ਕੁਝ ਸਫ਼ਾਈ ਕਰਮੀਆਂ ਨੇ ਆਪਣੇ ਕੰਮਾਂ ’ਤੇ ਪਰਤ ਕੇ ਸਫ਼ਾਈ ਦਾ ਕੰਮ ਸ਼ੁਰੂ ਕੀਤਾ
ਬਟਾਲਾ, 10 ਜੂਨ (ਨੀਰਜ ਸ਼ਰਮਾ - ਜਸਬੀਰ ਸਿੰਘ - ਵਿਨੋਦ ਸ਼ਰਮਾ ) - ਸ਼ਹਿਰ ਦੀ ਵਿਗੜੀ ਹੋਈ ਸਫ਼ਾਈ ਵਿਵਸਥਾ ਨੂੰ ਠੀਕ ਕਰਨ ਲਈ ਨਗਰ ਨਿਗਮ ਬਟਾਲਾ ਦੇ ਮੇਅਰ ਸ. ਸੁਖਦੀਪ ਸਿੰਘ ਤੇਜਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਜਰ, ਕਮਿਸ਼ਨਰ ਨਗਰ ਨਿਗਮ ਸ. ਬਲਵਿੰਦਰ ਸਿੰਘ, ਕੌਂਸਲਰ ਅਤੇ ਸ਼ਹਿਰ ਦੇ ਮੋਹਤਬਰ ਵਿਅਕਤੀ ਖੁਦ ਅੱਗੇ ਆਏ ਹਨ। ਸ਼ਹਿਰ ਦੇ ਇਨ੍ਹਾਂ ਮੋਹਤਬਰ ਵਿਅਕਤੀਆਂ ਵੱਲੋਂ ਅੱਜ ਸਵੇਰੇ ਗਾਂਧੀ ਕੈਂਪ ਤੋਂ ਸਫ਼ਾਈ ਸੇਵਕਾਂ ਨਾਲ ਮਿਲ ਕੇ ਕੂੜੇ ਦੇ ਢੇਰਾਂ ਨੂੰ ਚੁਕਵਾਇਆ ਗਿਆ।ਇਸ ਮੌਕੇ ਮੇਅਰ ਸ. ਸੁਖਦੀਪ ਸਿੰਘ ਤੇਜਾ ਨੇ ਕਿਹਾ ਕਿ ਸਫ਼ਾਈ ਕਰਮੀਆਂ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਕੀਤੀ ਜਾ ਰਹੀ ਲਗਾਤਾਰ ਹੜਤਾਲ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਪੂਰੀ ਤਰਾਂ ਵਿਗੜ ਗਈ ਹੈ ਅਤੇ ਥਾਂ-ਥਾਂ ਗੰਦਗੀ ਦੇ ਢੇਰ ਲੱਗ ਗਏ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸ਼ਹਿਰ ਵਿੱਚ ਗੰਦਗੀ ਦਾ ਫੈਲਣਾ ਹੋਰ ਵੀ ਚਿੰਤਾਜਨਕ ਹੈ। ਇਸੇ ਲਈ ਅੱਜ ਉਨ੍ਹਾਂ ਸਮੇਤ ਸਮੂਹ ਕੌਂਸਲਰਾਂ ਅਤੇ ਸ਼ਹਿਰ ਦੇ ਹੋਰ ਮੋਹਤਬਰਾਂ ਨੇ ਇਕੱਠੇ ਹੋ ਕੇ ਸਫ਼ਾਈ ਕਰਮੀਆਂ ਨੂੰ ਸਫ਼ਾਈ ਕਰਨ ਲਈ ਸਮਝਾਇਆ ਹੈ ਅਤੇ ਉਨ੍ਹਾਂ ਵਿਚੋਂ ਕੁਝ ਸਫ਼ਾਈ ਕਰਮੀ ਅੱਜ ਕੰਮ ’ਤੇ ਪਰਤ ਆਏ ਹਨ। ਉਨ੍ਹਾਂ ਕਿਹਾ ਕਿ ਅੱਜ ਗਾਂਧੀ ਕੈਂਪ ਦੇ ਡੰਪ ਤੋਂ ਕੂੜੇ ਨੂੰ ਚੁਕਵਾਇਆ ਗਿਆ ਹੈ ਅਤੇ ਸ਼ਹਿਰ ਦੇ ਬਾਕੀ ਭਾਗਾਂ ਵਿੱਚ ਵੀ ਸਫ਼ਾਈ ਮੁਹਿੰਮ ਅਰੰਭੀ ਜਾਵੇਗੀ।
ਮੇਅਰ ਸ. ਸੁਖਦੀਪ ਸਿੰਘ ਤੇਜਾ ਨੇ ਕਿਹਾ ਕਿ ਉਨ੍ਹਾਂ ਸਮੇਤ ਸਾਰੇ ਕੌਂਸਲਰ ਸਫ਼ਾਈ ਕਰਮੀਆਂ ਦੀਆਂ ਹੱਕੀ ਮੰਗਾਂ ਦੇ ਹੱਕ ਵਿੱਚ ਉਨ੍ਹਾਂ ਦੇ ਨਾਲ ਹਨ ਅਤੇ ਉਹ ਵੀ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਸਫ਼ਾਈ ਕਰਮੀਆਂ ਦੀਆਂ ਜਾਇਜ ਮੰਗਾਂ ਨੂੰ ਪਹਿਲ ਦੇ ਅਧਾਰ ’ਤੇ ਮੰਨਿਆ ਜਾਵੇ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮੀ ਆਪਣਾ ਵਿਰੋਧ ਕਿਸੇ ਹੋਰ ਤਰੀਕੇ ਨਾਲ ਵੀ ਜ਼ਾਹਰ ਕਰ ਸਕਦੇ ਹਨ ਪਰ ਉਨ੍ਹਾਂ ਨੂੰ ਕੋਰੋਨਾ ਮਹਾਂਮਾਰੀ ਦੇ ਦੌਰ ਵਿਚ ਸਫ਼ਾਈ ਨੂੰ ਨਹੀਂ ਛੱਡਣਾ ਚਾਹੀਦਾ।