ਜ਼ਿਲਾ ਰੈੱਡ ਕਰਾਸ ਰਾਹੀਂ 430 ਰੁਪਏ ਵਿਚ ਵਾਰੀ ਤੋਂ ਪਹਿਲਾਂ ਲਗਾਈ ਜਾ ਸਕਦੀ ਹੈ ਵੈਕਸੀਨ
ਬਟਾਲਾ, 4 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ ਡਾ ਬਲਜੀਤ ਸਿੰਘ ਢਡਿਆਲਾ )- ਜੇਕਰ ਕਿਸੇ ਨੂੰ ਕੋਰੋਨਾ ਬਿਮਾਰੀ ਦੇ ਲੱਛਣ ਹਨ ਤਾਂ ਉਸਨੂੰ ਤੁਰੰਤ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ ਅਤੇ ਜੇਕਰ ਟੈਸਟ ਵਿੱਚ ਕੋਰੋਨਾ ਦੀ ਪੁਸ਼ਟੀ ਹੋ ਜਾਂਦੀ ਹੈ ਤਾਂ ਬਿਨਾਂ ਕਿਸੇ ਦੇਰੀ ਕੋਰੋਨਾ ਵਾਇਰਸ ਦਾ ਇਲਾਜ ਕਰਵਾਉਣਾ ਚਾਹੀਦਾ ਤਾਂ ਜੋ ਬੇਸ਼ਕੀਮਤੀ ਜਾਨ ਨੂੰ ਬਚਾਇਆ ਜਾ ਸਕੇ। ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਨੇ ਕਿਹਾ ਹੈ ਕਿ ਸਮੂਹਿਕ ਸਹਿਯੋਗ ਨਾਲ ਹੀ ਕੋਰੋਨਾ ਦੀ ਮਹਾਂਮਾਰੀ ਨੂੰ ਖਤਮ ਕੀਤਾ ਜਾ ਸਕਦਾ ਹੈ, ਇਸ ਲਈ ਜ਼ਿਲਾ ਵਾਸੀ ਬਿਮਾਰੀ ਦੇ ਲੱਛਣ ਹੋਣ ਤੇ ਤੁਰੰਤ ਆਪਣਾ ਟੈਸਟ ਕਰਵਾਉਣ, ਮਾਸਕ ਲਗਾਉਣ ਸ਼ੋਸਲ ਡਿਸਟੈਂਸਿੰਗ ਨਿਯਮਾਂ ਦੀ ਪਾਲਣਾ ਕਰਨ ਅਤੇ ਵੈਕਸੀਨ ਜਰੂਰ ਲਗਵਾਉਣ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਬੇਸ਼ੱਕ ਜ਼ਿਲੇ ਅੰਦਰ ਬੀਤੇ ਕੁਝ ਦਿਨਾਂ ਤੋਂ ਕੋਵਿਡ ਬਿਮਾਰੀ ਦੇ ਕੇਸ ਘਟੇ ਹਨ ਪਰ ਇਸਦਾ ਇਹ ਮਤਲਬ ਨਹੀਂ ਕਿ ਲਾਪਰਵਾਹੀ ਵਰਤੀ ਜਾਵੇ, ਬਲਕਿ ਕੋਰੋਨਾ ਤੋਂ ਬਚਾਅ ਲਈ ਜਾਰੀ ਸਾਵਧਾਨੀਆਂ ਦੀ ਲਾਜ਼ਮੀ ਤੌਰ ’ਤੇ ਰੈਗੂਲਰ ਪਾਲਣਾ ਕੀਤੀ ਜਾਵੇ। ਉਨਾਂ ਦੱਸਿਆ ਕਿ ਜਿਲੇ ਅੰਦਰ ਰੋਜਾਨਾ ਕਰੀਬ 4500 ਸੈਂਪਲ ਇਕੱਤਰ ਕੀਤੇ ਜਾ ਰਹੇ ਹਨ ਅਤੇ 2 ਜੂਨ ਤਕ ਜ਼ਿਲੇ ਅੰਦਰ 6 ਲੱਖ 35 ਹਜ਼ਾਰ 142 ਲੋਕਾਂ ਦੀ ਸੈਂਪਲਿੰਗ ਕੀਤੀ ਜਾ ਚੁੱਕੀ ਹੈ। ਜ਼ਿਲ੍ਹੇ ਅੰਦਰ 4 ਲੱਖ ਤੋਂ ਵੱਧ ਲੋਕਾਂ ਨੂੰ ਵੈਕਸੀਨ ਲੱਗ ਚੁੱਕੀ ਹੈ ਅਤੇ 19203 ਪੀੜਤ ਠੀਕ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਬਲੈਕ ਫੰਗਸ ਦੇ 10 ਪੀੜਤ ਹਨ, ਜਿਸ ਵਿਚੋਂ 04 ਦੀ ਮੌਤ ਹੋਈ ਹੈ। ਉਨਾਂ ਅੱਗੇ ਦੱਸਿਆ ਕਿ ਵਾਰੀ ਆਉਣ ਤੇ ਵੈਕਸੀਨ ਜਰੂਰ ਲਗਾਏ ਅਤੇ ਜੇਕਰ ਕਿਸੇ ਵਿਅਕਤੀ ਨੇ ਵਾਰੀ ਤੋਂ ਪਹਿਲਾਂ ਵੈਕਸੀਨ ਲਗਾਉਣੀ ਹੈ ਤਾਂ ਉਹ ਜ਼ਿਲ੍ਹਾ ਰੈੱਡ ਕਰਾਸ ਰਾਹੀਂ 430 ਰੁਪਏ ਦੀ ਫੀਸ ਜਮ੍ਹਾਂ ਕਰਵਾ ਕੇ ਵੈਕਸੀਨ ਲਗਵਾ ਸਕਦਾ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थाना छाम क्षेत्र के एक गाँव की एक महिला द्वारा थाना छाम में अपने साथ पच्चीस लाख रुपये साइबर ठगी का मामला दर्ज कराया है।जिससे जिल...
-
कण्डीसौड़।। छाम-मैण्डखाल मोटर मार्ग पर इडियान में सड़क पर तालाब में तब्दील हो गए गढ्ढों को लेकर प्रगति मीडिया ने समाचार प्रशारित किया था,जिस...
-
उत्तरकाशी।।उत्तरकाशी जिले के धरासू थाना से कुछ दूर आगे मरगांव जाने वाली रोड के पास ऑल वेदर प्रोजेक्ट के अंतर्गत कटिंग का कार्य चल रहा था। जह...
-
टिहरी।।तिवाड़ गांव टिहरी मे करवाई जा रही वाड वाचिंग ट्रेनिंग। थौलधार।।सरकार द्वारा टिहरी के तिवाड़ गांव को पर्यटन गांव घोषित किया...
-
थाना कंडीसौड़ क्षेत्र के नगुण भवान मार्ग पर एक वाहन हुआ दुर्घटनाग्रसत। कण्डीसौड़।। देहरादून से चिन्यालीसौड़ जा रहा पिकअप वाहन नग...
-
टिहरी।। जिलाधिकारी टिहरी गढ़वाल डॉ.सौरभ गहरवार द्वारा आज अपने कार्यालय कक्ष में जनता मिलन कार्यक्रम के तहत जनता की समस्याएं सुनी गई। ...
-
कडींसौड।।विद्यालय को स्मार्ट क्लास संचालन हेतु टीएचडीसी सेवा द्वारा स्मार्ट टीवी सोलर पैनल सहित उपलब्ध कराया गया है। विद्यालय मे...
-
स्योहारा। पुलिस अधीक्षक बिजनौर नीरज कुमार जादौन ने थाना स्योहारा का औचक निरीक्षण किया। स्योहारा। पुलिस अधीक्षक बिजनौर नीरज कुमार जादौन ने थ...
-
राजस्थान मेहंदीपुर बालाजी के पास उदयपुरा गांव में आज गणगौर का त्योहार बड़ी धूमधाम से मनाया गया. नन्ही मुन्नी बच्चियों के साथ दूल्हा दुल्...
COMMENTS