਿਤ ਸਰਕਾਰ ਵੱਲੋਂ ਲੋਕਾਂ ਨੂੰ ਸਾਫ ਸੁਥਰਾ ਵਾਤਾਵਰਨ, ਚੰਗਾ ਭੋਜਨ, ਚੰਗੀਆਂ ਸੜਕਾਂ ਆਦਿ ਮੁਹੱਈਆ ਕਰਵਾਉਣ ਦੇ 10 ਸੂਤਰੀ ਪ੍ਰੋਗਰਾਮ ਦੀ ਜਾਣਕਾਰੀ ਸੂਬਾ ਵਾਸੀਆਂ ਨਾਲ ਸਾਂਝੀ ਕੀਤੀ।ਇਸ ਵਰਚੂਅਲ ਸਮਾਗਮ ਵਿੱਚ ਬਟਾਲਾ ਦੇ ਐੱਸ.ਐੱਸ.ਪੀ. ਦਫ਼ਤਰ ਤੋਂ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ, ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ, ਤਹਿਸੀਲਦਾਰ ਬਟਾਲਾ ਜਸਕਰਨਜੀਤ ਸਿੰਘ, ਜਲ ਸਪਲਾਈ ਵਿਭਾਗ ਦੇ ਐਕਸੀਅਨ ਸ. ਸੁਖਦੀਪ ਸਿੰਘ ਧਾਲੀਵਾਲ, ਐੱਸ.ਡੀ.ਓ. ਸੁਭਾਸ਼ ਚੰਦਰ ਵੀ ਆਨ-ਲਾਈਨ ਸ਼ਾਮਲ ਹੋਏ।
ਇਸ ਦੌਰਾਨ ਸੂਬੇ ਦੇ ਲੋਕਾਂ ਨਾਲ ਸੰਵਾਦ ਦੌਰਾਨ ਰਾਜ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੜ ਤੋਂ ਉਲੀਕੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਵੀ ਲਾਂਚ ਕੀਤਾ ਅਤੇ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਇਸ ਸਬੰਧ ਵਿਚ ਵੱਡੇ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ। ਉਨਾਂ ਨੇ ਲੋਕਾਂ ਨੂੰ ਵੀ ਵਾਤਾਵਰਨ ਸੰਭਾਲ ਦਾ ਸੱਦਾ ਦਿੰਦਿਆਂ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ। ਉਨਾਂ ਨੇ ਕਿਹਾ ਕਿ ਸਰਕਾਰ ਲੋਕਾਂ ਨੂੰ ਮਿਲਾਵਟ ਰਹਿਤ ਭੋਜਨ ਪਦਾਰਥ, ਸਾਫ ਪਾਣੀ, ਸਾਫ ਹਵਾ, ਹਰਾ ਭਰਾ ਚੌਗਿਰਦਾ, ਰੋਡ ਸੇਫਟੀ, ਕੂੜਾ ਪ੍ਰਬੰਧਨ, ਖੇਡਾਂ ਆਦਿ ਸਹੁਲਤਾਂ ਇਸ ਮਿਸ਼ਨ ਤਹਿਤ ਦੇਵੇਗੀ।ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਿਮ ਮਹਿੰਦਰਾ ਨੇ ਸ਼ਹਿਰਾਂ ਦੇ ਵਿਕਾਸ ਲਈ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਦਿੱਤੀ। ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਮਿਲਾਵਟ ਰੋਕਣ ਲਈ ਸਰਕਾਰ ਦੇ ਉਪਰਾਲੇ ਲੋਕਾਂ ਨਾਲ ਸਾਂਝੇ ਕੀਤੇ। ਜਲ ਸਪਲਾਈ ਵਿਭਾਗ ਦੇ ਮੰਤਰੀ ਰਜੀਆ ਸੁਲਤਾਨਾ ਨੇ ਪੀਣ ਦੇ ਪਾਣੀ ਦੀ ਸਪਲਾਈ ਲਈ ਕੀਤੇ ਕੰਮਾਂ ਦੀ ਜਾਣਕਾਰੀ ਦਿੱਤੀ। ਖੇਡ ਮੰਤਰੀ ਸ: ਗੁਰਮੀਤ ਸਿੰਘ ਰਾਣਾ ਸੋਢੀ ਨੇ ਖੇਡ ਵਿਭਾਗ ਦੀਆਂ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ।ਸਮਾਗਮ ਦੇ ਅਖੀਰ ਵਿੱਚ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ 10 ਲਾਭਪਾਤਰੀਆਂ ਨੂੰ ਮੁਫ਼ਤ ਆਰਸੈਨਿਕ ਰੀਮੂਵਲ ਪਲਾਂਟ ਤਕਸੀਮ ਕੀਤੇ। ਕੈਬਨਿਟ ਮੰਤਰੀ ਸ. ਬਾਜਵਾ ਨੇ ਦੱਸਿਆ ਕਿ ਜਲ ਸਪਲਾਈ ਵਿਭਾਗ ਵੱਲੋਂ ਸੂਬੇ ਦੇ ਪਿੰਡਾਂ ਦੇ ਜ਼ਮੀਨ ਹੇਠਲੇ ਪਾਣੀ ਦਾ ਵਿਸ਼ੇਸ਼ ਸਰਵੇ ਕੀਤਾ ਗਿਆ ਹੈ ਅਤੇ ਜਿਨ੍ਹਾਂ ਪਿੰਡਾਂ ਦੇ ਪਾਣੀ ਵਿੱਚ ਆਰਸੈਨਿਕ ਤੱਤ ਜਿਆਦਾ ਆਇਆ ਹੈ ਰਾਜ ਸਰਕਾਰ ਵੱਲੋਂ ਉਨ੍ਹਾਂ ਸਾਰੇ ਪਿੰਡਾਂ ਦੇ ਘਰਾਂ ਵਿੱਚ ਮੁਫ਼ਤ ਆਰਸੈਨਿਕ ਰੀਮੂਵਲ ਪਲਾਂਟ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪੰਜ ਪਿੰਡ ਨੰਗਲ, ਦਾਦੂਜੋਦ, ਅਵਾਣ, ਵੀਲਾ ਤੇਜਾ, ਸਰਫ਼ਕੋਟ, ਅਤੇ ਹਲਕਾ ਡੇਰਾ ਬਾਬਾ ਨਾਨਕ ਦੇ 9 ਪਿੰਡ ਅਤੇ ਹਲਕਾ ਗੁਰਦਾਸਪੁਰ ਦੇ 2 ਪਿੰਡਾਂ ਵਿੱਚ ਆਰਸੈਨਿਕ ਰੀਮੂਵਲ ਪਲਾਂਟ ਵੰਡੇ ਜਾਣਗੇ। ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਦੇ ਪਿੰਡਾਂ ਨੂੰ ਨਹਿਰੀ ਪਾਣੀ ਫਿਲਟਰ ਕਰਕੇ ਦੇਣ ਦੀ ਯੋਜਨਾ ਉੱਪਰ ਵੀ ਕੰਮ ਚੱਲ ਰਿਹਾ ਹੈ। ਸ. ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮਿਸ਼ਨ ਤੰਦਰੁਸਤ ਪੰਜਾਬ ਨੂੰ ਪੂਰੀ ਸਫਲਤਾ ਨਾਲ ਨੇਪਰੇ ਚਾੜਿਆ ਜਾਵੇਗਾ।
[Important News]$type=slider$c=4$l=0$a=0$sn=600$c=8
अधिक खबरे देखे .
-
सड़क सुरक्षा: आंकड़ों से आगे, जिम्मेदारी की ज़रूरत (विशेष लेख) भारत में सड़क हादसे एक बार फिर गंभीर चिंता का विषय बने हुए हैं। वर्ष 2025 के...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...
-
परमजीत सिंह गिल की युवाओं को अपील विदेश जाना छोड़ो, पंजाब को देश का नेतृत्व करने लायक बनाओ कहा कि युवा पंजाब को आई. टी. हब के तौर पर विकस...
-
कमांद।। राजकीय महाविद्यालय कमांद का प्रथम छात्र संघ समारोह रंगारंग सांस्कृतिक कार्यक्रमों व शैक्षिक उन्नयन गोष्ठी के साथ सम्पन्न हुआ। ...
-
बटाला में नवनियुक्त डीएसपी सुखइंदर सिंह का भव्य स्वागत, ट्रैफिक समस्या पर हुई गंभीर बटाला: 23 अप्रैल(अशोक जरेवाल) श्री कृष्ण जन्मभूमि मुक्...
-
ਬਟਾਲਾ, 10 ਅਕਤਬਰ (ਨੀਰਜ ਸ਼ਰਮਾ. ਜਸਬੀਰ ਸਿੰਘ ) ਡਾ. ਕੰਵਲਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭ...
-
#गौ_सेवा के #लिए #निस्वार्थ_भाव से #समर्पित #बजरंग_दल ऊना :-# विश्व हिंदू परिषद #बजरंग दल #गौ रक्षा व्हाट्सएप #ग्रुप मे कल रात एक #घायल_न...
-
महिला मोर्चा अध्यक्ष श्रीमती मोनिका साहा पखांजुर- पखांजुर थाना क्षेत्र के अंतर्गत लगातार महिलाओं के साथ मारपीट की घटनाओं क...

COMMENTS