ਮੇਅਰ ਸ. ਤੇਜਾ ਨੇ ਕਿਹਾ ਕਿ ਅੱਜ ਕੁਝ ਸਫ਼ਾਈ ਕਰਮੀ ਆਪਣੇ ਕੰਮ ’ਤੇ ਪਰਤ ਆਏ ਹਨ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਬਾਕੀ ਦੇ ਸਫ਼ਾਈ ਕਰਮੀ ਵੀ ਸ਼ਹਿਰ ਵਾਸੀਆਂ ਦੀ ਅਤੇ ਆਪਣੀ ਖੁਦ ਦੀ ਤੇ ਆਪਣੇ ਪਰਿਵਾਰਾਂ ਦੀ ਸਿਹਤ ਦਾ ਖਿਆਲ ਰੱਖਦੇ ਹੋਏ ਹੜਤਾਲ ਨੂੰ ਖਤਮ ਕਰਕੇ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਠੀਕ ਕਰਨ ਵਿੱਚ ਤੁਰੰਤ ਲੱਗ ਜਾਣਗੇ।
ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਜਰ ਨੇ ਕਿਹਾ ਕਿ ਸਫ਼ਾਈ ਕਰਮੀਆਂ ਨੂੰ ਸਰਕਾਰ ਅੱਗੇ ਆਪਣੀਆਂ ਮੰਗਾਂ ਰੱਖਣ ਦੀ ਪੂਰੀ ਅਜ਼ਾਦੀ ਹੈ ਪਰ ਨਾਲ ਹੀ ਉਨ੍ਹਾਂ ਨੂੰ ਮੌਕੇ ਦੀ ਨਜਾਕਤ ਨੂੰ ਵੀ ਸਮਝਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸ਼ਹਿਰ ਵਿਚੋਂ ਗੰਦਗੀ ਨਾ ਚੁੱਕੀ ਗਈ ਤਾਂ ਕੋਰੋਨਾ ਦੇ ਨਾਲ ਸ਼ਹਿਰ ਵਿੱਚ ਹੋਰ ਵੀ ਮਹਾਂਮਾਰੀ ਫੈਲ ਸਕਦੀ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮੀਆਂ ਨੂੰ ਆਪਣਾ ਹੱਠ ਛੱਡਕੇ ਲੋਕਾਈ ਦਾ ਖਿਆਲ ਰੱਖਦਿਆਂ ਹੜਤਾਲ ਖਤਮ ਕਰ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਨਗਰ ਨਿਗਮ ਵੱਲੋਂ ਮੇਅਰ ਦੀ ਅਗਵਾਈ ਵਿੱਚ ਸ਼ਹਿਰ ਦੀ ਸਫ਼ਾਈ ਬਾਰੇ ਚੰਗੀ ਪਹਿਲ ਕੀਤੀ ਗਈ ਹੈ ਅਤੇ ਸਮੂਹ ਸਫ਼ਾਈ ਕਰਮੀਆਂ ਅਤੇ ਸ਼ਹਿਰ ਵਾਸੀਆਂ ਨੂੰ ਇਸ ਵਿੱਚ ਪੂਰਾ ਸਹਿਯੋਗ ਕਰਨਾ ਚਾਹੀਦਾ ਹੈ।ਇਸ ਮੌਕੇ ਮੇਅਰ ਸ. ਸੁਖਦੀਪ ਸਿੰਘ ਤੇਜਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਜਰ, ਕਮਿਸ਼ਨਰ ਨਗਰ ਨਿਗਮ ਸ. ਬਲਵਿੰਦਰ ਸਿੰਘ, ਗੌਤਮ ਸੇਠ ਗੁੱਡੂ, ਸੰਜੀਵ ਸ਼ਰਮਾ, ਚੰਦਰ ਮੋਹਨ, ਕੌਂਸਲਰ ਸੁਖਦੇਵ ਸਿੰਘ ਬਾਜਵਾ, ਕਸਤੂਰੀ ਲਾਲ ਕਾਲਾ, ਹਰਨੇਕ ਸਿੰਘ ਨੇਕੀ, ਗੁਰਪ੍ਰੀਤ ਸਿੰਘ ਸ਼ਾਨਾ, ਦਵਿੰਦਰ ਸਿੰਘ, ਹਰਪਾਲ ਸਿੰਘ ਬੈਸਟ ਟਾਈਲ ਵਾਲੇ, ਰਮੇਸ਼ ਵਰਮਾ, ਹੈਪੀ ਮਹਾਜਨ, ਸੁਪਰਡੈਂਟ ਨਿਰਮਲ ਸਿੰਘ, ਯੂਥ ਆਗੂ ਰਾਹੁਲ ਅਤੇ ਹੋਰ ਮੋਹਤਬਰ ਵੀ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
