ਨਸ਼ਾ ਇੱਕ ਮਾਨਸਿਕ ਬਿਮਾਰੀ, ਸਹੀ ਇਲਾਜ ਨਾਲ ਇਸਤੋਂ ਛੁਟਕਾਰਾ ਪਾਇਆ ਜਾ ਸਕਦਾ - ਡਾ. ਜਸਕਰਨ ਸਿੰਘ
ਬਟਾਲਾ, 24 ਜੂਨ (ਨੀਰਜ ਸ਼ਰਮਾ ਜਸਬੀਰ ਸਿੰਘ ਵਿਨੋਦ ਸ਼ਰਮਾ) - ਪੰਜਾਬ ਸਰਕਾਰ ਵੱਲੋਂ ਚਾਰ ਸਾਲ ਪਹਿਲਾਂ ਸ਼ੁਰੂ ਕੀਤਾ ਨਸ਼ਾ ਵਿਰੋਧੀ ਮੁਹਿੰਮ ਦੇ ਬਟਾਲਾ ਸ਼ਹਿਰ ਵਿੱਚ ਹਾਂ-ਪੱਖੀ ਨਤੀਜੇ ਦੇਖਣ ਨੂੰ ਮਿਲੇ ਹਨ। ਪੰਜਾਬ ਸਰਕਾਰ ਵੱਲੋਂ ਬਟਾਲਾ ਦੇ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਵਿੱਚ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰ ਨੇ ਨਸ਼ੇ ਦੀ ਆਦਤ ਦੇ ਸ਼ਿਕਾਰ ਸੈਂਕੜੇ ਵਿਅਕਤੀਆਂ ਨੂੰ ਨਸ਼ਿਆਂ ਦੀ ਦਲ-ਦਲ ਵਿਚੋਂ ਕੱਢ ਕੇ ਨਵੀਂ ਜ਼ਿੰਦਗੀ ਦਿੱਤੀ ਹੈ।
ਓਟ ਕੇਂਦਰ ਬਟਾਲਾ ਦੇ ਇੰਚਾਰਜ ਦੇ ਡਾ. ਜਸਕਰਨ ਸਿੰਘ ਨੇ ਇਸ ਬਾਬਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਟਾਲਾ ਦੇ ਓਟ ਕੇਂਦਰ ਵਿੱਚ ਹੁਣ ਤੱਕ 3469 ਨਸ਼ਾ ਕਰਨ ਵਾਲੇ ਵਿਅਕਤੀਆਂ ਨੇ ਆਪਣਾ ਨਾਮ ਇਲਾਜ ਲਈ ਰਜਿਸਟਰਡ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਸਾਰੇ ਹੀ ਮਰੀਜ਼ਾਂ ਦੇ ਨਸ਼ੇ ਛੁਡਾਉਣ ਲਈ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਗਿਆ ਅਤੇ ਸੈਂਕੜੇ ਨੌਜਵਾਨ ਨਸ਼ੇ ਛੱਡ ਕੇ ਤੰਦਰੁਸਤ ਤੇ ਖੁਸ਼ਹਾਲ ਜੀਵਨ ਬਸਰ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਅਜੇ ਵੀ ਓਟ ਕੇਂਦਰ ਵਿੱਚ 657 ਮਰੀਜ਼ ਨਸ਼ੇ ਛੱਡਣ ਦਾ ਇਲਾਜ ਕਰਵਾ ਰਹੇ ਹਨ ਅਤੇ ਇਨ੍ਹਾਂ ਵਿਚੋਂ ਵੀ ਬਹੁਤੇ ਮਰੀਜ਼ ਠੀਕ ਹੋਣ ਦੇ ਨੇੜੇ ਹਨ।
ਡਾ. ਜਸਕਰਨ ਸਿੰਘ ਨੇ ਦੱਸਿਆ ਕਿ ਨਸ਼ੇ ਦੀ ਆਦਤ ਦੇ ਸ਼ਿਕਾਰ ਮਰੀਜ਼ਾਂ ਦਾ ਇਲਾਜ ਕਰਨ ਦੇ ਨਾਲ ਉਨ੍ਹਾਂ ਦੀ ਮਾਹਿਰਾਂ ਵੱਲੋਂ ਕੌਂਸਲਿੰਗ ਵੀ ਕੀਤੀ ਜਾਂਦੀ ਹੈ ਤਾਂ ਜੋ ਮਾਨਸਿਕ ਤੌਰ ’ਤੇ ਵੀ ਮਰੀਜ਼ ਨੂੰ ਨਸ਼ਾ ਛੱਡਣ ਲਈ ਤਿਆਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਓ.ਪੀ.ਡੀ. ਰਾਹੀਂ ਨਸ਼ਾ ਛੱਡਣ ਦੀ ਦਵਾਈ ਦਿੱਤੀ ਜਾਂਦੀ ਹੈ ਅਤੇ ਰੈਗੂਲਰ ਤੌਰ ’ਤੇ ਉਨ੍ਹਾਂ ਉੱਪਰ ਪੂਰੀ ਨਜ਼ਰ ਰੱਖੀ ਜਾਂਦੀ ਹੈ। ਡਾ. ਜਸਕਰਨ ਸਿੰਘ ਨੇ ਕਿਹਾ ਕਿ ਕੋਰੋਨਾ ਕਾਲ ਦੌਰਾਨ ਵੀ ਨਸ਼ੇ ਦੇ ਮਰੀਜ਼ਾਂ ਦਾ ਇਲਾਜ ਨਹੀਂ ਰੋਕਿਆ ਗਿਆ ਅਤੇ ਰੈਗੂਲਰ ਤੌਰ ’ਤੇ ਇਨ੍ਹਾਂ ਨੂੰ ਦਵਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਵਿਅਕਤੀ ਨਸ਼ੇ ਤੋਂ ਛੁਟਕਾਰਾ ਪਾ ਚੁੱਕੇ ਹਨ ਉਹ ਆਪਣੀ ਜ਼ਿੰਦਗੀ ਵਿੱਚ ਬਹੁਤ ਖੁਸ਼ ਹਨ।