-
टैक्सी यूनियन के अध्यक्ष के नेतृत्व में नवसृजित थानाध्यक्ष एवं उनकी टीम का किया स्वागत कार्यक्रम। मैडंखाल।।बैठक में टैक्सी यूनिय...
-
विकासखंड थौलधार में एन आर एल एम की हुई क्लस्टर बैठक।। टिहरी।।बैठक में स्वयं सहायता समूह की विभिन्न क्षेत्र की सहायता समूह के सदस...
-
जीरो बजट प्राकृतिक खेती भारतीय कृषि की प्राचीनतम पद्धति है प्राकृतिक खेती. डॉ राकेश यादव किसान मोर्चा जिला महामंत्री उमरिया मध्य प्रदेश ...
-
कडींसौड।। टिहरी डैम वन प्रभाग नगुण गाड रेंज कण्डीसौड़ द्वारा आम जनता को जंगलों में लगने वाली आग की रोकथाम एवं पर्यावरण संरक्षण के प्रति जागर...
-
कोलकाता स्ट्रीट साइड प्रामाणिक कोलकाता स्ट्रीट साइड फास्ट फूड अब ग्रांट रोड रेलवे स्टेशन के पास आपको चटपटे व्यंजनों से रूबरू कराता है। खड़े...
-
टिहरी।।जनता दरबार कार्यक्रम जिला कलेक्ट्रेट के कार्यालय कक्ष में जिलाधिकारी टिहरी गढ़वाल डाॅ. सौरभ गहरवार एवं मुख्य विकास अधिकारी मनीष कुमार ...
-
टिहरी।। जिला सड़क सुरक्षा समिति की बैठक आज जिला सभागार नई टिहरी में जिला मजिस्ट्रेट/अध्यक्ष जिला सड़क सुरक्षा समिति टिहरी गढ़वाल डाॅ.सौरभ गह...
-
कैबिनेट मंत्री सतपाल महाराज ने 1313.55 लाख की 11 विभागीय योजनाओं का किया शिलान्यास। टिहरी। उत्तराखण्ड सरकार के कैबिनेट मंत्री सत...
-
ग्राम प्रधानों ने ब्लॉक मुख्यालय थौलधार में जड़ा ताला। थौलधार।।ब्लॉक मुख्यालय थौलधार में विकासखंड के ग्राम प्रधान पूर्व निर्धारि...
COMMENTS