ਡਾ. ਜਸਕਰਨ ਸਿੰਘ ਨੇ ਕਿਹਾ ਕਿ ਨਸ਼ਾ ਇੱਕ ਮਾਨਸਿਕ ਬਿਮਾਰੀ ਹੈ ਅਤੇ ਸਹੀ ਇਲਾਜ ਕਰਾ ਕੇ ਇਸਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਕਾਰਨ ਨਸ਼ੇ ਉੱਪਰ ਲੱਗ ਗਿਆ ਹੈ ਤਾਂ ਉਹ ਨਿਰਸੰਕੋਚ ਸਿਵਲ ਹਸਪਤਾਲ ਬਟਾਲਾ ਵਿਖੇ ਚੱਲ ਰਹੇ ਓਟ ਕੇਂਦਰ ਵਿੱਚ ਇਲਾਜ ਲਈ ਸੰਪਰਕ ਕਰੇ। ਉਨ੍ਹਾਂ ਕਿਹਾ ਕਿ ਇਲਾਜ ਅਤੇ ਮਜ਼ਬੂਤ ਇੱਛਾ ਸ਼ਕਤੀ ਨਾਲ ਸਹਿਜੇ ਹੀ ਨਸ਼ੇ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
पठानकोट में माननीय पंजाब राज्यपाल के दौरे को लेकर प्रशासन ने की बैठक 16, 17 और 18 अप्रैल को राज्यपाल श्री गुलाब चंद कटारिया का रहेगा दौरा ...
-
लॉक डाउन को भले ही कुछ लोग गंभीरता से नहीं ले रहे एवं इसका उल्लंघन कर रहे हैं, लेकिन वहीं कुछ ऐसे लोग भी हैं जो इसका जिस शिद्दत के साथ पाल...
-
जौनपुर। मुख्यमंत्री योगी आदित्यनाथ का पुतला फूंकने में सपा कार्यकर्ता हुए विफल। मड़ियाहूं कोतवाली अंतर्गत मड़ियाहूं कोतवाली के ...
-
पखांजुर- कांकेर भाजपा के नवनिर्वाचित जिलाध्यक्ष सतीश लटिया का परलकोट में हुआ भव्यस्वागत जिसमें भाजपा के पूर्व जिलाध्यक्ष रहे हलदर साहू के ...
-
जौनपुर। दो ट्रकों की आमने-सामने हुई भिड़ंत में ट्रक चालक गंभीर रूप से घायल। मड़ियाहू कोतवाली अंतर्गत शिवपुर गांव में बुधवार ...
-
विश्व रक्तदान दिवस पर दर्जनों ने किया रक्तदान ============================ दुमका। _विश्व रक्तदान दिवस के अवसर पर भारतीय रेड क्रॉस सोसाइटी द...
-
सन्नी कुमार के घर पहुंचे कांग्रेस के बी सी सी अध्यक्ष ठाकुर सुरेंद्र सिंह मनकोटिया किया सम्मानित आज सन्नी कुमार जी के घर सुभाषपुर पहु...
-
कोरोना संक्रमित व्यक्ति के संपर्क में आए 88 लोगों की पहचान, चल रही है जांच दिल्ली सरकार Corona Virus की चपेट में आये व्यक्ति के संपर्क म...
-
जौनपुर उत्तर प्रदेश सहकारी भूमि विकास बैंक के नवनिर्वाचित चेयरमैन का स्वागत समारोह का किया गया आयोजन। मड़ियाहूं नगर में उत्तर प्रदेश सहकारी...

COMMENTS